Close
Menu

ਪੰਜਾਬ ਕਾਂਗਰਸ ਨੂੰ ਝਟਕਾ, ਸੀਨੀਅਰ ਕਾਂਗਰਸੀ ਆਗੂ ਭਗਵਾਨ ਦਾਸ ਸੂਦ ਅਕਾਲੀ ਦਲ ਵਿਚ ਹੋਏ ਸ਼ਾਮਿਲ

-- 26 October,2013

3-31ਚੰਡੀਗੜ੍ਹ,26 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)- ਪੰਜਾਬ ਕਾਂਗਰਸ ਨੂੰ ਲੁਧਿਆਣਾ ਜਿਲ੍ਹੇ ਵਿਚ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਸੂਦ ਬਰਾਦਰੀ ਦੇ ਆਗੂ ਭਗਵਾਨ ਦਾਸ ਸੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਇਸ ਮੌਕੇ ਸ. ਬਾਦਲ ਨੇ ਸ੍ਰੀ ਸੂਦ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਲੋਕ ਸਭਾ ਚੋਣਾਂ ਲਈ ਤਿਆਰੀਆਂ ਕੱਸਣ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਸਾਰੀਆਂ  ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗਾ।
ਇਸ ਮੌਕੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦੀਪਕ ਸ਼ਰਮਾ, ਰਿਸ਼ੀ ਜੈਨ, ਗੌਰਵ ਸ਼ਰਮਾ, ਵਿਜੈ ਸ਼ਰਮਾ, ਅਸ਼ੋਕ ਕੁਮਾਰ, ਗੁਰਮੇਲ ਸਿੰਘ ਅਤੇ ਅਮਿਤ ਪੁਰੀ ਹਾਜ਼ਰ ਸਨ।

Facebook Comment
Project by : XtremeStudioz