Close
Menu

ਪੰਜਾਬ ਦੇ ਕੇਸ ਦਾ ਵਿਰੋਧ ਕਰਨ ਨਾਲ ਕਾਂਗਰਸ ਦਾ ਪੰਜਾਬ ਵਿਰੋਧੀ ਚੇਹਰਾ ਇਕ ਵਾਰ ਫਿਰ ਨੰਗਾ ਹੋਇਆ : ਅਕਾਲੀ ਦਲ

-- 09 September,2013

images (3)

ਚੰਡੀਗੜ੍ਹ,9 ਸਤੰਬਰ (ਦੇਸ ਪ੍ਰਦੇਸ ਟਾਈਮਜ਼)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਵੱਲੋਂ 14ਵੇਂ ਵਿੱਤ ਕਮਿਸ਼ਨ ਅੱਗੇ ਪੰਜਾਬ ਦੇ ਕੇਸ ਦਾ ਵਿਰੋਧ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਇਸਨੂੰ ਪੰਜਾਬ ਨਾਲ ਧੋਖਾ ਕਰਾਰ ਦਿੱਤਾ। ਕਾਂਗਰਸ ਪਾਰਟੀ ਦਾ ਅਸਲ ਪੰਜਾਬ ਵਿਰੋਧੀ ਚੇਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਦੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਕੇਸ ਦੀ ਹਮਾਇਤ ਕੀਤੀ ਹੈ, ਉਦੋਂ ਕਾਂਗਰਸ ਪਾਰਟੀ ਨੇ ਵਿੱਤ ਕਮਿਸ਼ਨ ਅੱਗੇ ਪੰਜਾਬ ਦੀਆਂ ਮੰਗਾਂ ਦਾ ਵਿਰੋਧ ਕੀਤਾ ਹੈ। ਉਹਨਾ ਕਿਹਾ ਕਿ ਭਾਵੇਂ ਇਹ ਪਹਿਲੀ ਵਾਰ ਨਹੀਂ ਜਦੋਂ ਕਾਂਗਰਸ ਪਾਰਟੀ ਨੇ ਆਪਣੇ ਪੁਰਾਣੇ ਸਟੈਂਡ ਅਨੁਸਾਰ ਰਾਜ ਦੇ ਹਿਤਾਂ ਦਾ ਵਿਰੋਧ ਕੀਤਾ ਪਰ ਜਿਸ ਤਰੀਕੇ ਨਾਲ ਸੂਬੇ ਦੇ ਕੇਸ ਦਾ ਵਿਰੋਧ ਕੀਤਾ ਗਿਆ ਉਹ ਕਾਂਗਰਸ ਪਾਰਟੀ ਲਹੀ ਬੇਹੱਦ ਸ਼ਰਮਨਾਕ ਹੈ।
ਦੋਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਸਮਾਂ ਜਦੋਂ ਸੂਬੇ ਨੇ ਅਰਥਚਾਰੇ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਫੰਡ ਪ੍ਰਾਪਤ ਕਰਨ ਵਾਸਤੇ ਆਪਣਾ ਕੇਸ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ, ਉਦੋਂ ਕਾਂਗਰਸ ਪਾਰਟੀ ਨੇ ਆਪਦਾ ਭੱਦਾ ਚੇਹਰਾ ਵਿਖਾ ਦਿੱਤਾ ਹੈ। ਇਸਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਵਿਰੋਧੀ ਹੈ ਇਹ ਵੀ ਸਾਬਤ ਹੋ ਗਿਆ ਹੈ ਕਿ ਉਹ ਹਰ ਉਪਲਬਧ ਫੋਰਮ ‘ਤੇ ਸੂਬੇ ਦੇ ਕੇਸ ਦਾ ਵਿਰੋਧ ਜਾਰੀ ਰੱਖੇਗੀ।

ਸ੍ਰੀ ਗਰੇਵਾਲ ਅਤੇ ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਵੀ ਸੂਬਾ ਕਾਂਗਰਸ ਦੇ ਕਈ ਵਫਦ ਵੱਖ ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਸੂਬੇ ਲਈ ਗਰਾਂਟਾਂ ਦਾ ਵਿਰੋਧ ਕਰ ਚੁੱਕੇ ਹਨ ਅਤੇ ਇਕ ਸਾਬਕਾ ਮੁੱਖ ਮੰਤਰੀ ਨੇ ਤਾਂ ਪ੍ਰਧਾਨ ਮੰਤਰੀ ਤੇ ਬੈਂਕਾਂ ਨੂੰ ਚਿੱਠੀਆਂ ਲਿਖ ਕੇ ਵੀ ਸੂਬੇ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਦੀ ਰਾਜਨੀਤੀ ਕੇਵਲ ਸੂਬੇ ਦੇ ਹਿਤਾਂ ਦਾ ਵਿਰੋਧ ਕਰਨ ‘ਤੇ ਕੇਂਦਰਿਤ ਹੈ ਨਾ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਉਸਦਾ ਉਦੇਸ਼ ਹੈ।

ਅਕਾਲੀ ਦਲ ਨ ਕਾਂਗਰਸ ਪਾਰਟੀ ਨੂੰ ਚੇਤਾਵਨੀ ਦਿੱਤੀ ਕਿ ਉਹ ਭਵਿੱਖ ਵਿਚ ਸੂਬੇ ਅਤੇ ਇਸਦੇ ਲੋਕਾਂ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਸ਼ਰਾਰਤ ਤੋਂ ਚੌਕਸ ਰਹੇ ਨਹੀਂ ਤਾਂ ਉਸਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

Facebook Comment
Project by : XtremeStudioz