Close
Menu

ਪੰਜਾਬ ਮੰਤਰੀ ਮੰਡਲ ਵੱਲੋਂ ਹਾਈ ਕੋਰਟ ਸਿਵਲ ਜੱਜ ਚੋਣ ਪ੍ਰਕਿਰਿਆ ਦਾ ਮਾਮਲਾ ਰਜਿਸਟਰਾਰ ਜਨਰਲ ਹਵਾਲੇ ਕਰਨ ਨੂੰ ਕਾਰਜਬਾਦ ਪ੍ਰਵਾਨਗੀ

-- 02 March,2019
ਚੰਡੀਗੜ, 2 ਮਾਰਚ:
ਪੰਜਾਬ ਮੰਤਰੀ ਮੰਡਲ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਚੋਣ ਦਾ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ। 
ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਮਾਮਲੇ ਦੀ ਫੌਰੀ ਜ਼ਰੂਰਤ ਦੇ ਮੱਦੇਨਜ਼ਰ ਵਿੱਤ ਤੇ ਪ੍ਰਸੋਨਲ ਵਿਭਾਗਾਂ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਦੀ ਪਹਿਲਾਂ ਹੀ ਸਹਿਮਤੀ ਦੇ ਦਿੱਤੀ ਹੈ। 
Facebook Comment
Project by : XtremeStudioz