Close
Menu

ਬਾਜਵਾ ਦੀ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਬੇਤੁਕੀ : ਬਾਦਲ

-- 22 May,2015

ਗੁਰਦਾਸਪੁਰ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਰਾਸ਼ਟਰਪਤੀ ਤੋਂ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕਰਨਾ ਇਕ ਬੇਤੁਕੀ ਅਤੇ ਬਿਨਾਂ ਜ਼ਰੂਰਤ ਦੀ ਮੰਗ ਹੈ। ਪ੍ਰਤਾਪ ਬਾਜਵਾ ਇਸ ਤਰ੍ਹਾਂ ਦੀ ਬੇਕਾਰ ਮੰਗ ਕਰਕੇ ਕੇਵਲ ਆਪਣੀ ਡੁੱਬਦੀ ਰਾਜਨੀਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਤਾਪ ਸਿੰਘ ਬਾਜਵਾ ਜਦੋਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਹਨ, ਉਦੋਂ ਤੋਂ ਹੀ ਉਹ ਅਕਾਲੀ ਦਲ ਨੂੰ ਸਮਾਪਤ ਕਰਨ ਦੀਆਂ ਗੱਲਾਂ ਕਰਦੇ ਆ ਰਹੇ ਹਨ ਪਰ ਬੀਤੇ ਰੋਜ਼ ਉਹ ਜਿਥੇ ਲੋਕ ਸਭਾ ਚੋਣ ਹਾਰ ਗਏ, ਉਥੇ ਕਾਦੀਆਂ ਵਿਧਾਨ ਸਭਾ ਹਲਕਾ ਜਿਥੇ ਉਨ੍ਹਾਂ ਦੀ ਪਤਨੀ ਵਿਧਾਇਕ ਹੈ, ਉਸ ਹਲਕੇ ਵਿਚ ਵੀ ਉਹ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਤੋਂ ਹਾਰੇ ਹਨ। ਇਸ ਤਰ੍ਹਾਂ ਦੇ ਵਿਅਕਤੀ ਦੀਆਂ ਗੱਲਾਂ ਨੂੰ ਸਾਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਨਹੀਂ ਹੈ।

Facebook Comment
Project by : XtremeStudioz