Close
Menu

ਪੰਜਾਬ ਦੇ ਮੁੱਖ ਮੰਤਰੀ ਵੱਲੋ ਮੀਂਹ ਅਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

-- 17 April,2019

ਚੰਡੀਗੜ, 17 ਅਪ੍ਰੈਲ

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। 

    ਫਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾ ਸਕੇ। 

    ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਬਿਨਾ ਕਿਸੀ ਦੇਰੀ ਤੋਂ ਗਿਰਦਾਵਰੀ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਮੌਸਮ ਦੀ ਖਰਾਬੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। 

    ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਪ੍ਰਾਥਮਿਕਤਾ ਦੇ ਆਧਾਰ ’ਤੇ ਇਹ ਅਨੁਮਾਨ ਲਾਉਣ ਦੇ ਨਿਰਦੇਸ਼ ਦਿੱਤੇ ਹਨ। 

Facebook Comment
Project by : XtremeStudioz