Close
Menu

ਬਾਦਲ ਵਲੋਂ ਜੀਓਬਾਲਾ ਘਟਨਾ ਬਾਰੇ ਜਸਟਿਸ ਸੀ.ਆਰ.ਗੋਇਲ ਵਲੋਂ ਪੇਸ਼ ਜੂਡੀਸ਼ੀਅਲ ਰਿਪੋਰਟ ਪ੍ਰਵਾਨ

-- 15 December,2013

prakash-singh-badalਚੰਡੀਗੜ੍ਹ,15 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁੰਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਤਰਨਤਾਰਨ ਜ਼ਿਲ੍ਹੇ ਦੇ ਜੀਓਬਾਲਾ ਘਟਨਾ ਦੇ ਸਬੰਧ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ ਮੁਕਤ) ਸ਼੍ਰੀ ਸੀ.ਆਰ. ਗੋਇਲ ਆਧਾਰਤ ਨਿਯੁਕਤ ਕੀਤੇ ਇੱਕ ਮੈਂਬਰੀ ਜੂਡੀਸ਼ੀਅਲ ਕਮਿਸ਼ਨ ਵਲੋਂ ਪੇਸ਼ ਕੀਤੀ ਜਾਂਚ ਰਿਪੋਰਟ ਪ੍ਰਵਾਨ ਕਰ ਲਈ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਸਟਿਸ ਗੋਇਲ ਨੇ 6 ਦਸੰਬਰ, 2013 ਨੂੰ ਰਾਜ ਗ੍ਰਹਿ ਵਿਭਾਗ ਕੋਲ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ ਜਿਸ ਨੇ ਰਿਪੋਰਟ ਦੇ ਵਿਸ਼ਾ ਵਸਤੂ ਦਾ ਅਧਿਐਨ ਕਰਕੇ ਮੁੱਖ ਮੰਤਰੀ ਨੂੰ ਆਪਣੀਆਂ ਸ਼ਿਫਾਰਸ਼ਾਂ ਭੇਜ ਦਿੱਤੀਆਂ ਹਨ ਜਿਨ੍ਹਾਂ ਨੇ ਜ਼ਿਲ੍ਹਾ ਅਟਾਰਨੀ ਨੂੰ ਦੋਸ਼ੀਆਂ ਵਿਰੁੱਧ ਆਈ.ਪੀ.ਸੀ ਦੀ ਧਾਰਾ 304 ਹੇਠ ਦਰਜ ਕੇਸ ਵਾਪਸ ਲੈਣ ਲਈ ਸਮਰਥ ਅਦਾਲਤ ਤੱਕ ਕਾਰਵਾਈ ਨੂੰ ਸ਼ੁਰੂ ਕਰਨ ਲਈ ਕਿਹਾ ਹੈ ਪਰ ਇਸ ਮਾਮਲੇ ਵਿੱਚ ਦੋਸ਼ੀ ਆਈ.ਪੀ.ਸੀ. ਦੀ ਧਾਰਾ 341/353/186/332/506/148/149 ਦੇ ਹੇਠ ਕੇਸ ਦਾ ਸਾਹਮਣਾ ਕਰਨਾ  ਹੀ ਪਵੇਗਾ।
ਗੌਰਤਲਬ ਹੈ ਕਿ ਜਸਟਿਸ ਗੋਇਲ ਨੇ ਆਪਣੀ ਜਾਂਚ ਰਿਪੋਰਟ ਵਿੱਚ ਕਿਹਾ ਹੈ ਕਿ ਏ.ਐਸ.ਆਈ. ਕੁਲਬੀਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਜਿਸ ਦੀ ਕਿ ਡਾਕਟਰੀ ਰਿਪੋਰਟ ਵਿੱਚ ਵੀ ਪੁਸ਼ਟੀ ਕੀਤੀ ਗਈ ਹੈ। ਦੋਸ਼ੀ ਵਿਅਕਤੀ ਜੋ ਘਟਨਾ ਵੇਲੇ ਉਸ ਥਾਂ ‘ਤੇ ਮੌਜੂਦ ਸਨ ਅਤੇ ਜਿਨ੍ਹਾਂ ਨੇ ਪੁਲਿਸ ਅਧਿਕਾਰੀ ਨਾਲ ਕਥਿਤ ਤੌਰ ‘ਤੇ ਧੱਕਾ ਮੁੱਕੀ ਕੀਤੀ ਹੈ ਮੌਤ ਲਈ ਜ਼ਿੰਮੇਵਾਰ ਨਹੀਂ ਲਗਦੇ।
ਬੁਲਾਰੇ ਨੇ ਕਿਹਾ ਕਿ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ ਅਤੇ ਜਿਹੜਾ ਵੀ ਵਿਅਕਤੀ ਇਸ ਘਟਨਾ ਵਿੱਚ ਸ਼ਾਮਲ ਨਹੀਂ ਹੈ ਉਨ੍ਹਾਂ ਨੂੰ ਨਾ ਪਰੇਸ਼ਾਨ ਕੀਤਾ ਜਾਵੇਗਾ ਅਤੇ ਨਾ ਹੀ ਸਜ਼ਾ ਦਿੱਤੀ ਜਾਵੇਗੀ।

Facebook Comment
Project by : XtremeStudioz