Close
Menu

ਪੰਜਾਬ ਦੇ ਵਿਧਾਇਕਾਂ ਦੀ ਤਨਖਾਹ ਚ 57 ਫੀਸਦੀ ਦਾ ਹੋਵੇਗਾ ਵਾਧਾ

-- 02 November,2013

pujab sarkarਚੰਡੀਗੜ੍ਹ ,2 ਨਵੰਬਰ (ਦੇਸ ਪ੍ਰਦੇਸ ਟਾਈਮਜ਼)-  ਪੰਜਾਬ ਦੇ ਵਿਧਾਇਕਾਂ ਦੀ ਤਨਖਾਹ ਚ 57 ਫੀਸਦੀ ਦਾ ਵਾਧਾ ਹੋਵੇਗਾ. ਪੰਜਾਬ ਵਿਧਾਨ ਸਭਾ ਦੀ ਆਮ ਮੰਤਵਾਂ ਬਾਰੇ ਕਮੇਟੀ ਨੇ ਵਿਧਾਨਕਾਰਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ 57% ਵਾਧਾ ਕਰਨ ਦੀਆਂ ਸਿਫਾਰਸ਼ਾਂ ਕੀਤੀਆਂ ਹਨ। ਇਸ ਕਮੇਟੀ ਦੀ ਰਿਪੋਰਟ ਅੱਜ ਸਦਨ ਵਿੱਚ ਪੇਸ਼ ਕੀਤੀ ਗਈ।

ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਜੋ ਰਿਪੋਰਟ ਦਿੱਤੀ ਹੈ ਉਸ ਮੁਤਾਬਕ ਵਿਧਾਇਕ ਦੀ ਤਨਖਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ, ਹਲਕਾ ਤੇ ਸਕੱਤਰੇਤ ਦਾ ਡਾਕ ਖ਼ਰਚ 15 ਹਜ਼ਾਰ ਤੋਂ 25 ਹਜ਼ਾਰ ਰੁਪਏ ਕਰਨ, ਦਫ਼ਤਰੀ ਭੱਤਾ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਕਰਨ, ਟੈਲੀਫੋਨ ਭੱਤਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 15 ਹਜ਼ਾਰ ਰੁਪਏ ਕਰਨ, ਸਕੱਤਰੇਤ ਭੱਤਾ 5 ਹਜ਼ਾਰ ਤੋਂ ਵਧਾ ਕੇ 10 ਹਜ਼ਾਰ ਰੁਪਏ ਕਰਨ, ਰੋਡ ਮਾਈਲੇਜ ਉਹੀ 15 ਰੁਪਏ ਪ੍ਰਤੀ ਕਿਲੋਮੀਟਰ ਰੱਖਣ ਦੀ ਸਿਫਾਰਸ਼ ਹੈ। ਇਸੇ ਤਰ੍ਹਾਂ ਰੋਜ਼ਾਨਾ ਭੱਤਾ ਇਕ ਹਜ਼ਾਰ ਰੁਪਏ ਤੋਂ ਵਧਾ ਕੇ 1500 ਰੁਪਏ ਕਰਨ, ਮੁਫ਼ਤ ਯਾਤਰਾ ਭੱਤਾ 2 ਲੱਖ ਰੁਪਏ ਸਲਾਨਾ ਤੋਂ ਵਧਾ ਕੇ 3 ਲੱਖ ਰੁਪਏ ਕਰਨ, ਐਕਸਗਰੇਸ਼ੀਆ ਗਰਾਂਟ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ, ਸੁਰੱਖਿਆ ਵਾਹਨ ਲਈ ਡੀਜ਼ਲ ਪੈਟਰੋਲ 500 ਲੀਟਰ ਤੋਂ ਵਧਾ ਕੇ 700 ਕਰਨ ਦੀਆਂ ਸਿਫਾਰਿਸ਼ਾਂ ਦਿੱਤੀਆਂ ਗਈਆਂ ਹਨ। ਵਿਧਾਇਕ ਦੀ ਪੈਨਸ਼ਨ 7500 ਤੋਂ ਵਧਾ ਕੇ 10 ਹਜ਼ਾਰ ਰੁਪਏ ਕਰਨ ਤੇ ਦੂਜੀ ਵਾਰ ਵਿਧਾਇਕ ਬਣਨ �ਤੇ ਪੈਨਸ਼ਨ 5 ਹਜ਼ਾਰ ਰੁਪਏ ਤੋਂ ਵਧਾ ਕੇ 7500 ਰੁਪਏ ਕਰਨ ਦੀਆਂ ਵੀ ਸਿਫਾਰਿਸ਼ਾਂ ਕੀਤੀਆਂ ਗਈਆਂ ਹਨ। ਸਾਬਕਾ ਵਿਧਾਇਕਾਂ ਦੀ ਐਕਸ ਗਰੇਸ਼ੀਆ ਗਰਾਂਟ 1.50 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਦੇ ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਵਾਧਾ ਦੋ ਕੁ ਸਾਲ ਪਹਿਲਾਂ ਹੀ ਕੀਤਾ ਗਿਆ ਸੀ। ਉਸ ਸਮੇਂ ਵੀ ਸਰਕਾਰ ਦੀ ਇਸ ਮਾਮਲੇ �ਤੇ ਕਾਫ਼ੀ ਨੁਕਤਾਚੀਨੀ ਹੋਈ ਸੀ। ਰਾਜ ਸਰਕਾਰ ਗੰਭੀਰ ਮਾਲੀ ਸੰਕਟ ਵਿੱਚੋਂ ਲੰਘ ਰਹੀ ਹੈ।

Facebook Comment
Project by : XtremeStudioz