Close
Menu

ਬਹਿਬਲ ਕਲ•ਾਂ ਫਾਇਰਿੰਗ ਕੇਸ ‘ਚ ਸਿੱਟ ਵੱਲੋਂ ਚਰਨਜੀਤ ਸ਼ਰਮਾ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼

-- 24 April,2019

ਚੰਡੀਗੜ• 24 ਅਪ੍ਰੈਲ : ਬਹਿਬਲ ਕਲ•ਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ (ਸਿੱਟ) ਨੇ ਮੁਕੱਦਮਾ ਨੰ: 130, ਮਿਤੀ 21.10.15, ਧਾਰਾ 302/307/201/218/166-ਏ/120-ਬੀ, ਆਈ. ਪੀ. ਸੀ., 25/27/54/59, ਅਸਲਾ ਕਾਨੂੰਨ, ਤਹਿਤ ਥਾਣਾ ਬਾਜਾਖਾਨਾ ਜਿਲ•ਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਆਫ ਇੰਵੈਸਟੀਗੇਸ਼ਨ (ਬੀ.ਓ.ਆਈ.) ਦੀ ਅਗਵਾਈ ਹੇਠ ਸਿੱਟ ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਦੋਸ਼ੀ ਪਾਏ ਜਾਣਗੇ, ਉਨ•ਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਤਫਤੀਸ਼ ਮੁਕੰਮਲ ਹੋਣ ਉਤੇ ਮੁਕੱਦਮਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਬਹਿਬਲ ਕਲ•ਾਂ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸ.ਐਸ.ਪੀ. ਮੋਗਾ ਚਰਨਜੀਤ ਸ਼ਰਮਾ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ• ਵਿੱਚ ਬੰਦ ਹੈ।

Facebook Comment
Project by : XtremeStudioz