Close
Menu

ਪ੍ਰਧਾਨ ਮੰਤਰੀ ਵੱਲੋਂ ਮੇਰੀਕੌਮ ਤੇ ਸਾਇਨਾ ਨੇਹਵਾਲ ਦੀ ਪ੍ਰਸ਼ੰਸਾ

-- 19 April,2018

ਸਟਾਕਹੋਮ, 19 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੀਡਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਆਪਣੇ ਭਾਸ਼ਣ ’ਚ ਮੁੱਕੇਬਾਜ਼ ਐਮਸੀ ਮੇਰੀਕੌਮ ਅਤੇ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਸਟਾਕਹੋਮ ਯੂਨੀਵਰਸਿਟੀ ਵਿੱਚ ਮੋਦੀ ਨੇ ਕਿਹਾ ਕਿ ਵਿਸ਼ਵ ਮੰਚ ’ਤੇ ਭਾਰਤ ਦਾ ਕੱਦ ਹੋਰ ਉੱਚਾ ਹੋਇਆ ਹੈ। ਭਾਰਤੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਮੇਰੀਕੌਮ ਅਤੇ ਸਾਇਨਾ ਨੇਹਵਾਲ ਦੀਆਂ ਪ੍ਰਾਪਤੀਆਂ ’ਤੇ ਸਾਨੂੰ ਮਾਣ ਹੈ।’’ ਮੇਰੀਕੌਮ ਆਸਟਰੇਲੀਆ ਦੇ ਗੋਲਡ ਕੋਸਟ ਵਿੱਚ ਰਾਸ਼ਟਰਮੰਡਲ ਖੇਡਾਂ ਦੌਰਾਨ ਸੋਨ ਤਗ਼ਮਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਮੁੱਕੇਬਾਜ਼ ਬਣੀ, ਜਦਕਿ ਸਾਇਨਾ ਨੇ ਮਹਿਲਾ ਸਿੰਗਲਜ਼ ਬੈਡਮਿੰਟਨ ਦਾ ਸੋਨ ਤਗ਼ਮਾ ਜਿੱਤਿਆ। ਇਸ ਪ੍ਰੋਗਰਾਮ ਦੌਰਾਨ ਮੌਜੂਦ ਸਵੀਡਨ ਦੇ ਪ੍ਰਧਾਨ ਮੰਤਰੀ ਸਟੀਫਨ ਲੋਫਵੇਨ ਨੇ ਦੇਸ਼ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। 

Facebook Comment
Project by : XtremeStudioz