Close
Menu

ਪੰਜਾਬ ਸਰਕਾਰ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ‘ਤੇ 22 ਸਤੰਬਰ ਨੂੰ ਗਜ਼ਟਿਡ ਛੁੱਟੀ ਐਲਾਨੀ

-- 18 September,2015

ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ‘ਤੇ 23 ਸਤੰਬਰ ਦੀ ਬਜਾਏ ਹੁਣ 22 ਸਤੰਬਰ ਨੂੰ ਗਜ਼ਟਿਡ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਨੂੰ ਲਿਆ।
ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨਾਂ, ਸਿੱਖਿਆ ਸੰਸਥਾਵਾਂ ਅਤੇ ਜਨਤਕ ਅਦਾਰੇ 22 ਸਤੰਬਰ ਨੂੰ ਬੰਦ ਰਹਿਣਗੇ ਜਦਕਿ 23 ਸਤੰਬਰ ਨੂੰ ਕੰਮਕਾਜ ਵਾਲਾ ਦਿਨ ਹੋਵੇਗਾ।

Facebook Comment
Project by : XtremeStudioz