Close
Menu

ਪੰਜਾਬ ਸਰਕਾਰ ਲੋਕਾਂ ਨੂੰ ਘਰ ਅਤੇ ਹੋਰ ਬੁਨਿਆਦੀ ਲੋੜਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ-ਢੀਂਡਸਾ

-- 06 August,2013

5sng01

ਸੰਗਰੂਰ, 6 ਅਗਸਤ (ਦੇਸ ਪ੍ਰਦੇਸ ਟਾਈਮਜ਼)-ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਜਿੱਥੇ ਸਾਫ਼ ਤੇ ਸਪੱਸ਼ਟ ਸਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਰਹਿਣ ਲਈ ਘਰ ਅਤੇ ਹੋਰ ਬੁਨਿਆਦੀ ਲੋੜਾਂ ਵੀ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਹੈ।” ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ੍ਰæ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸਥਾਨਕ ਸੁਨਾਮ ਸੜਕ ‘ਤੇ ਨਗਰ ਸੁਧਾਰ ਟਰੱਸਟ ਵੱਲੋਂ ਉਸਾਰੇ ਗਏ 24 ਐੱਮ ਆਈ ਜੀ ਫਲੈਟਾਂ ਦਾ ਉਦਘਾਟਨ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਸਪੁਰਦਗੀ ਕਰਨ ਮੌਕੇ ਰੱਖੇ ਗਏ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ੍ਰæ ਢੀਂਡਸਾ ਨੇ ਇਸ ਮੌਕੇ ਜੁੜੇ ਅਲਾਟੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਫਲੈਟਾਂ ਦੇ ਜੋ ਨਿਰਮਾਣ ਕਾਰਜ ਮੁਕੰਮਲ ਹੋਣੋਂ ਰਹਿੰਦੇ ਹਨ, ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ। ਸ੍ਰæ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰæ ਪਰਕਾਸ਼ ਸਿੰਘ ਬਾਦਲ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਜੱਦੋਜਹਿਦ ਕਰ ਰਹੇ ਹਨ, ਉਥੇ ਸ਼ਹਿਰਾਂ ਦੇ ਲੋਕਾਂ ਨੂੰ ਵਾਟਰ ਸਪਲਾਈ, ਸੀਵਰੇਜ਼ ਅਤੇ ਗਲੀਆਂ ਨਾਲੀਆਂ ਨੂੰ ਨਵੇਂ ਸਿਰੇ ਤੋਂ ਕਰਾਉਣ ਲਈ ਹਰੇਕ ਸ਼ਹਿਰ ਵਿੱਚ ਵੱਡੇ-ਵੱਡੇ ਪ੍ਰੋਜੈਕਟ ਆਰੰਭੇ ਜਾ ਰਹੇ ਹਨ। ਅਕਾਲੀ ਭਾਜਪਾ ਗਠਜੋੜ ਸਰਕਾਰ ਦੀ ਕੋਸ਼ਿਸ਼ ਹੈ ਕਿ ਸਾਰੇ ਸ਼ਹਿਰਾਂ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਸੰਗਰੂਰ ਦਾ ਵੀ ਯੋਜਨਾਬੱਧ ਤਰੀਕੇ ਨਾਲ ਵਿਕਾਸ ਆਰੰਭਿਆ ਜਾਵੇਗਾ। ਇਸ ਸੰਬੰਧੀ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਧਾਇਕਾਂ, ਹਲਕਾ ਇੰਚਾਰਜ਼ਾਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਹੈ, ਜਿਸ ਵਿੱਚ ਸ਼ਹਿਰ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਪ੍ਰੌਜੈਕਟ ਤਿਆਰ ਕਰਨ ਬਾਰੇ ਕਿਹਾ ਗਿਆ ਹੈ।
ਮੁੱਖ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਵੱਡੇ-ਵੱਡੇ ਸ਼ਹਿਰਾਂ ਦੀ ਤਰਜ਼ ‘ਤੇ ਸੰਗਰੂਰ ਵਾਸੀਆਂ ਨੂੰ ਵੀ ਘੱਟ ਕੀਮਤ ‘ਤੇ ਹਰ ਸਹੂਲਤ ਨਾਲ ਲੈੱਸ ਆਧੁਨਿਕ ਫਲੈਟ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰæ ਢੀਂਡਸਾ ਦੇ ਸੁਚੱਜੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਇਹ ਫਲੈਟ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਹਨ, ਜੋ ਕਿ ਸ਼ਹਿਰ ਦੀ ਸ਼ਾਨ ਨੂੰ ਹੋਰ ਵੀ ਵਧਾਉਣਗੇ। ਇਸ ਮੌਕੇ ਸ੍ਰæ ਢੀਂਡਸਾ ਨੇ 100 ਫੁੱਟ ਚੌੜੀ ਸੜਕ ਦਾ ਵੀ ਨੀਂਹ ਪੱਥਰ ਵੀ ਰੱਖਿਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ, ਸ੍ਰæ ਅਮਨਵੀਰ ਸਿੰਘ ਚੈਰੀ ਓæ ਐੱਸ਼ ਡੀæ ਸ੍ਰæ ਪਰਮਿੰਦਰ ਸਿੰਘ ਢੀਂਡਸਾ, ਭਾਜਪਾ ਆਗੂ ਸ੍ਰੀ ਜਤਿੰਦਰ ਕਾਲੜਾ, ਸਾਬਕਾ ਪ੍ਰਧਾਨ ਸ੍ਰæ ਇਕਬਾਲ ਜੀਤ ਸਿੰਘ ਪੂਨੀਆਂ, ਯੂਥ ਅਕਾਲੀ ਆਗੂ ਸ੍ਰæ ਹਰਪ੍ਰੀਤ ਸਿੰਘ ਢੀਂਡਸਾ, ਭਾਜਪਾ ਆਗੂ ਸ੍ਰੀ ਜੋਗੀ ਰਾਮ ਸਾਹਨੀ, ਯੂਥ ਅਕਾਲੀ ਆਗੂ ਸ੍ਰæ ਸਤਿਗੁਰ ਸਿੰਘ ਨਮੋਲ, ਸਰਜੀਵਨ ਜਿੰਦਲ, ਕਾਰਜ ਸਾਧਕ ਅਫ਼ਸਰ ਸ਼੍ਰੀਮਤੀ ਨੀਰੂ ਬਾਲਾ, ਨਵਜੋਤ ਸਿੰਘ ਜੌਹਲ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz