Close
Menu

ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

-- 21 May,2015

ਨਵੀਂ ਦਿੱਲੀ- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸ਼ਕੀਲ ਅਹਿਮਦ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਇੱਕ ਉੱਚ ਪੱਧਰੀ ਵਫਦ ਨੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਾਲ ਮੁਲਾਕਾਤ ਕੀਤੀ। ਡਾ. ਸ਼ਕੀਲ ਅਹਿਮਦ, ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਂਪ ਕੇ ਪੰਜਾਬ ਦੀ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਮੰਗ-ਪੱਤਰ ‘ਚ ਪੰਜਾਬ ‘ਚ ਪ੍ਰਸ਼ਾਸਨਿਕ ਤੇ ਸੰਵਿਧਾਨਿਕ ਢਾਂਚਾ ਫੇਲ੍ਹ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਪੰਜਾਬ ਨੂੰ ਬਰਬਾਦੀ ਦੇ ਹਨੇਰੇ ‘ਚ ਡੁਬੋਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸੱਤਾਧਾਰੀ ਧਿਰ ਨੇ ਵਪਾਰਿਕ ਹਿੱਤਾਂ ਖਾਤਿਰ ਨਿਆਂ ਤੰਤਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਵਧੀਕੀਆਂ ਖਿਲਾਫ ਗੁੱਸੇ ‘ਚ ਭਰੀ ਹੋਈ ਜਨਤਾ ਦਾ ਧਿਆਨ ਹੋਰ ਪਾਸੇ ਕਰਨ ਲਈ ਪੰਜਾਬ ਵਿਚ ਫਿਰਕੂ ਤਨਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ‘ਚ ਨਸ਼ਾਖੋਰੀ ਦਾ ਜ਼ਿਕਰ ਕਰਦਿਆਂ ਸੂਬੇ ਦੀ 70 ਫੀਸਦੀ ਆਬਾਦੀ ਨੂੰ ਨਸ਼ਿਆਂ ਦੀ ਸ਼ਿਕਾਰ ਦੱਸਿਆ ਗਿਆ ਹੈ। ਇਸ ਵਫਦ ‘ਚ ਏ.ਆਈ.ਸੀ.ਸੀ. ਦੇ ਸਕੱਤਰ ਹਰੀਸ਼ ਚੌਧਰੀ, ਅਸ਼ਵਨੀ ਕੁਮਾਰ ,ਅੰਬਿਕਾ ਸੋਨੀ, ਰਵਨੀਤ ਸਿੰਘ ਬਿੱਟੂ, ਕੁਲਜੀਤ ਸਿੰਘ ਨਾਗਰਾ, ਰਾਜਿੰਦਰ ਕੌਰ ਭੱਠਲ, ਐਚ.ਐਸ. ਹੰਸਪਾਲ, ਸ਼ਮਸ਼ੇਰ ਸਿੰਘ ਦੂਲੋ, ਬ੍ਰਹਮ ਮੋਹਿੰਦਰਾ, ਸੁਰਿੰਦਰ ਕੁਮਾਰ,ਭਾਰਤ ਭੂਸ਼ਣ ਆਸ਼ੂ, ਇੰਦਰ ਸਿੰਘ ਮੋਫਰ ਤੇ ਚਰਨਜੀਤ ਕੌਰ ਬਾਜਵਾ ਸਮੇਤ ਹੋਰ ਆਗੂ ਵੀ ਸ਼ਾਮਿਲ ਸਨ।

Facebook Comment
Project by : XtremeStudioz