Close
Menu

ਪੰਜਾਬ ਸਰਕਾਰ ਵਲੋਂ ਡੇਂਗੂ ਦੇ ਕੇਸਾਂ ਬਾਰੇ ਪੂਰੀ ਪੜਤਾਲ ਕਰਨ ਲਈ ਰਿਵਿਊ ਕਮੇਟੀ ਦਾ ਗਠਨ : ਜਿਆਣੀ

-- 30 October,2013

DSC01129ਚੰਡੀਗੜ੍ਹ,30 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਹਰ ਵਿਭਾਗ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਡੇਂਗੂ ਦੇ ਹਰ ਛੱਕੀ ਕੇਸ ਦੀ ਰਿਪੋਰਟ ਸਿਹਤ ਵਿਭਾਗ ਪੰਜਾਬ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਹਦਾਇਤਾਂ ਸ੍ਰੀ ਸੁਰਜੀਤ ਕੁਮਾਰ ਜਿਆਣੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਅੱਜ ਪੰਜਾਬ ਸਿਹਤ ਕਾਰਪੋਰੇਸ਼ਨ ਦੇ ਦਫਤਰ ਵਿਖੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾਆਂ।
ਸ੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ 2000 ਦੇ ਕਰੀਬ ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 1800 ਮਰੀਜ਼ਾਂ ਨੂੰ ਇਲਾਜ਼ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 200 ਮਰੀਜ਼ ਇਲਾਜ਼ ਅਧੀਨ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਡੇਂਗੂ ਦੇ ਕੇਸਾਂ ਬਾਰੇ ਪੂਰੀ ਪੜਤਾਲ ਕਰਨ ਲਈ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਲੋਂ ਡੇਂਗੂ ਦੇ ਅਸਲ ਕੇਸ਼ਾਂ ਦੀ ਪੁਸ਼ਟੀ ਕੀਤੀ ਜਾਵੇਗੀ ਅਤੇ ਜੇਕਰ ਕੋਈ ਨਿੱਜੀ ਹਸਪਤਾਲ ਡੇਂਗੂ ਬਾਰੇ ਲੋਕਾਂ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਮੱਛੀ ਪਾਲਣ ਵਿਭਾਗ ਨਾਲ ਸਮਝੌਤਾ ਸਹੀ ਬੰਦ ਕੀਤਾ ਹੈ।ਇਸ ਦੇ ਤਹਿਤ ਮੱਛੀ ਪਾਲਣ ਵਿਭਾਗ ਵਲੋਂ ਮੱਛਰ ਦਾ ਲਾਰਵਾ ਖਾਣ ਵਾਲੀ ਮੱਛੀ ਦੀ ਕਿਸਮ ਤਿਆਰ ਕੀਤੀ ਜਾਵੇਗੀ।
ਸ੍ਰੀ ਜਿਆਣੀ ਨੇ ਕਿਹਾ ਕਿ ਡੇਂਗੂ ਦੇ 90 ਫੀਸਦੀ ਕੇਸ ਸ਼ਹਿਰਾਂ ਵਿਚੋਂ ਸਾਹਮਣੇ ਆ ਰਹੇ ਹਨ ਇਸ ਲਈ ਸਾਰੇ ਵਿਭਾਗਾਂ ਨੂੰ ਰਲ ਕੇ ਡੇਂਗੂ ਦੀ ਰੋਕਥਾਮ ਅਤੇ ਸਫਾਈ ਅਤੇ ਡੇਂਗੂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ ਖੜੇ ਪਾਣੀ ਤੋਂ ਪੈਦਾ ਹੁੰਦਾ ਹੈ ਇਸ ਲਈ ਘਰਾਂ ਵਿਚ ਕੂਲਰਾਂ, ਪਾਣੀ ਦੀਆਂ ਟੈਕੀਆਂ, ਗਮਲਿਆਂ ਅਦਿ ਦੀ ਸਫਾਈ ਯਕੀਨੀ ਬਣਾਈ ਜਾਵੇ।ਉਨ੍ਹਾਂ ਨਾਲ ਹੀ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਘਰਾਂ ਵਿਚ ਜਾ ਕੇ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਜਿਹੜੇ ਲੋਕ ਘਰਾਂ ਵਿਚ ਖੜੇ ਪਾਣੀ ਦੀ ਸਫਾਈ ਵਿਚ ਲਾਪ੍ਰਵਾਹੀ ਵਰਤ ਰਹੇ ਹਨ ਉਨ੍ਹਾਂ ਦੇ ਚਲਾਨ ਕੱਟੇ ਜਾਣ।ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੇ ਪਾਈਪਾਂ ਵਿਚੋਂ ਲੀਕਏਜ ਰੋਕਣ ਲਈ ਕਦਮ ਉਠਾਉਣ ਲਈ ਕਿਹਾ।
ਸ੍ਰੀ ਜਿਆਣੀ ਨੇ ਕਿਹਾ ਕਿ ਪੰਜਾਬਸਿਹਤ ਵਿਭਾਗ ਵਲੋਂ ਡੇਂਗੂ ਦੇ ਟੈਸਟ ਮੁਫਤ ਕਰਨ ਲਈ 15 ਹਸਪਤਾਲਾਂ ਵਿਚ ਸੈਂਟੀਨਲ ਸਰਵਾਇਲੈਂਸ ਸਥਾਪਿਤ ਕੀਤਾ ਗਿਆ ਹੈ। ਜਿੰਨਾਂ ਹਸਪਤਾਲਾਂ ਵਿਚ ਇਹ ਸਿਸਟਮ ਸਥਾਪਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਜੀ.ਐਮ.ਸੀ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਸਿਵਲ ਹਸਪਤਾਲ ਬਠਿੰਡਾ, ਫਤਿਹਿਗੜ੍ਹ ਸਾਹਿਬ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸੰਗਰੂਰ ਅਤੇ ਐਸ.ਏ.ਐਸ ਨਗਰ ਸ਼ਾਮਿਲ ਹਨ।
ਸ੍ਰੀ ਜਿਆਣੀ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਮਰੀਜਾਂ ਨੂੰ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀਆਂ ਅਤੇ ਸਹਾਇਕ ਇਲਾਜ਼ ਮੁਫਤ ਪ੍ਰਦਾਨ ਕੀਤਾ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਦੇ ਮਰੀਜਾਂ ਲਈ ਸਾਰੇ 20 ਜ਼ਿਲ੍ਹਾ ਪੱਧਰੀ ਹਸਪਪਤਾਲਾਂ ਵਿਚ ਬਲੰਡ ਕੰਪੋਨੈਂਟ ਸੈਪਰੇਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿਨ੍ਹਾਂ ਲੋਕਾਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਦੇ ਘਰਾਂ ਵਿਚ ਅਤੇ ਆਲੇ ਦੁਆਲੇ ਕੀਟਨਾਸ਼ਕਾਂ ਅਤੇ ਲਾਰਵੀਸਾਈਡਜ ਦੀ ਸਪਰੇਅ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਦੇ ਗੰਭੀਰ ਮਰੀਜਾਂ ਨੂੰ ਪਲੇਟਲੈਟਸ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੂਧਿਆਣਾ, ਸੰਗਰੂਰ ਅਤੇ ਮੁਹਾਲੀ ਵਿਖੇ 6 ਐਪਰੀਸਿਸ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ।
ਇਸ ਮੌਕੇ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ, ਪ੍ਰਮੁੱਖ ਸਕੱਤਰ ਵਿੰਨੀ ਮਹਾਜਨ, ਪੀ.ਐਚ.ਐਸ.ਸੀ. ਦੇ ਐਮ.ਡੀ. ਹੁਸਨ ਲਾਲਾ, ਡਾਇਰੈਕਟਰ ਸਿਹਤ ਡਾ. ਅਸ਼ੋਕ ਨਈਅਰ ਤੇ ਡਾਇਰੈਕਟਰ ਪਰਿਵਾਰ ਭਲਾਈ ਡਾ. ਕਰਨਜੀਤ ਸਿੰ ਘ ਹਾਜ਼ਰ ਸਨ।

Facebook Comment
Project by : XtremeStudioz