Close
Menu

ਪੰਜਾਬ ਸਰਕਾਰ ਸਾਰੇ ਧਰਮਾਂ ਦੇ ਲੋਕਾਂ ਦੀ ਸਰਬ ਸਾਂਝੀਵਾਲਤਾ ‘ਤੇ ਪਹਿਰਾ ਦੇਣ ਲਈ ਤਤਪਰ – ਬਾਦਲ

-- 07 October,2013

Photo-1ਮੋਗਾ,7 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 115 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਭਗਵਾਨ ਵਾਲਮੀਕਿ ਜੀ ਦੀ ਇਤਿਹਾਸਕ ਯਾਦਗਾਰ ਲਈ 18 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸਾਰੇ ਧਰਮਾਂ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ। ਸ. ਬਾਦਲ ਨੇ ਅੱਜ ਸਥਾਨਕ ਜ਼੍ਹਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੋਗਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੰਸਦ ਮੈਂਬਰਾਂ, ਵਿਧਾਇਕਾਂ, ਹਲਕਾ ਇੰਚਾਰਜਾਂ, ਜਿਲਾ ਪ੍ਰੀਸ਼ਦ ਦੇ ਚੇਅਰਮੈਨਾਂ/ ਉਪ ਚੇਅਰਮੈਨਾਂ ਨਾਲ ਮੀਟਿੰਗ ਕੀਤੀ।ਮੀਟਿੰਗ ਵਿੱਚ ਸ੍ਰੀ ਕੇ.ਜੇ.ਐਸ ਚੀਮਾ ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ, ਸ਼੍ਰੀ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫ਼ਿਰੋਜ਼ਪੁਰ, ਸ: ਮਨਤਾਰ ਸਿੰਘ ਬਰਾੜ ਮੁੱਖ ਪਾਰਲੀਮੈਨੀ ਸਕੱਤਰ, ਜਿਲਾ ਮੋਗਾ ਦੇ ਵਿਧਾਇਕ ਸ਼੍ਰੀ ਜੋਗਿੰਦਰ ਪਾਲ ਜੈਨ, ਸ਼੍ਰੀ ਮਹੇਸ਼ ਇੰਦਰ ਸਿੰਘ ਤੇ ਸ਼੍ਰੀਮਤੀ ਰਾਜਵਿੰਦਰ ਕੌਰ, ਜਿਲਾ ਫਿਰੋਜਪੁਰ ਦੇ ਵਿਧਾਇਕ ਸ: ਜੋਗਿੰਦਰ ਸਿੰਘ, ਡਿਪਟੀ ਕਮਿਸ਼ਨਰ ਮੁਕਤਸਰ ਤੇ ਵਾਧੂ ਚਾਰਜ ਮੋਗਾ ਸ਼੍ਰੀ ਪਰਮਜੀਤ ਸਿੰਘ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼ੀਮਨਜੀਤ ਸਿੰਘ ਨਾਰੰਗ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਮੁਹੰਮਦ ਤਾਇਬ ਤੇ ਐਸ.ਐਸ.ਪੀ ਮੋਗਾ ਸ੍ਰੀ ਕਮਲਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਮੁੱਖ ਮੰਤਰੀ ਪੰਜਾਬ ਨੇ ਿਕ ਪੰਜਾਬ ਦੀ ਪਵਿੱਤਰ ਧਰਤੀ ‘ਤੇ ਅਨੇਕਾਂ ਗੁਰੂਆਂ-ਪੀਰਾਂ, ਪੈਗੰਬਰਾਂ ਨੇ ਜਨਮ ਲਿਆ ਤੇ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਹਨਾਂ ਕਿਹਾ ਕਿ ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਾਰੇ ਧਰਮਾਂ ਦੇ ਲੋਕਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸਾਂਝੀਵਾਲਤਾ ‘ਤੇ ਪਹਿਰਾ ਦੇਣ ਲਈ ਹਰ ਵੇਲੇ ਤਤਪਰ ਹੈ। ਉਹਨਾਂ ਕਿਹਾ ਕਿ ਇਸੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਹਾਨ ਗੁਰੂਆਂ, ਦੇਸ਼ ਭਗਤਾਂ ਅਤੇ ਯੋਧਿਆਂ ਦੀਆਂ ਪਹਿਲਾਂ ਵੀ ਵੱਡੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ  ਹਨ ਅਤੇ ਹੋਰ ਵੀ ਉਸਾਰੀਆਂ ਜਾ ਰਹੀਆਂ ਹਨ। ਉਹਨਾਂ  ਕਿਹਾ ਕਿ ਪੰਜਾਬ ਦਾ ਇਤਿਹਾਸ ਗੌਰਵਮਈ ਅਤੇ ਕੁਰਬਾਨੀਆਂ ਭਰਪੂਰ ਹੈ। ਉਹਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਣਾਈ ਜਾ ਰਹੀ ਭਗਵਾਨ ਵਾਲਮੀਕਿ ਜੀ ਦੀ ਇਤਿਹਾਸਕ ਯਾਦਗਾਰ ਦਾ ਨਕਸ਼ਾ ਤਿਆਰ ਹੋ ਚੁੱਕਾ ਹੈ ਅਤੇ ਆਉਣ ਵਾਲੇ 2 ਮਹੀਨਿਆਂ ਤੱਕ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਸ੍ਰ੍ਰੋਮਣੀ ਅਕਾਲੀ ਦਲ ਮੋਗਾ ਜੱਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲਾ ਮੋਗਾ ਪ੍ਰਧਾਨ ਭਾਜਪਾ ਸ੍ਰੀ ਰਾਕੇਸ਼ ਸ਼ਰਮਾ, ਸ੍ਰੀ ਵਰਦੇਵ ਸਿੰਘ ਹਲਕਾ ਇੰਚਾਰਜ ਗੁਰੂ ਹਰਸਹਾਏ, ਸ੍ਰੀ ਸੁਖਪਾਲ ਸਿੰਘ ਹਲਕਾ ਇੰਚਾਰਜ ਫ਼ਿਰੋਜ਼ਪੁਰ ਸ਼ਹਿਰੀ, ਬੀਬੀ ਅਮਰਜੀਤ ਕੌਰ ਸਾਹੋਕੇ ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮੋਗਾ, ਸ੍ਰੀ ਕੁਲਤਾਰ ਸਿੰਘ ਬਰਾੜ ਚੇਅਰਮੈਨ ਜ਼ਿਲਾ ਪ੍ਰੀਸ਼ਦ ਫ਼ਰੀਦਕੋਟ, ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਅਜਮੇਰ ਸਿੰਘ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਅਧਿਕਾਰੀ ਹਾਜ਼ਰ ਸਨ।

Facebook Comment
Project by : XtremeStudioz