Close
Menu

ਪੰਜਾਬ ਵਲੋਂ ਕੌਮੀ ਸੇਵਾ ਯੋਜਨਾ ਸਲਾਹਕਾਰ ਕਮੇਟੀ ਮੁੜ ਗਠਤ

-- 30 July,2015

•       ਉਪ ਮੁੱਖ ਮੰਤਰੀ ਹੋਣਗੇ ਚੇਅਰਮੈਨ
•       ਕਮੇਟੀ ਮੈਂਬਰਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ

ਚੰਡੀਗੜ•,30 ਜੁਲਾਈ: ਪੰਜਾਬ ਸਰਕਾਰ ਨੇ ਕੌਮੀ ਸੇਵਾ ਯੋਜਨਾ ਸਲਾਹਕਾਰ ਕਮੇਟੀ ਦਾ ਪੁਨਰ ਗਠਨ ਕੀਤਾ ਹੈ। ਇਸ ਕਮੇਟੀ ਦੇ ਮੈਂਬਰ ਤਿੰਨ ਸਾਲ ਦੇ ਲਈ ਆਪਣੇ ਅਹੁਦਿਆਂ ‘ਤੇ ਕਾਇਮ ਰਹਿਣਗੇ।
ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਨੂੰ ਖੇਡ ਅਤੇ ਯੁਵਕ ਸੇਵਾਵਾਂ ਮਾਮਲਿਆਂ ਦੇ ਮੰਤਰੀ ਹੋਣ ਵਜੋਂ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੰਜਾਬ ਯੂਨੀਵਰਸਿਟੀ, ਚੰਡੀਗੜ•, ਪੀ.ਏ.ਯੂ., ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ, ਥਾਪਰ ਇੰਜੀਨੀਅਰਿੰਗ ਤੇ ਤਕਨੀਕੀ ਸੰਸਥਾ, ਪਟਿਆਲਾ ਦੇ ਉਪ ਕੁਲਪਤੀਆਂ, ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਰੋਜ਼ਗਾਰ ਵਿਭਾਗ, ਪੰਜਾਬ ਦੇ ਡਾਇਰੈਕਟਰ, ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ, ਮੁੱਖ ਵਣਪਾਲ, ਜੰਗਲਾਤ ਪੰਜਾਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਡਾਇਰੈਕਟਰ, ਡੀ.ਪੀ.ਆਈ. (ਸੈਕੰਡਰੀ) ਪੰਜਾਬ, ਡੀ.ਪੀ.ਆਈ. (ਕਾਲਜਿਜ਼) ਪੰਜਾਬ, ਡਾਇਰੈਕਟਰ, ਐਸ.ਸੀ./ਬੀ.ਸੀ. ਭਲਾਈ ਵਿਭਾਗ, ਡਾਇਰੈਕਟਰ ਜਨਰਲ ਸੀ-ਪਾਈਟ, ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ, ਡਿਪਟੀ ਪ੍ਰੋਗਰਾਮ ਸਲਾਹਕਾਰ, ਕੌਮੀ ਸੇਵਾ ਯੋਜਨਾ, ਖੇਤਰੀ ਕੇਂਦਰ, ਚੰਡੀਗੜ•, ਕੋਆਰਡੀਨੇਟਰ (ਸਿਖਲਾਈ), ਜਾਣਕਾਰੀ ਤੇ ਸਿਖਲਾਈ ਕੇਂਦਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਚੇਅਰਮੈਨ ਪਿੰਗਲਵਾੜਾ, ਅੰਮ੍ਰਿਤਸਰ, ਸਕੱਤਰ ਰੈਡ ਕਰਾਸ ਪੰਜਾਬ ਅਤੇ ਡਿਪਟੀ ਡਾਇਰੈਕਟਰ ਜਨਰਲ ਐਨ.ਸੀ.ਸੀ. ਚੰਡੀਗੜ• ਨੂੰ ਮੈਂਬਰ ਅਤੇ ਸੂਬਾ ਸੰਪਰਕ ਅਧਿਕਾਰੀ ਕੌਮੀ ਸੇਵਾ ਯੋਜਨਾ ਸੈਲ ਨੂੰ ਕਮੇਟੀ ਵਿੱਚ ਬਤੌਰ ਮੈਂਬਰ ਸਕੱਤਰ ਥਾਂ ਦਿੱਤੀ ਗਈ ਹੈ।
ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ, ਚੰਡੀਗੜ•, ਪੀ.ਏ.ਯੂ., ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ, ਥਾਪਰ ਇੰਜੀਨੀਅਰਿੰਗ ਤੇ ਤਕਨੀਕੀ ਸੰਸਥਾ, ਪਟਿਆਲਾ, ਲਵਲੀ ਯੂਨੀਵਰਸਿਟੀ ਫਗਵਾੜਾ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ ਯੂਨੀਵਰਸਿਟੀ (ਗਡਵਾਸੂ) ਦੇ ਪ੍ਰੋਗਰਾਮ ਕੋਆਰਡੀਨੇਟਰਾਂ ਨੂੰ ਵਿਸ਼ੇਸ਼ ਸੱਦੇ ਰਾਹੀਂ ਕਮੇਟੀ ਵਿੱਚ ਸਥਾਨ ਦਿੱਤਾ ਗਿਆ ਹੈ।

Facebook Comment
Project by : XtremeStudioz