Close
Menu

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਕੱਲ ਨੂੰ ਤੀਜ ਦੇ ਤਿਉਹਾਰ ਦਾ ਆਯੋਜਨ

-- 28 August,2015

ਤਿਉਹਾਰ ਨੂੰ ਮਨਾਉਣ ਦਾ ਮੁੱਖ ਮੰਤਵ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤਾ ਕਰਨਾ

ਚੰਡੀਗੜ•, 28 ਅਗਸਤ: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ 28 ਅਗਸਤ ਨੂੰ ਤੀਜ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸਮਾਰੋਹ ਦੇ ਮੁੱਖ ਮਹਿਮਾਨ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ  ਸਮਾਰੋਹ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ, ਸੈਕਟਰ 62 ਮੋਹਾਲੀ ਵਿਖੇ ਹੋ ਰਿਹਾ ਹੈ। ਸਵੇਰੇ 10 ਵਜੇ ਤੋਂ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋ ਜਾਏਗਾ। ਇਸ ਤਿਉਹਾਰ ਨੂੰ ਮਨਾਉਣ ਦਾ ਮੁੱਖ ਮੰਤਵ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤਾ ਕਰਨਾ ਹੈ।
ਇਸ ਮੌਕੇ ‘ਤੇ ਪੰਜਾਬ ਭਰ ਵਿੰਚ ਕੰਮ ਕਰਦੀਆਂ ਮਹਿਲਾ ਮੁਲਾਜ਼ਮਾਂ ਨੂੰ ਤੀਜ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮੌਕੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।
ਤੀਜ ਦੇ ਤਿਉਹਾਰ ‘ਤੇ ਵੱਡੀ ਖਿੱਚ ‘ਤੀਜ ਕੁਈਨ’ ਦਾ ਚੁਣੇ ਜਾਣਾ ਹੈ। ਤੀਜ ਕੁਈਨ ਚੁਣੀ ਗਈ ਮਹਿਲਾ ਨੂੰ ਸੱਭਿਆਚਾਰਕ ਘਰਾਣੇ ਦੀ ਧੀ ਅਤੇ ਗਾਇਕਾ ਡੌਲੀ ਗੁਲੇਰੀਆ ਵੱਲੋਂ ਤਾਜ ਪਹਿਨਾਇਆ ਜਾਵੇਗਾ।

Facebook Comment
Project by : XtremeStudioz