Close
Menu

ਪੰਜਾਬ ਵਿਚ ਜੋ ਵੀ ਵਿਕਾਸ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਹੋਇਆ‑ਸੁਖਬੀਰ ਸਿੰਘ ਬਾਦਲ

-- 10 August,2013

1a

ਸ੍ਰੀ ਮੁਕਤਸਰ ਸਾਹਿਬ,10 ਅਗਸਤ (ਦੇਸ ਪ੍ਰਦੇਸ ਟਾਈਮਜ਼)-ਕਾਂਗਰਸ ਨੇ  ਪੰਜਾਬ ਦੀ ਭਲਾਈ ਲਈ ਇਕ ਵੀ ਕੰਮ ਨਹੀਂ ਕੀਤਾ ਜਦ ਕਿ ਰਾਜ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਇਹ ਗੱਲ ਅੱਜ ਇੱਥੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਯੂਥ ਕਾਂਗਰਸ ਪ੍ਰਧਾਨ ਗੁਰਵੀਰ ਸਿੰਘ ਕਾਕੂ ਸ਼ੀਰਵਾਲੀ ਸਮੇਤ ਇਲਾਕੇ ਦੇ ਹੋਰ ਅਨੇਕਾਂ ਕਾਂਗਰਸੀ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਲਈ ਰੱਖੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਸ: ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਲੋਕਾਂ ਨਾਲ ਕੋਈ ਰਾਬਤਾ ਨਹੀਂ ਹੈ। ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਲੋਕਾਂ ਨਾਲ ਜੁੜੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਲੋਕ ਮੁੱਖ ਮੰਤਰੀ ਨੂੰ ਵੀ ਆਸਾਨੀ ਨਾਲ ਮਿਲ ਸਕਦੇ ਹਨ ਪਰ ਕਾਂਸਰਸ ਦੀ ਪ੍ਰਧਾਨ ਨੂੰ ਮਿਲਣਾ ਬੇਹੱਦ ਔਖਾ ਹੈ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਦਾ ਮੁਕਮੰਲ ਸਫਾਇਆ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹੇ ਵਿਚੋਂ ਸੇਮ ਦੇ ਖਾਤਮੇ ਲਈ ਬਹੁਤ ਵੱਡਾ ਪ੍ਰੋਜੈਕਟ ਊਲੀਕ ਕੇ ਲਾਗੂ ਕੀਤਾ ਅਤੇ ਜ਼ਿਲ੍ਹੇ ਵਿਚ ਸੇਮ ਨਾਲਿਆਂ ਦਾ ਜਾਲ ਵਿਛਾਇਆ। ਇਸ ਨਾਲ ਜ਼ਿਲ੍ਹੇ ਵਿਚੋਂ ਸੇਮ ਖਾਤਮੇ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਲਾਨਾ 5000 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ। ਜਦ ਕਿ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਵੱਡੀਆਂ ਰਕਮਾਂ ਖਰਚੀਆਂ ਹਨ।

ਉਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ 15 ਲੱਖ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਤਹਿਤ ਲਾਭ ਦੇ ਰਹੀ ਹੈ ਅਤੇ ਅਗਲੇ ਤਿੰੰਨ ਮਹੀਨਿਆਂ ਵਿਚ ਪੰਜਾਬ ਭਰ ਵਿਚ ਮੁੜ ਤੋਂ ਸਰਵੇ ਕਰਕੇ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ 30 ਲੱਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਸ਼ਿਆਰ ਵਿਦਿਆਰਥੀਆਂ ਲਈ ਡਾਕਟਰ ਹਰਗੋਬਿੰਦ ਖੁਰਾਣਾ ਸ਼ਕਾਲਰਸ਼ਿਪ ਸਕੀਮ ਲਾਗੂ ਕੀਤੀ ਹੈ ਜਿਸ ਤਹਿਤ ਵਿਦਿਆਰਥੀਆਂ ਨੂੰ ਸਾਲਾਨਾ 30 ਹਜਾਰ ਰੁਪਏ ਤੱਕ ਦਾ ਵਜੀਫਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਤੇ 1700 ਕਰੋੜ ਰੁਪਏ ਖਰਚ ਰਹੀ ਹੈ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਬਣਾਉਣ ਦਾ ਐਲਾਣ ਵੀ ਕੀਤਾ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਛੱਡ ਕੇ ਆਉਣ ਵਾਲੇ ਕਾਂਗਰਸ ਦੇ ਬਲਾਕ ਪ੍ਰਧਾਨ ਸ: ਗੁਰਵੀਰ ਸਿੰਘ ਕਾਕੂ ਸ਼ੀਰ ਵਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਐਲਾਣ ਕਰਦਿਆਂ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਅਤੇ ਕਿਹਾ ਕਿ ਪਾਰਟੀ ਵਿਚ ਸਾਮਿਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਇਸ ਤੋਂ ਇਲਾਵਾ ਸ: ਅਮ੍ਰਿਤਪਾਲ ਸਿੰਘ ਜੰਡੋਕੇ ਸਾਬਕਾ ਚੇਅਰਮੈਨ, ਰਾਮ ਨਰਾਇਣ, ਬਲਵੰਤ ਸਿੰਘ, ਕੁਲਵੰਤ ਸਿੰਘ, ਮਖਵਤਿਆਰ ਸਿੰਘ ਆਦਿ ਸਮੇਤ ਵੱਡੀ ਸੰਖਿਆ ਵਿਚ ਕਾਂਗਰਸੀ ਆਗੂ, ਪੰਚ‑ਸਰਪੰਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਹਲਕਾ ਇੰਚਾਰਜ ਸ: ਕੰਵਰਜੀਤ ਸਿੰਘ ਰੋਜ਼ੀ ਬਰੰਕਦੀ ਨੇ ਉੱਖ ਮੁੱਖ ਮੰਤਰੀ ਨੂੰ ਇੱਥੇ ਆਉਣ ਤੇ ਜੀ ਆਇਆਂ ਨੂੰ ਆਖਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਸ: ਮਿੱਤ ਸਿੰਘ ਬਰਾੜ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਸ: ਮਨਜਿੰਦਰ ਸਿੰਘ ਬਿੱਟੂ ਸਰਕਲ ਪ੍ਰਧਾਨ, ਜੱਥੇਦਾਰ ਸੁਖਦਰਸ਼ਨ ਸਿੰਘ ਮਰਾੜ, ਜੱਥੇਦਾਰ ਨਵਤੇਜ ਸਿੰਘ ਕਾਉਣੀ ਦੋਨੋਂ ਮੈਂਬਰ ਐਸ.ਜੀ.ਪੀ.ਸੀ.,  ਸ: ਜਗਦੇਵ ਸਿੰਘ ਭੁੱਲਰ, ਜੱਥੇਦਾਰ ਹੀਰਾ ਸਿੰਘ ਚੱੜੇਵਾਨ, ਸ: ਵਰਦੇਵ ਸਿੰਘ ਮਾਨ ਆਦਿ ਵੀ ਹਾਜਰ ਸਨ।

Facebook Comment
Project by : XtremeStudioz