Close
Menu

ਪੰਜਾਬ ਤੇ ਹਰਿਆਣਾ ਵਲੋਂ ਉੱਤਰੀ ਸੂਬਿਆਂ ‘ਚ ਇਕ ਸਮਾਨ ਕਰ ਢਾਂਚੇ ਦੀ ਲੋੜ ਉੱਤੇ ਜ਼ੋਰ

-- 25 September,2015

ਚੰਡੀਗੜ੍ਹ, 25 ਸਤੰਬਰ:  ਪੰਜਾਬ ਅਤੇ ਹਰਿਆਣਾ ਨੇ ਉੱਤਰੀ ਭਾਰਤ ਦੇ ਸੂਬਿਆਂ ਦਰਮਿਆਨ ਇਕ ਸਮਾਨ ਕਰ ਢਾਂਚੇ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਕੇ ਆਪਸੀ ਸਹਿਯੋਗ ਦੇ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਦੋਵਾਂ ਸੂਬਿਆਂ ਦਰਮਿਆਨ ਵੱਖੋ ਵੱਖਰੇ ਖੇਤਰਾਂ ਵਿਚਲੇ ਸਹਿਯੋਗ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਉੱਤੇ ਸਹਿਮਤੀ ਜਤਾਈ।

ਇਸ ਮੌਕੇ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਕ ਸਮਾਨ ਕਰ ਢਾਂਚਾ ਨਾ ਸਿਰਫ ਉੱਤਰੀ ਭਾਰਤ ਦੇ ਸੂਬਿਆਂ ਦਰਮਿਆਨ ਵਪਾਰ ਨੂੰ ਹੁਲਾਰਾ ਦੇਵੇਗਾ। ਸਗੋਂ ਕਰ ਚੋਰੀ ਨੂੰ ਵੀ ਨੱਥ ਪਾਵੇਗਾ।

ਇਸ ਮੀਟਿੰਗ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਯੂ ਸਿੰਘ, ਹਰਿਆਣਾ ਦੇ ਮੁੱਖ ਮੰਤਰੀ  ਦੇ ਪ੍ਰਮੁੱਖ ਸਕੱਤਰ ਸੰਜੀਵ ਕੌਸ਼ਲ, ਉਪ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਪੀ ਐਸ ਔਜਲਾ, ਵਧੀਕ ਮੁੱਖ ਸਕੱਤਰ ਕਰ ਤੇ ਆਬਕਾਰੀ ਸ੍ਰੀ ਰੋਸ਼ਨ ਲਾਲ ਅਤੇ ਪੰਜਾਬ ਦੇ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਅਨੁਰਾਗ ਵਰਮਾ ਵੀ ਮੌਜੂਦ ਸਨ।

Facebook Comment
Project by : XtremeStudioz