Close
Menu

ਪੰਚਾਇਤ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

-- 03 August,2015

ਭੁੱਚੋ ਮੰਡੀ, ਪ੍ਰਿੰਸੀਪਲ ਦਲਜੀਤ ਸਿੰਘ ਦੇ ਮਾਮਲੇ ਵਿੱਚ ਅੱਜ ਅਨਿਆਂ ਵਿਰੋਧੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੰਚਾਇਤ ਮੰਤਰੀ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਬੱਸ ਅੱਡੇ ਵਿੱਚ ਅਰਥੀ ਸਾੜੀ। ਮੀਂਹ ਦੇ ਬਾਵਜੂਦ ਰੋਸ ਮਾਰਚ ਵਿੱਚ ਵੱਡੀ ਗਿਣਤੀ ਲੋਕ ਸ਼ਾਮਲ ਹੋਏ।

ਇਸ ਦੌਰਾਨ ਅਧਿਆਪਕ ਆਗੂ ਗੁਰਮੁਖ ਨਥਾਣਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਭੁੱਚੋ ਖ਼ੁਰਦ ਨੇ ਕਿਹਾ ਕਿ 11 ਜੁਲਾਈ ਨੂੰ ਸਰਕਾਰ ਅਤੇ ਪ੍ਰਸ਼ਾਸਨ ਨੇ ਪ੍ਰਿੰਸੀਪਲ ਦਲਜੀਤ ਸਿੰਘ ਨੂੰ ਦੋ ਮਹੀਨੇ ਦੇ ਅੰਦਰ ਮੁੜ ਭਗਤੇ ਦੇ ਸਕੂਲ ਵਿੱਚ ਲਾੳੁਣ, ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਆਗੂਆਂ ’ਤੇ ਦਰਜ ਕੇਸ ਵਾਪਸ ਲੈਣ ਦਾ ਸਮਝੌਤਾ ਕੀਤਾ ਸੀ ਪਰ ਅਗਲੇ ਹੀ ਦਿਨ ਸਰਕਾਰ ਇਸ ਸਮਝੌਤੇ ਤੋਂ ਮੁੱਕਰ ਗਈ। ਇਸ ਦੇ ਰੋਸ ਵਜੋਂ ਹੀ ਪੰਜਾਬ ਵਿੱਚ ਸਰਕਾਰ ਅਤੇ ਪੰਚਾਇਤ ਮੰਤਰੀ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪ੍ਰਿੰਸੀਪਲ ਨੂੰ ਇਨਸਾਫ਼ ਮਿਲਣ ਤਕ ਸੰਘਰਸ਼ ਜਾਰੀ ਰਹੇਗਾ। ਅਧਿਆਪਕ ਅਤੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 8 ਅਗਸਤ ਨੂੰ ਡੀਸੀ ਦਫ਼ਤਰ ਬਠਿੰਡਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।

Facebook Comment
Project by : XtremeStudioz