Close
Menu

ਬਾਦਲ ਵਲੋਂ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਉਖਾੜ ਸੁੱਟਣ ਦਾ ਸੱਦਾ

-- 22 September,2013

cm-42

ਧੂਰੀ (ਸੰਗਰੂਰ), 22 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਵਿੱਚੋਂ ਉਖਾੜ ਸੁੱਟਣਗੇ ਅਤੇ ਰਾਜ ਦੀਆਂ ਸਾਰੀਆਂ ਸੀਟਾਂ ‘ਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣਗੇ ਤਾਂ ਜੋ ਕੇਂਦਰ ਵਿੱਚ ਕੌਮੀ ਜਮਹੂਰੀ ਮੋਰਚੇ ਦੀ ਸਰਕਾਰ ਬਣ ਸਕੇ। ਜੇਕਰ ਭਾਜਪਾ ਨੇਤਾ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਕੇਂਦਰੀ ਸੱਤਾ ਵਿੱਚ ਆ ਜਾਂਦੀ ਹੈ, ਉਸ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ।
ਅੱਜ ਏਥੇ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੇ ਜਨਮ ਦਿਨ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਭਾਜਪਾ ਪਾਰਟੀ ਪੰਜਾਬ ਲਈ ਹਮਦਰਦੀ ਭਰਿਆ ਦਿਲ ਰੱਖਦੀ ਹੈ। ਜੇਕਰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਸਾਡੇ ਸੂਬੇ ਨੂੰ ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ ਰਹੇਗੀ। ਕੇਂਦਰ ਦੀ ਸਹਾਇਤਾ ਨਾਲ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਕੋਈ ਵੀ ਅੜਿੱਕਾ ਨਹੀਂ ਰਹੇਗਾ। ਸ੍ਰ. ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਨੂੰ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿਤਾਉਣ ਲਈ ਪੂਰੀ ਵਾਹ ਲਗਾ ਦੇਣ। ਉਨ•ਾਂ ਕਿਹਾ ਕਿ ਯੂ.ਪੀ. ਏ. ਸਰਕਾਰ ਦੇ ਭ੍ਰਿਸ਼ਟਾਚਾਰ ਨੇ ਦੇਸ਼ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਕੇ ਖੜ•ਾ ਕਰ ਦਿੱਤਾ ਹੈ, ਜਿਸ ਕਰਕੇ ਇਸ ਸਰਕਾਰ ਦੇ ਚਲੇ ਜਾਣ ਵਿੱਚ ਹੀ ਦੇਸ਼ ਦੀ ਭਲਾਈ ਹੈ।
ਇਸ ਮੌਕੇ ਲੋਕਾਂ ਨੂੰ ਹੱਕ ਸੱਚ ‘ਤੇ ਚੱਲਣ ਦਾ ਸੱਦਾ ਦਿੰਦੇ ਹੋਏ ਉਨ•ਾਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਹਰ ਸਾਲ ਸਰਕਾਰੀ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਪਣੀ ਮਹਾਨ ਵਿਰਾਸਤ ਨੂੰ ਸੰਭਾਲਣ ਅਤੇ ਅਗਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ, ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ’ ਆਦਿ ਅਨੇਕਾਂ ਯਾਦਗਾਰਾਂ ਦਾ ਨਿਰਮਾਣ ਕਰਾਇਆ ਹੈ। ਕਿਉਂਕਿ ਪੰਜਾਬ ਨੇ ਇੱਕ ਛੋਟਾ ਜਿਹਾ ਰਾਜ ਹੋਣ ਦੇ ਬਾਵਜੂਦ ਦੇਸ਼ ਦੇ ਅਜ਼ਾਦੀ ਸੰਗਰਾਮ ਵਿੱਚ 80 ਫੀਸਦੀ ਯੋਗਦਾਨ ਪਾਇਆ ਹੈ। ਯਾਦਗਾਰਾਂ ਨੂੰ ਸੰਭਾਲਣ ਦਾ ਕਾਰਜ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਹੈ। ਹੁਣ ਸਾਡੀ ਸਰਕਾਰ ਵੱਲੋਂ 18 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕ ਜੀ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।
ਭਾਈ ਲਾਲੋ ਜੀ ਦੇ ਜਨਮ ਦਿਵਸ ‘ਤੇ ਕਿਰਤੀ ਨੂੰ ਵਧਾਈ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਰਾਜ ਦੇ ਮਿਹਨਤੀ ਕਿਸਾਨਾਂ ਅਤੇ ਖੇਤ ਮਜਦੂਰਾਂ ਨੇ ਦੇਸ਼ ਨੂੰ ਅਨਾਜ ਸੁਰੱਖਿਆ ਵਿੱਚ ਆਤਮ ਨਿਰਭਰ ਬਨਾਉਣ ਲਈ ਪਾਣੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਰਗੇ ਕੁਦਰਤੀ ਵਸੀਲਿਆਂ ਦੀ ਕੁਰਬਾਨੀ ਦਿੱਤੀ ਹੈ ਪਰ ਕੇਂਦਰ ਸਰਕਾਰ ਇਸ ਪੱਖ ਤੋਂ ਵੀ ਰਾਜ ਨੂੰ ਅਣਗੌਲਿਆ ਕਰ ਰਹੀ ਹੈ। ਉਨ•ਾਂ ਕਿਹਾ ਕਿ ਕਣਕ ਅਤੇ ਝੋਨੇ ਦਾ ਫਸਲੀ ਚੱਕਰ ਹੁਣ ਕਿਸਾਨਾਂ ਲਈ ਲਾਹੇਵੰਦ ਨਹੀਂ ਰਿਹਾ ਕਿਉਂਕਿ ਕਿਸਾਨਾਂ ਨੂੰ ਇਨ•ਾਂ ਫਸਲਾਂ ਦਾ ਵਾਜਬ ਭਾਅ ਨਹੀਂ ਮਿਲ ਰਿਹਾ। ਹੱਡ ਤੋੜ ਮਿਹਨਤ ਕਰਨ ਦੇ ਬਾਵਜੂਦ ਪੰਜਾਬ ਦੀ ਕਿਸਾਨੀ 32000 ਹਜ਼ਾਰ ਕਰੋੜ ਦੇ ਕਰਜ਼ੇ ਹੇਠ ਦੱਬੀ ਹੋਈ ਹੈ।
ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਰਾਜ ਨੇ ਖੇਤੀ ਵਿਭਿੰਨਤਾ ‘ਤੇ ਜੋਰ ਦਿੱਤਾ ਹੈ। ਇਸ ਮਕਸਦ ਲਈ ਉਨ•ਾਂ ਨੇ ਬਦਲਵੀਆਂ ਫਸਲਾਂ ਵਾਸਤੇ ਲਾਹੇਵੰਦ ਘੱਟੋ-ਘੱਟ ਭਾਅ ਮੁਹੱਈਆ ਕਰਵਾਉਣ ਅਤੇ ਕੁਸ਼ਲ ਮੰਡੀ ਪ੍ਰਬੰਧ ਤਿਆਰ ਕਰਨ ਲਈ ਕੇਂਦਰ ਸਰਕਾਰ ਨੂੰ ਉਦਾਰਵਾਦੀ ਮਦਦ ਦੇਣ ਦੀ ਅਪੀਲ ਕੀਤੀ ਹੈ ਪਰ ਇਸ ਸਬੰਧ ਵਿੱਚ ਵੀ ਕੇਂਦਰ ਵਲੋਂ ਕੋਈ ਭਰੋਸਾ ਪ੍ਰਾਪਤ ਨਹੀਂ ਹੋਇਆ। ਉਨ•ਾਂ ਕਿਹਾ ਕਿ ਖੇਤੀਬਾੜੀ ਰਾਜ ਦਾ ਵਿਸ਼ਾ ਹੋਣ ਦੇ ਬਾਵਜੂਦ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਅਤੇ ਕੀਟਨਾਸ਼ਕ, ਨਦੀਨਨਾਸ਼ਕ, ਖਾਦਾਂ ਆਦਿ ਦੀਆਂ ਕੀਮਤਾਂ ਤੈਅ ਕਰਨ ਵਰਗੇ ਮਹੱਤਵਪੂਰਨ ਫੈਸਲੇ ਕੇਂਦਰ ਵਲੋਂ ਲਏ ਜਾਂਦੇ ਹਨ ਜਿਸ ਕਰਕੇ ਖੇਤੀਬਾੜੀ ਨਾਂ ਦੇ ਤੌਰ ‘ਤੇ ਹੀ ਰਾਜ ਦਾ ਵਿਸ਼ਾ ਹੈ। ਉਨ•ਾਂ ਕਿਹਾ ਕਿ ਇਹ ਫੈਸਲੇ ਉਨ•ਾਂ ਲੋਕਾਂ ਵਲੋਂ ਲਏ ਜਾਂਦੇ ਹਨ ਜਿਨ•ਾਂ ਨੂੰ ਜ਼ਮੀਨੀ ਹਕੀਕਤਾਂ ਦਾ ਬਿਲਕੁਲ ਵੀ ਪਤਾ ਨਹੀਂ ਹੈ। ਂਿÂਨ•ਾਂ ਕਾਰਨਾਂ ਕਰਕੇ ਹੀ ਰਾਜ ਦੀ ਕਿਸਾਨੀ ਡੂੰਘੇ ਸੰਕਟ ਵਿੱਚੋਂ ਦੀ ਲੰਘ ਰਹੀ ਹੈ ਜਿਸ ਨੂੰ ਬਚਾਉਣ ਲਈ ਇਨਕਲਾਬੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਪਰ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ. ਏ. ਸਰਕਾਰ ਕੋਲੋਂ ਅਜਿਹੇ ਕਦਮ ਚੁੱਕੇ ਜਾਣ ਦੀ ਕੋਈ ਸੰਭਾਵਨਾ ਨਹੀਂ ਦਿਸਦੀ। ਇਸੇ ਕਰਕੇ ਹੀ ਇਸ ਸਰਕਾਰ ਦਾ ਜਾਣਾ ਹੀ ਰਾਜ ਦੇ ਹਿੱਤ ਵਿੱਚ ਹੈ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸਿਰ ਤੋਂ ਬੋਝ ਉਤਾਰਨ ਲਈ ਟਿਊਬਵੈੱਲਾਂ ਦੇ ਬਿੱਲ ਖੁਦ ਭਰ ਰਹੀ ਹੈ, ਜਿਸ ਲਈ ਸਰਕਾਰੀ ਖ਼ਜ਼ਾਨੇ ਵਿੱਚੋਂ ਬਿਜਲੀ ਬੋਰਡ ਨੂੰ 6000 ਕਰੋੜ ਦਿੱਤੇ ਜਾ ਰਹੇ ਹਨ। ਇਹ ਸਾਰਾ ਬੋਝ ਸਰਕਾਰ ਖੁਦ ਝੱਲ ਰਹੀ ਹੈ। ਉਨ•ਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲਗਾਏ ਜਾ ਰਹੇ ਥਰਮਲ ਪਲਾਂਟਾਂ ਕਾਰਨ ਅਗਲੇ ਸਾਲ ਤੱਕ ਬਿਜਲੀ ਦੀ ਕਮੀ ਪੂਰੀ ਹੋ ਜਾਵੇਗੀ। ਕੇਂਦਰ ਸਰਕਾਰ ਨੇ ਤਾਂ ਹਮੇਸ਼ਾਂ ਹੀ ਪੰਜਾਬ ਨੂੰ ਅਣਗੋਲਿਆ ਕੀਤਾ ਹੈ, ਇਥੋਂ ਤੱਕ ਕਿ ਉਸਨੇ ਪੰਜਾਬ ਦੇ ਪਾਣੀ, ਬਿਜਲੀ, ਇਲਾਕੇ ਆਦਿ ਵੀ ਖੋਹ ਲਏ ਹਨ।
ਮਹਾਨ ਗੁਰੂਆਂ ਦੀ ਵਿਚਾਰਧਾਰਾ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ ਭਲਾਈ ਨੀਤੀਆਂ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਰਾਜ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਆਪਸੀ ਪਿਆਰ, ਭਾਈਚਾਰਾ ਅਤੇ ਏਕਤਾ ਬਣਾਈ ਰੱਖਣ ਲਈ ਹਮੇਸ਼ਾਂ ਦ੍ਰਿੜ ਪਹਿਰਾ ਦਿੱਤਾ ਹੈ। ਸਾਡੀ ਸਰਕਾਰ ਨੇ 2007 ਵਿੱਚ ਸੱਤਾ ਸੰਭਾਲਦੇ ਹੋਏ ਆਟਾ-ਦਾਲ ਸਕੀਮ ਸ਼ੁਰੂ ਕੀਤੀ ਸੀ ਜਿਸ ਦਾ ਲਾਭ 15 ਲੱਖ 40 ਹਜ਼ਾਰ ਪਰਿਵਾਰ ਉਠਾ ਰਹੇ ਹਨ ਅਤੇ ਅਸੀਂ ਹੁਣ ਇਨ•ਾਂ ਲਾਭਪਾਤਰੀਆਂ ਦੀ ਗਿਣਤੀ ਵਧਾ ਕੇ 30 ਲੱਖ ਕਰਨ ਦਾ ਫੈਸਲਾ ਲਿਆ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿੱਥੇ ਕੋਈ ਪਰਿਵਾਰ ਭੁੱਖਾ ਨਹੀਂ ਸੌਂਦਾ। ਜਦੋਂ ਇਹ ਸਕੀਮ ਸ਼ੁਰੂ ਕੀਤੀ ਉਦੋਂ ਦੇਸ਼ ਵਿੱਚ ਕਿਤੇ ਵੀ ਅਜਿਹੀ ਕੋਈ ਵੀ ਸਕੀਮ ਲਾਗੂ ਨਹੀਂ ਸੀ। ਉਸ ਸਮੇਂ ਕਾਂਗਰਸ ਇਸ ਦੀ ਆਲੋਚਨਾ ਕਰਦੀ ਸੀ ਜਦਕਿ ਹੁਣ ਇਹ ਇਸ ਸਕੀਮ ਦੀ ਖੁਦ ਨਕਲ ਕਰ ਰਹੀ ਹੈ। ਇਸ ਸਕੀਮ ਦਾ ਮਕਸਦ ਗਰੀਬਾਂ ਅਤੇ ਕਿਰਤੀਆਂ ਦੀ ਮਦਦ ਕਰਨਾ ਸੀ।
ਉਨ•ਾਂ ਕਿਹਾ ਕਿ ਰਾਜ ਸਰਕਾਰ ਨੇ ਸ਼ਗਨ ਸਕੀਮ ਦਾ ਘੇਰਾ ਵਧਾ ਕੇ ਇਸ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਤੋਂ ਇਲਾਵਾ ਸਾਰੇ ਗਰੀਬ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਹੈ। ਇਹ ਸਕੀਮ ਵੀ ਦੇਸ਼ ਭਰ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਸ਼ੁਰੂ ਕੀਤੀ ਸੀ ਤੇ ਕਾਂਗਰਸ ਨੇ ਇਸਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਹੁਸ਼ਿਆਰ ਬੱਚਿਆਂ ਲਈ ਡਾਕਟਰ ਹਰਗੋਬਿੰਦ ਖੁਰਾਣਾ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਹੇਠ ਬੱਚਿਆਂ ਨੂੰ ਸੀਨੀਅਰ ਸੈਕੰਡਰੀ ਸਿੱਖਿਆ ਲਈ 30,000 ਰੁਪਏ ਸਲਾਨਾ ਵਜੀਫਾ ਦਿੱਤਾ ਜਾਂਦਾ ਹੈ ਅਤੇ ਸਕੂਲਾਂ ਵਿੱਚ ਪੜ• ਰਹੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਸ੍ਰ. ਬਾਦਲ ਨੇ ਸ਼ਹਿਰ ਧੂਰੀ ਦੇ ਵਿਕਾਸ ਲਈ ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਭਾਈ ਲਾਲੋ ਜੀ ਦੀ ਢੁਕਵੀਂ ਯਾਦਗਾਰ ਉਸਾਰਨ, ਨਵੇਂ ਬੱਸ ਅੱਡੇ ਦੀ ਉਸਾਰੀ, ਸਨਅਤੀ ਫੋਕਲ ਪੁਆਇੰਟ ਦੀ ਸਥਾਪਨਾ, ਸੀਵਰੇਜ਼ ਅਤੇ ਵਾਟਰ ਸਪਲਾਈ ਢਾਂਚੇ ਵਿੱਚ ਸੁਧਾਰ ਅਤੇ ਸ਼ਹਿਰ ਵਿੱਚ ਪਹਿਲਾਂ ਹੀ ਚੱਲ ਰਹੀ ਆਈ. ਟੀ. ਆਈ. ਨੂੰ ਤਿੰਨ ਸਾਲਾ ਕੋਰਸ ਲਈ ਅਪਗ੍ਰੇਡ ਕਰਨ ਦੇ ਨਾਲ-ਨਾਲ ਸੰਸਥਾ ਦਾ ਨਾਮ ਬੀਬੀ ਰੱਜ਼ੀ ਜੀ ਦੇ ਨਾਮ ‘ਤੇ ਰੱਖਣ ਦਾ ਵੀ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ•ਾਂ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਈਆਂ, ਜਿਨ•ਾਂ ਨੂੰ ਪੂਰੇ ਦੇਸ਼ ਨੇ ਭੁਲਾ ਦਿੱਤਾ ਸੀ। ਕਰਤਾਰਪੁਰ ਨੇੜੇ ਇੱਕ ਅਜਿਹੀ ਯਾਦਗਾਰ ਬਣਾਈ ਜਾ ਰਹੀ ਹੈ, ਜਿਸ ਵਿੱਚ ਸਾਰੇ ਸ਼ਹੀਦਾਂ ਅਤੇ ਲਹਿਰਾਂ ਦੀ ਭੂਮਿਕਾ ਨੂੰ ਦਰਸਾਇਆ ਜਾਵੇਗਾ।
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਯਤਨਸ਼ੀਲ ਹੈ ਅਤੇ ਸਰਕਾਰ ਨੇ ਗਰੀਬ ਅਤੇ ਕਿਰਤੀ ਵਰਗ ਦੀ ਭਲਾਈ ਲਈ ਕਈ ਸਕੀਮਾਂ ਬਣਾਈਆਂ ਹਨ। ਉਨ•ਾਂ ਕਿਹਾ ਕਿ ਕਾਂਗਰਸੀਆਂ ਵੱਲੋਂ ਸਰਕਾਰੀ ਖਜ਼ਾਨਾ ਖਾਲੀ ਹੋਣ ਦੀਆਂ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ ਪਰ ਜੇ ਅੱਜ ਇਸ ਤਰ•ਾਂ ਹੁੰਦਾ ਤਾਂ ਸੜਕਾਂ ਦੀ ਉਸਾਰੀ ਸਣੇ ਹੋਰ ਸਕੀਮਾਂ ਨਾ ਚੱਲ ਪਾਉਂਦੀਆਂ। ਉਨ•ਾਂ ਕਿਹਾ ਕਿ ਆਉਂਦੇ ਸਮੇਂ ਦੌਰਾਨ ਰਾਜ ਵਿਕਾਸ ਦੀਆਂ ਨਵੀਂਆਂ ਪੁਲਾਘਾਂ ਪੁੱਟੇਗਾ ਅਤੇ ਸਰਕਾਰ ਵੱਲੋਂ ਲਾਗੂ ਉਲੀਕੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ। ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ਼ ਸ੍ਰ. ਗੋਬਿੰਦ ਸਿੰਘ ਲੌਂਗੋਵਾਲ ਨੇ ਜੀ ਆਇਆਂ ਨੂੰ ਕਿਹਾ ਉਥੇ ਹਲਕਾ ਧੂਰੀਆਂ ਦੀਆਂ ਲੋੜਾਂ ਬਾਰੇ ਵੀ ਜਾਣੂ ਕਰਵਾਇਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਭਾਜਪਾ ਆਗੂ ਸ੍ਰੀ ਵਿਕਾਸ ਜੈਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਭੁਪਿੰਦਰ ਸਿੰਘ ਭਲਵਾਨ, ਸ੍ਰ. ਨਛੱਤਰ ਸਿੰਘ ਜਹਾਂਗੀਰ, ਜਥੇਦਾਰ ਰਘਬੀਰ ਸਿੰਘ ਜਖੇਪਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ, ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰ. ਕੇ. ਜੇ. ਐੱਸ. ਚੀਮਾ, ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜਨਾਬ ਮੁਹੰਮਦ ਇਜ਼ਹਾਰ ਆਲਮ, ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗੇ, ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ੍ਰ. ਰਵਿੰਦਰ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ, ਡੀ. ਆਈ. ਜੀ. ਸ੍ਰੀ ਸ਼ਿਵੇ ਕੁਮਾਰ ਵਰਮਾ, ਜ਼ਿਲ•ਾ ਪੁਲਿਸ ਮੁਖੀ ਸ੍ਰ. ਮਨਦੀਪ ਸਿੰਘ ਸਿੱਧੂ, ਆਈ. ਏ. ਐੱਸ. ਅਧਿਕਾਰੀ ਸ੍ਰ. ਹਰਕੇਸ਼ ਸਿੰਘ ਸਿੱਧੂ, ਅਕਾਲੀ ਆਗੂ ਸ੍ਰ. ਸੁਖਵੰਤ ਸਿੰਘ ਸਰਾਓ, ਸ੍ਰ. ਰਾਜਿੰਦਰ ਸਿੰਘ ਕਾਂਝਲਾ, ਸ੍ਰ. ਮਨਿੰਦਰਪਾਲ ਸਿੰਘ ਬਰਾੜ, ਦਲਿਤ ਨੇਤਾ ਸ੍ਰੀ ਵਿੱਕੀ ਪਰੋਚਾ, ਸ੍ਰੀ ਜਤਿੰਦਰ ਟੋਹਾਣਾ, ਸ੍ਰੀ ਕਿਰਨ ਬੈਂਸ ਅਤੇ ਹੋਰ ਆਗੂ ਹਾਜ਼ਰ ਸਨ।

Facebook Comment
Project by : XtremeStudioz