Close
Menu

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਕੈਪਟਨ ਦੇ ਫਲੈਕਸਾਂ ਦੀ ਭਰਮਾਰ

-- 31 August,2015

ਫਤਹਿਗੜ੍ਹ ਸਾਹਿਬ, 31 ਅਗਸਤ: ਵੱਖ-ਵੱਖ ਪਾਰਟੀਆਂ ਵੱਲੋਂ 2017 ਦੀਅਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤਾਂ ਵਧਾ ਹੀ ਦਿੱਤੀਆਂ ਗਈਆਂ ਹਨ, ਇਨ੍ਹਾਂ ਦੇ ਨਾਲ ਹੀ ਪਾਰਟੀਆਂ ਦੇ ਸਰਗਰਮ ਵਰਕਰਾਂ ਵੱਲੋਂ ਵੀ ਇਲਾਕੇ ਵਿੱਚ ਹੋਂਦ ਦਰਸਾਉਣ ਲਈ ਕੲੀ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ ਪਾਟੋ-ਧਾੜ ਹੋਈ ਕਾਂਗਰਸ ਪਾਰਟੀ ਦੇ ਕੁਝ ਵਰਕਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕੁਝ ਵਰਕਰ ਕੈਪਟਨ ਅਮਰਿੰਦਰ ਸਿੰਘ ਧੜੇ ਨਾਲ ਜੁੜੇ ਹੋਏ ਹਨ।   ਇਨ੍ਹਾਂ ਸਰਗਰਮੀਅਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੱਟੜ ਸਮਰਥਕ ਵਜੋਂ ਜਾਣੇ ਜਾਂਦੇ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਟਿਵਾਣਾ ਨੇ ਮਿਸ਼ਨ 2017 ਲਈ ਜ਼ਿਲ੍ਹੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਇਲਾਕੇ ਵਿੱਚ ‘ਕੈਪਟਨ ਲਿਆਓ ਪੰਜਾਬ ਬਚਾਓ’ ਦੇ ਫਲੈਕਸ ਲਗਾਏ ਗਏ ਹਨ।

ਇਸ ਸਬੰਧੀ ਗੱਲ ਕਰਨ ’ਤੇ ਸ੍ਰੀ ਟਿਵਾਣਾ ਨੇ ਕਿਹਾ ਕਿ ਜੱਟ ਮਹਾਂਸਭਾ ਪਿੰਡ-ਪਿੰਡ ਜਾ ਕੇ ਕਿਸਾਨ, ਵਪਾਰੀ ਅਤੇ ਮਜ਼ਦੂਰਾਂ ਨੂੰ ਸਿੱਧੇ ਤੌਰ ’ਤੇ ਕੈਪਟਨ ਨਾਲ ਜੋੜ ਰਹੀ ਹੈ ਅਤੇ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਉਮੀਦ ਪ੍ਰਗਟਾੲੀ ਕਿ ਜਲਦੀ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਂਡ ਵੱਲੋਂ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ, ਜਿਸ ਨਾਲ ਸੂਬੇ ਦਾ ਸਿਆਸੀ ਢਾਂਚਾ ਬਦਲ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਨਿੱਜੀ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਚੁੱਕੇ ਹਨ।

Facebook Comment
Project by : XtremeStudioz