Close
Menu

ਪ੍ਰਧਾਨ ਮੰਤਰੀ ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਦਾ ਮੁੱਦਾ ਚੁੱਕਣ

-- 26 September,2013

sikh11ਵਾਸ਼ਿੰਗਟਨ,26 ਸਤੰਬਰ (ਦੇਸ ਪ੍ਰਦੇਸ ਟਾਈਮਜ਼)- ਅਮਰੀਕੀ ਸਿੱਖ ਭਾਈਚਾਰੇ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਨਾਲ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਦੌਰਾਨ ਉਹ ਅਮਰੀਕਾ ਵਿਚ ਸਿੱਖਾਂ ‘ਤੇ ਹੋਣ ਵਾਲੇ ਹਮਲਿਆਂ ਦਾ ਮੁੱਦਾ ਚੁੱਕਣ।
ਨਾਰਥ ਅਮੇਰੀਕਨ ਪੰਜਾਬੀ ਐਸੋਸੀਏਸ਼ਨ ਐੱਨ. ਪੀ. ਏ. ਨੇ ਮਨਮੋਹਨ ਸਿੰਘ ਦੇ ਅਮਰੀਕਾ ਪਹੁੰਚਣ ਤੋਂ ਇਕ ਦਿਨ ਪਹਿਲਾਂ ਕਿਹਾ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਇਹ ਵਧੀਆ ਮੌਕਾ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਨੂੰ ਰਾਸ਼ਟਰਪਤੀ ਓਬਾਮਾ ਦੇ ਸਾਹਮਣੇ ਬੈਠਕ ਦੌਰਾਨ ਚੁੱਕਣ।
ਸਿੱਖਾਂ ‘ਤੇ ਹਾਲ ਹੀ ‘ਚ ਹੋਏ ਹਮਲਿਆਂ ਦਾ ਜ਼ਿਕਰ ਕਰਦੇ ਹੋਏ ਐੱਨ. ਏ. ਪੀ. ਏ. ਨੇ ਕਿਹਾ ਕਿ ਇਹ ਕਾਫੀ ਮੰਦਭਾਗਾ ਹੈ ਕਿ ਦਿਨੋਂ-ਦਿਨ ਅਮਰੀਕਾ ‘ਚ ਸਿੱਖਾਂ ‘ਤੇ ਹਮਲੇ ਵਧਦੇ ਜਾ ਰਹੇ ਹਨ। ਹਾਲ ਹੀ ਵਿਚ ਕੋਲੰਬੀਆ ਯੂਨੀਵਰਸਿਟੀ ਵਿਚ ਇਕ ਸਿੱਖ ਪ੍ਰੋਫੈਸਰ ‘ਤੇ ਨਿਊਯਾਰਕ ਵਿਚ ਹਮਲਾ ਹੋਇਆ ਜਿਸ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਪਿਛਲੇ ਹਫਤੇ 30 ਲੋਕਾਂ ਦੇ ਸਮੂਹ ਨੇ ਪ੍ਰੋਫੈਸਰ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ‘ਓਸਾਮਾ’ ਅਤੇ ‘ਅੱਤਵਾਦੀ’ ਕਹਿ ਕੇ ਸੰਬੋਧਨ ਕੀਤਾ।

Facebook Comment
Project by : XtremeStudioz