Close
Menu

ਫਿਲਮ ਅਭਿਨੇਤਾ ਓਮਪੁਰੀ ਵਿਰੁੱਧ ਸ਼ਿਕਾਇਤ ਦਰਜ

-- 07 October,2016
ਜੈਪੁਰ— ਸ਼ਹੀਦ ਫੌਜੀਆਂ ਸਬੰਧੀ ਫਿਲਮ ਅਭਿਨੇਤਾ ਓਮਪੁਰੀ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਇਕ ਵਿਅਕਤੀ ਨੇ ਜੈਪੁਰ ਦੇ ਗਾਂਧੀਨਗਰ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਥਾਣੇ ਦੇ ਸਹਾਇਕ ਪੁਲਸ ਇੰਸਪੈਕਟਰ ਸੁਭਾਸ਼ ਚੰਦਰ ਨੇ ਦੱਸਿਆ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਵਰਕਰ ਸ਼ੰਕਰ ਗੋਰਾ ਨੇ ਬੀਤੀ ਸ਼ਾਮ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਓਮਪੁਰੀ ਨੇ ਦੇਸ਼ ਦੇ ਸ਼ਹੀਦ ਫੌਜੀਆਂ ਬਾਰੇ ਇਤਰਾਜ਼ਯੋਗ ਬਿਆਨ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਮਾਰੀ ਹੈ। ਓਮਪੁਰੀ ਵਿਰੁੱਧ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਦਿੱਤੇ ਗਏ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਓਮਪੁਰੀ ਵਿਰੁੱਧ ਮਾਮਲਾ ਦਰਜ ਨਹੀਂ ਕੀਤਾ ਗਿਆ।
Facebook Comment
Project by : XtremeStudioz