Close
Menu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਰਮਸਿੰੰਘੇ ਨਾਲ ਮੀਟਿੰਗ

-- 22 October,2018

ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਪਾਸੜ ਸਬੰਧਾਂ ਨੂੰ ਹੁਲਾਰਾ ਦੇਣ ਲਈ ਅੱਜ ਆਪਣੇ ਸ੍ਰੀਲੰਕਾਈ ਹਮਰੁਤਬਾ ਰਾਨਿਲ ਵਿਕਰਮਸਿੰਘੇ ਨਾਲ ਮੀਟਿੰਗ ਕੀਤੀ। ਇਸ ਮੌਕੇ ਦੋਵਾਂ ਨੇਤਾਵਾਂ ਨੇ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਇਤਿਹਾਸਕ ਨੇੜਤਾ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਆਲਮੀ ਅਤੇ ਇਲਾਕਾਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਤਿੰਨ ਦਿਨਾਂ ਭਾਰਤ ਦੌਰੇ ਦਾ ਅੱਜ ਆਖਰੀ ਦਿਨ ਸੀ। ਗੱਲਬਾਤ ਦੌਰਾਨ ਮੋਦੀ ਅਤੇ ਵਿਕਰਮਸਿੰਘੇ ਨੇ ਬੀਤੇ ਵਿੱਚ ਦੋਵਾਂ ਆਗੂਆਂ ਵੱਲੋਂ ਲਏ ਗਏ ਵੱਖ ਵੱਖ ਫੈਸਲਿਆਂ ਨੂੰ ਲਾਗੂ ਕਰਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ। ਇਸ ਤੋਂ ਪਹਿਲਾਂ ਦਿਨ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਮੁਲਕਾਂ ਵਿਚਾਲੇ ਸੁਰੱਖਿਆ ਅਤੇ ਅਤਿਵਾਦ ਵਿਰੋਧੀ ਸਹਿਯੋਗ ਦਾ ਮੁੱਦਾ ਵਿਚਾਰਿਆ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵੀ ਵੱਖਰੇ ਵੱਖਰੇ ਤੌਰ ’ਤੇ ਸ੍ਰੀ ਵਿਕਰਮਸਿੰਘ ਨੂੰ ਮਿਲੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2017 ਵਿੱਚ ਨਰਿੰਦਰ ਮੋਦੀ ਸ੍ਰੀਲੰਕਾ ਗਏ ਸਨ। ਉਸ ਤੋਂ ਬਾਅਦ ਬੀਤੇ ਵਰ੍ਹੇ ਜੂਨ ਅਤੇ ਨਵੰਬਰ ਵਿੱਚ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਭਾਰਤ ਆਏ ਸਨ। 

Facebook Comment
Project by : XtremeStudioz