Close
Menu

ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਮ ਲਿਖੀ ਚਿੱਠੀ

-- 26 May,2015

ਨਵੀਂ ਦਿੱਲੀ, 26 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਦੇਸ਼ ਦੇ ਨਾਮ ਚਿੱਠੀ ਲਿਖੀ ਹੈ। ਇਹ ਚਿੱਠੀ ਪੂਰੇ ਦੇਸ਼ ਦੇ ਅਖ਼ਬਾਰਾਂ ‘ਚ ਛਪੀ ਹੈ। ਇਸ ‘ਚ ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਾਈਆਂ ਹਨ। ਉਨ੍ਹਾਂ ਨੇ ਲਿਖਿਆ ਕਿ ਪਹਿਲੇ ਸਾਲ ‘ਚ ਸਰਕਾਰ ਨੇ ਜੋ ਕੰਮ ਕੀਤੇ ਉਸ ਨਾਲ ਦੇਸ਼ ਨੇ ਗੁਆਇਆ ਹੋਇਆ ਵਿਸ਼ਵਾਸ ਫਿਰ ਤੋਂ ਬਹਾਲ ਕਰ ਲਿਆ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਮੁੱਖ ਫ਼ੈਸਲੇ ਲੈਂਦੇ ਸਮੇਂ ਉਹ ਹਮੇਸ਼ਾ ਪਛੜੇ, ਗ਼ਰੀਬ, ਮਜ਼ਦੂਰ ਤੇ ਕਿਸਾਨ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਰਹਿੰਦੇ ਹਨ। ਉਨ੍ਹਾਂ ਨੇ ਜਨ-ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਸਮੇਤ ਕਈ ਯੋਜਨਾਵਾਂ ਗਿਣਾਈਆਂ। ਉਨ੍ਹਾਂ ਨੇ ਕਿਹਾ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਤੋਂ ਪੀੜਤ ਕਿਸਾਨਾਂ ਦੇ ਨਾਲ ਉਹ ਮਜ਼ਬੂਤੀ ਨਾਲ ਖੜੇ ਹਨ।

Facebook Comment
Project by : XtremeStudioz