Close
Menu

ਪੰਜਾਬ ਦੀ ਖੁਸ਼ਹਾਲੀ ਤੇ ਵਿਕਾਸ ਲਈ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਲਿਆਉਣੀ ਜ਼ਰੂਰੀ – ਬਾਦਲ

-- 20 December,2013

bawa 4ਲੁਧਿਆਣਾ,20 ਦਸੰਬਰ (ਦੇਸ ਪ੍ਰਦੇਸ ਟਾਈਮਜ਼)-  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਜ ਦੇ ਵਿਕਾਸ ਅਤੇ ਖੁਸ਼ਹਾਲੀ ਦੀ ਗਤੀ ਨੂੰ ਜਾਰੀ ਰੱਖਣ ਲਈ ਕੇਂਦਰ ਵਿੱਚ ਰਾਸ਼ਟਰੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।
ਅੱਜ ਸਥਾਨਕ ਸਰਕਾਰੀ ਕਾਲਜ਼ (ਲੜਕੇ) ਵਿਖੇ ਸਰਕਾਰੀ ਰਿਹਾਇਸ਼ੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵੱਲੋਂ ਆਪਣੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਨੂੰ ਗ੍ਰਾਂਟਾਂ ਦੇਣ ਦੇ ਸਬੰਧ ਵਿੱਚ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਸਥਾਨਕ ਲੋੜਾਂ ਦੇ ਮੁਤਾਬਕ ਨੀਤੀਆਂ ਲਾਗੂ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਵੀ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀਆਂ ਕਾਂਗਰਸ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਕਿਸਾਨੀ ਦਾ ਲੱਕ ਤੋੜਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਉਸ ਵੱਲੋ ਫਸਲਾਂ, ਕੀੜੇਮਾਰ ਦਵਾਈਆਂ, ਨਦੀਨ ਨਾਸ਼ਕਾਂ, ਡੀਜ਼ਲ ਅਤੇ ਖਾਦਾਂ ਆਦਿ ਦੇ ਭਾਅ ਖੁਦ ਤੈਅ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਭਾਅ ਲਗਾਤਾਰ ਵੱਧ ਰਿਹਾ ਹੈ, ਜਦਕਿ ਜਿਸ ਦੇ ਮੁਕਾਬਲੇ ਫਸਲਾਂ ਦੇ ਭਾਅ ਵਿੱਚ ਨਿਗੁਣਾ ਵਾਧਾ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸੇ ਕਾਰਨ ਹੀ ਕਿਸਾਨੀ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਦੇਸ਼ ਦਾ ਕਿਸਾਨ ਲਗਾਤਾਰ ਕਰਜ਼ੇ ਵਿੱਚ ਡੁੱਬਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਰਾਜ ਸਰਕਾਰ ਵੱਲੋਂ ਖੁਦ ਉਹਨਾਂ ਦੇ ਟਿਊਬਵੈਲਾਂ ਦੇ ਬਿੱਲ ਦਿੱਤੇ ਜਾ ਰਹੇ ਹਨ, ਜਿਸ ‘ਤੇ ਸਾਲਾਨਾ 6 ਹਜ਼ਾਰ ਕਰੋੜ ਰੁਪਏ ਖਰਚ ਆ ਰਿਹਾ ਹੈ।
ਸ. ਬਾਦਲ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਅਤੇ ਬੇਰੋਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਤੋਂ ਛੁਟਕਾਰਾ ਕੇਵਲ ਕੇਂਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਬਣਾ ਕੇ ਹੀ ਮਿਲ ਸਕਦਾ ਹੈ। ਉਹਨਾਂ ਕਿਹਾ ਕਿ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਸਿੱਧ ਹੋ ਗਿਆ ਹੈ ਕਿ ਕੇਂਦਰ ਵਿੱਚੋਂ ਕਾਂਗਰਸ ਦਾ ਜਾਣਾ ਲਗਪਗ ਤੈਅ ਹੈ। ਉਹਨਾਂ ਕਿਹਾ ਕਿ ਅਕਾਲੀ ਦਲ-ਭਾਜਪਾ ਵੱਲੋਂ 21 ਦਸੰਬਰ ਨੂੰ ਜਗਰਾਓਂ ਵਿਖੇ ਰੈਲੀ ਕਰਕੇ ਕਾਂਗਰਸ ਵਿਰੁੱਧ ਤਿੱਖਾ ਸ਼ੰਘਰਸ਼ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਧੁੰਦ ਕਾਰਨ ਇਸ ਪ੍ਰੋਗਰਾਮ ਨੂੰ ਹਾਲ ਦੀ ਘੜੀ ਮੁਲਤਵੀ ਕਰਨਾ ਪਿਆ ਹੈ ਅਤੇ ਇਸ ਰੈਲੀ ਲਈ ਤਰੀਕ ਦਾ ਐਲਾਨ ਛੇਤੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿਸ ਵੀ ਰਾਜ ਵਿੱਚ ਕਾਂਗਰਸ ਲਗਾਤਾਰ ਦੋ ਵਾਰ ਹਾਰੀ ਹੈ, ਉੱਥੇ ਮੁੜ ਕਦੇ ਵੀ ਸੱਤਾ ਵਿੱਚ ਨਹੀਂ ਆਈ। ਪੰਜਾਬ ਵਿੱਚ ਵੀ ਇਹ ਕਦੇ ਵੀ ਸੱਤਾ ਵਿੱਚ ਨਹੀਂ ਆਵੇਗੀ ਅਤੇ ਆਉਣ ਵਾਲੀਆ ਲੋਕ ਸਭਾ ਚੋਣਾਂ ਤੋਂ ਬਾਅਦ ਇਸ ਦਾ ਰਾਜ ਵਿੱਚੋਂ ਨਾਮੋ-ਨਿਸ਼ਾਨ ਮਿਟ ਜਾਵੇਗਾ।
ਸ. ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂਂ ਪਾਏ ਜਾ ਰਹੇ ਦਬਾਅ ਦੇ ਬਾਵਜੂਦ ਰਾਜ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਆਰੰਭੀਆਂ ਹੋਈਆਂ ਹਨ ਅਤੇ ਹੁਣ ਇਕ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗਰੀਬ ਲੋਕਾਂ ਨੂੰ ਆਟਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ ਜਿਸ ਲਈ ਨੀਲੇ ਕਾਰਡ ਬਨਾਉਣ ਦਾ ਕੰਮ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੀ ਹੀ ਸਰਕਾਰ ਨੇ ਦੇਸ਼ ਵਿੱਚ ਪਹਿਲੀ ਵਾਰ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦੇਣਾ ਸ਼ੁਰੂ ਕੀਤਾ ਸੀ ਅਤੇ ਹੁਣ ਆਟੇ ਦੀ ਕੀਮਤ 4 ਰੁਪਏ ਤੋਂ ਘਟਾ ਕੇ ਇਕ ਰੁਪਏ ਪ੍ਰਤੀ ਕਿਲੋ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਰਾਜ ਵਿੱਚ ਨਿਵੇਸ਼ ਲਿਆਉਣ, ਲੋੜੋਂ ਜ਼ਿਆਦਾ ਬਿਜਲੀ ਤਿਆਰ ਕਰਨ, ਆਪਣੇ ਵਿਰਸੇ ਨੂੰ ਸੰਭਾਲਣ, ਕਿਸਾਨੀ ਨੂੰ ਪੈਰਾ ‘ਤੇ ਕਰਨ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕੁਝ ਲੋਕ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਰਾਜ ਦੀ ਖੁਸ਼ਹਾਲੀ ਲਈ ਅਮਨ, ਸਾਂਤੀ, ਭਾਈਚਾਰਾ ਅਤੇ ਫਿਰਕੂ ਸਦ-ਭਾਵਨਾ ਜ਼ਰੂਰੀ ਹੈ ਜੋ ਕਿ ਰਾਜ ਸਰਕਾਰ ਵੱਲੋਂ ਸਖ਼ਤ ਮਿਹਨਤ ਦੇ ਨਾਲ ਕਾਇਮ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਹੁਸ਼ਿਆਰ ਤੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਰਿਹਾਇਸ਼ ਮੁਫਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਇੱਥੇ ਆਪਣੀ ਕਿਸਮ ਦਾ ਨਿਵੇਕਲੇ ਵਿਸ਼ੇਸ਼ ਰਿਹਾਇਸ਼ੀ ਸਕੂਲ ਦਾ ਨੀਂਹ ਪੱਥਰ ਰੱਖਿਆ ਜਿੱਥੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਕਲਾਸ ਵਿੱਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੈਕੰਡਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ. ਬਾਦਲ ਨੇ ਆਖਿਆ ਕਿ ਸੂਬਾ ਸਰਕਾਰ ਅਜਿਹੇ ਛੇ ਸਕੂਲ ਸਥਾਪਤ ਕਰ ਰਹੀ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡੀ ਤਬਦੀਲੀ ਯਕੀਨੀ ਤੌਰ ‘ਤੇ ਆਵੇਗੀ। ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅੱਜ ਆਲਮੀ ਪੱਧਰ ‘ਤੇ ਸਮਾਜਿਕ ਤੇ ਆਰਥਿਕ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਹੋ ਰਹੇ ਬਦਲਾਅ ਕਾਰਨ ਕਿਸੇ ਵੀ ਸੂਬੇ ਜਾਂ ਦੇਸ਼ ਇੱਥੋਂ ਤੱਕ ਕਿ ਪਰਿਵਾਰ ਦੀ ਤਰੱਕੀ ਲਈ ਵਿੱਦਿਆ ਬੁਨਿਆਦ ਬਣ ਚੁੱਕੀ ਹੈ। ਉਨ•ਾਂ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਇਸ ਉਦੇਸ਼ ਲਈ ਪੂਰਨ ਤੌਰ ‘ਤੇ ਵਚਨਵੱਧ ਹੈ ਅਤੇ ਗੱਠਜੋੜ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਬਹੁਤ ਵੱਡੇ ਉਪਰਾਲੇ ਕੀਤੇ ਹਨ ਤਾਂ ਕਿ ਸਾਡੇ ਨੌਜਵਾਨ ਭਵਿੱਖ ਵਿੱਚ ਪੈਦਾ ਹੋ ਰਹੀਆਂ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਸਮਾਜ ਦੇ ਗਰੀਬ ਤੇ ਕਮਜ਼ੋਰ ਤਬਕਿਆਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਇਹ ਬੱਚੇ ਕਾਨਵੈਂਟ ਸਕੂਲਾਂ ਵਿੱਚੋਂ ਪੜ•ਨ ਵਾਲੇ ਆਪਣੇ ਹਾਣੀਆਂ ਨੂੰ ਮੁਕਾਬਲਾ ਦੇ ਸਕਣ।
ਸ. ਬਾਦਲ ਨੇ ਆਖਿਆ ਕਿ ਇਨ•ਾਂ ਹੋਣਹਾਰ ਬੱਚਿਆਂ ਨੂੰ ਜਿÎੱਥੇ ਸਿੱਖਿਆ ਤੇ ਰਹਿਣ-ਸਹਿਣ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾਵੇਗੀ, ਉਥੇ ਹੀ ਇਨ•ਾਂ ਬੱਚਿਆਂ ਲਈ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਬੱਚਿਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਸਾਲਾਨਾ 30 ਹਜ਼ਾਰ ਰੁਪਏ ਦਾ ਵਜ਼ੀਫਾ ਦਿੱਤਾ ਜਾ ਰਿਹਾ ਤਾਂ ਕਿ ਇਨ•ਾਂ ਬੱਚਿਆਂ ਦੀ ਸਿੱਖਿਆ ਵਿੱਚ ਆਰਥਿਕ ਔਕੜਾਂ ਰੁਕਾਵਟ ਨਾ ਬਣਨ। ਸ. ਬਾਦਲ ਨੇ ਆਖਿਆ ਕਿ ਰਾਜ ਭਰ ਵਿੱਚ ਛੇ ਵਿਸ਼ੇਸ਼ ਰਿਹਾਇਸ਼ੀ ਸਕੂਲ ਖੋਲ੍ਹ•ਣ ਦਾ
ਫੈਸਲਾ ਲਿਆ ਸੀ ਅਤੇ ਅੱਜ ਲੁਧਿਆਣਾ ਵਿੱਚ ਦੂਜੇ ਸਕੂਲ ਦਾ ਨੀਂਹ ਪੱਥਰ ਰੱਖਿਆ ਹੈ, ਜਦਕਿ ਅੱਜ ਹੀ ਜਲੰਧਰ ਵਿਖੇ ਵੀ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਬਹੁਤ ਛੇਤੀ ਹੀ ਅੰਮ੍ਰਿਤਸਰ, ਪਟਿਆਲਾ, ਮੋਹਾਲੀ ਵਿੱਚ ਵੀ ਅਜਿਹੇ ਸਕੂਲ ਬਣਾਏ ਜਾ ਰਹੇ ਹਨ।
ਇਸ ਮੌਕੇ ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਆਖਿਆ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ਰਿਹਾ ਹੈ ਜਿਸ ਸਦਕਾ ਹੀ ਦਿਹਾਤੀ ਖੇਤਰਾਂ ਵਿੱਚ 17 ਨਵੇਂ ਡਿਗਰੀ ਕਾਲਜ ਅਤੇ ਸੂਬੇ ਵਿੱਚ ਨੌਂ ਨਵੀਆਂ ਯੂਨੀਵਰਸਿਟੀਆਂ ਬਣਾਈਆਂ ਗਈਆਂ ਹਨ। ਉਨ•ਾਂ ਇਹ ਵੀ ਆਖਿਆ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ 72 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਨ•ਾਂ ਸਾਰੇ ਯਤਨਾਂ ਸਦਕਾ ਹੀ ਪੰਜਾਬ ਜੋ ਸਿੱਖਿਆ ਵਿਕਾਸ ਸੂਚਕ ਮੁਤਾਬਕ 14ਵੇਂ ਸਥਾਨ ਉੱਪਰ ਹੁੰਦਾ ਸੀ, ਹੁਣ ਮੋਹਰੀ ਸਥਾਨ ਉੱਪਰ ਪੁੱਜ ਚੁੱਕਾ ਹੈ।
ਇਸ ਮੌਕੇ ਸਿੱਖਿਆ ਮੰਤਰੀ ਸ੍ਰ. ਸਿਕੰਦਰ ਸਿੰਘ ਮਲੂਕਾ ਨੇ ਵਿਚਾਰ ਪੇਸ਼ ਕਰਦਿਆਂ ਇਨ੍ਹਾਂ ਸਕੂਲਾਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੱਤੀ। ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਪ੍ਰੋ. ਰਾਜਿੰਦਰ ਭੰਡਾਰੀ ਤੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਹੀਰਾ ਸਿੰਘ ਗਾਬੜੀਆ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz