Close
Menu

ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਮੁੱਖ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਨਹੀਂ ਹੋਵੇਗੀ ਮਮਤਾ ਬੈਨਰਜੀ

-- 08 December,2014

ਕੋਲਕਾਤਾ / ਨਵੀਂ ਦਿੱਲੀ, ਕਈ ਮੁੱਦਿਆਂ ਨੂੰ ਲੈ ਕੇ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ‘ਚ ਜਾਰੀ ਗਤੀਰੋਧ ਦੇ ਵਿਚਕਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਵੀਂ ਦਿੱਲੀ ‘ਚ ਮੁੱਖ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਨਹੀਂ ਹੋਵੇਗੀ। ਜਿਸਦੀ ਪ੍ਰਧਾਨਗੀ ਨਰਿੰਦਰ ਮੋਦੀ ਕਰਨਗੇ। ਭਾਜਪਾ ਨੇ ਮੁੱਖ ਮੰਤਰੀ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਹੈ। ਕੋਲਕਾਤਾ ‘ਚ ਸਟੇਟ ਸਕੱਤਰੇਤ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਦਿੱਲੀ ਦੌਰੇ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਨੂੰ ਬੈਠਕ ‘ਚ ਸ਼ਾਮਲ ਹੋਣ ਲਈ ਦਿੱਲੀ ਜਾਣ ਬਾਰੇ ਪੁੱਛਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਬੈਠਕ ‘ਚ ਰਾਜ ਸਰਕਾਰ ਦੇ ਪ੍ਰਤੀਨਿਧ ਦੇ ਰੂਪ ‘ਚ ਉਹ ਰਾਜ ਦੇ ਵਿੱਤ ਮੰਤਰੀ ਅਮਿਤ ਮਿਤਰਾ ਨੂੰ ਭੇਜਣਗੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰਕ ਰੂਪ ਨਾਲ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ ਪਰ ਬੈਨਰਜੀ ਸੋਮਵਾਰ ਨੂੰ ਦੋ ਦਿਨਾਂ ਦੌਰੇ ਲਈ ਝਾਰਖਲੀ, ਸਾਜਨੇਖਲੀ, ਸੁੰਦਰਬਨ ਜਾ ਰਹੇ ਹਨ। ਮੁੱਖ ਮੰਤਰੀ ਨੇ ਹਾਲ ‘ਚ ਵਿਰੋਧੀ ਦਲਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ‘ਚ ਮੋਦੀ ਸਰਕਾਰ ਖਿਲਾਫ ਇਕਜੁੱਟ ਹੋਣ। ਨਵੀਂ ਦਿੱਲੀ ‘ਚ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੁਆਰਾ ਬੁਲਾਈ ਗਈ ਮੁੱਖ ਮੰਤਰੀਆਂ ਦੀ ਬੈਠਕ ‘ਚ ਮਮਤਾ ਬੈਨਰਜੀ ਦੇ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਭਾਜਪਾ ਨੇ ਕਿਹਾ ਹੈ ਕਿ ਆਪਣੇ ਰਾਜ ਦੇ ਵਿਕਾਸ ਲਈ ਉਹ ਦਲਗਤ ਰਾਜਨੀਤੀ ਤੋਂ ਉੱਪਰ ਉੱਠਣ।

Facebook Comment
Project by : XtremeStudioz