Close
Menu

ਪੰਜਾਬ ਨੂੰ ਸ਼ਹੀਦਾਂ ਦੇ ਸੁਫ਼ਨਿਆਂ ਦੀ ਧਰਤੀ ਬਣਾਵਾਂਗੇ: ਭਗਵੰਤ ਮਾਨ

-- 22 September,2015

ਗਿੱਦੜਬਾਹਾ, 22 ਸਤੰਬਰ: ਪੰਜਾਬ ਜੋੜੋ ਰੈਲੀ ਦੇ ਤੀਜੇ ਪੜਾਅ ਤਹਿਤ ਅੱਜ ਦੋਦਾ ਦੀ ਅਨਾਜ ਮੰਡੀ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਰੈਲੀ ਕੀਤੀ। ਇਸ ਰੈਲੀ ਵਿੱਚ ਭਗਵੰਤ ਮਾਨ, ਸੁੱਚਾ ਸਿੰਘ ਛੋਟੇਪੁਰ, ਪ੍ਰੋਫ਼ੈਸਰ ਸਾਧੂ ਸਿੰਘ ਮੈਂਬਰ ਪਾਰਲੀਮੈਂਟ,  ਦਲਵੀਰ ਸਿੰਘ ਹਲਕਾ ਇੰਚਾਰਜ ਫ਼ਰੀਦਕੋਟ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਆਪ’ ਆਗੂਆ ਦੇ ਸੱਤਾਧਾਰੀ ਪਾਰਟੀ ’ਤੇ ਨਿਸ਼ਾਨੇ ਲਾਏ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਅਤੇ ਲੀਡਰਾਂ ਵਿੱਚ ਵੱਡਾ ਪਾੜਾ ਬਣਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ’ਤੇ ਇਹ ਪਾੜਾ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ 1947 ਵਿੱਚ ਅਾਜ਼ਾਦ ਹੋ ਗਿਆ ਸੀ ਪਰ ਸਾਨੂੰ ਹਾਲੇ ਤੱਕ ਲੀਡਰਾਂ ਦੀ ਗੁਲਾਮੀ ਤੋਂ ਅਾਜ਼ਾਦੀ ਨਹੀਂ ਮਿਲੀ ਹੈ। ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਆਪਣੇ ਮੰਤਰੀਆਂ ਨੂੰ ਮਾਲਾਮਾਲ ਕੀਤਾ ਜਾ ਰਿਹਾ ਹੈ। ਪ੍ਰੋ.ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਮੁਆਵਜ਼ੇ ਦੇ ਨਾਂ ’ਤੇ ਮਜ਼ਾਕ ਕੀਤਾ ਜਾ ਰਿਹਾ ਹੈ ਅਤੇ ਸਿਰਫ਼ ਫੌਕੀ ਬਿਆਨਬਾਜ਼ੀ ਕਰ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ।
ਇਸ  ਮੌਕੇ  ਹਰਚੇਤ ਸਿੰਘ ਗਿੱਲ, ਸੁਖਜਿੰਦਰ ਸਿੰਘ ਕਾਉਣੀ, ਜਗਮੋਹਣ ਸਿੰਘ ਸੁਖਣਾ, ਰਛਪਾਲ ਸਿੰਘ ਛੱਤੇਆਣਾ, ਗਗਨਦੀਪ ਕੌਰ ਮਾਂਗਟਕੇਰ, ਹਰਦੀਪ ਸਿੰਘ ਕਿੰਗਰਾਂ, ਗੁਰਪ੍ਰੀਤ ਸਿੰਘ ਕੋਟਲੀ, ਹਰਪ੍ਰੀਤ ਸਿੰਘ ਸਾਹਿਬਚੰਦ, ਪਲਵਿੰਦਰ ਸਿੰਘ ਸੁਰੇਵਾਲਾ, ਗੁਰਵਿੰਦਰ ਸਿੰਘ, ਹਰਜੀਤ ਸਿੰਘ ਭੂੰਦੜ, ਜਸਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

Facebook Comment
Project by : XtremeStudioz