Close
Menu

ਬਾਦਲ ਸਾਹਬ! ਲਾਰਿਆਂ ਨਾਲ ਢਿੱਡ ਨਹੀਂ ਭਰਦੇ : ਮਨਪ੍ਰੀਤ

-- 05 November,2013

31kha-shetra-1ਜਗਰਾਓਂ,5 ਨਵੰਬਰ (ਦੇਸ ਪ੍ਰਦੇਸ ਟਾਈਮਜ਼)- ਪਿੰਡ ਸ਼ੇਰਪੁਰ ਕਲਾਂ ‘ਚ ਪੀਪਲਜ਼ ਪਾਰਟੀ ਆਫ ਪੰਜਾਬ ਨੂੰ ਉਸ ਸਮੇਂ ਭਰਪੂਰ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਕੁਝ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ‘ਚ ਪੀ.ਪੀ.ਪੀ. ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ 23 ਪਰਿਵਾਰਾਂ ਦੇ ਪੀ.ਪੀ.ਪੀ. ‘ਚ ਸ਼ਾਮਲ ਹੋਣ ‘ਤੇ ਪਾਰਟੀ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪੀ. ਪੀ. ਪੀ. ‘ਚ ਸ਼ਾਮਲ ਹੋਣ ਵਾਲਿਆਂ ‘ਚ ਬਲਾਕ ਸੰਮਤੀ ਚੋਣ ਲੜਨ ਵਾਲਾ ਇਕ ਆਗੂ ਵੀ ਸ਼ਾਮਲ ਹੈ ਜਿਸ ਨੂੰ ਅਕਾਲੀ ਦਲ ਨੇ ਟਿਕਟ ਨਹੀਂ ਦਿੱਤੀ ਸੀ। ਅੱਜ ਪੀ. ਪੀ. ਪੀ. ‘ਚ ਸ਼ਾਮਲ ਹੋਣ ਵਾਲੇ ਆਗੂਆਂ ‘ਚ ਗੁਰਵਿੰਦਰ ਸਿੰਘ ਗਿੰਦੀ, ਸੁਖਦੀਪ ਸਿੰਘ ਸੁਖ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਜੈਮਲ ਸਿੰਘ ਸੋਹੀ, ਅਜਮੇਰ ਸਿੰਘ, ਸੋਹਨ ਸਿੰਘ ਖੇਲਾ, ਬਲਵੰਤ ਸਿੰਘ ਖਹਿਰਾ, ਚਰਨਜੀਤ ਸਿੰਘ ਫੌਜੀ, ਜਗਮਿੰਦਰ ਸਿੰਘ, ਜਸਵੰਤ ਸਿੰਘ ਬਿੱਲੂ, ਦਰਸ਼ਨ ਸਿੰਘ ਗਰੇਵਾਲ, ਕਿਰਨਦੀਪ ਸਿੰਘ ਗਰੇਵਾਲ, ਜਗਸੀਰ ਸਿੰਘ ਸੀਰਾ, ਕਰਨੈਲ ਸਿੰਘ, ਜਰਨੈਲ ਸਿੰਘ, ਹਰਬੰਸ ਸਿੰਘ, ਰਮਨਦੀਪ ਸਿੰਘ ਮਾਨ, ਰਾਜਵਿੰਦਰ ਸਿੰਘ ਰਾਜੂ, ਜਗਜੀਤ ਸਿੰਘ ਜੱਗਾ, ਹਰਜਿੰਦਰ ਸਿੰਘ ਪੱਪਾ, ਉਜਾਗਰ ਸਿੰਘ, ਬਲਜੀਤ ਸਿੰਘ ਸ਼ਾਮਲ ਹਨ। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਤੋਂ ਹਰ ਵਰਗ ਦੁਖੀ ਹੈ। ਇਹ ਸਰਕਾਰ ਸਿਵਾਏ ਲਾਰਿਆਂ ਤੋਂ ਲੋਕਾਂ ਨੂੰ ਕੁਝ ਨਹੀਂ ਦੇ ਰਹੀ ਅਤੇ ਲੋਕਾਂ ਨੂੰ ਦਿਨੇ ਸੁਪਨੇ ਦਿਖਾਏ ਜਾ ਰਹੇ ਹਨ। ਪਿਛਲੇ ਦਿਨੀਂ ਜਗਰਾਓਂ ਵਿਖੇ ਮਾਈ ਭਾਗੋ ਸਿੱਖਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਦੇ ਹੋਏ ਸੂਬਾ ਪੱਧਰੀ ਸਰਕਾਰੀ ਸਮਾਗਮ ‘ਚ ਮੁੱਖ ਮੰਤਰੀ ਦੇ ਭਾਸ਼ਣ ਤੇ ਐਲਾਨ ‘ਤੇ ਪ੍ਰਤੀਕਰਮ ਦਿੰਦਿਆਂ ਮਨਪ੍ਰੀਤ ਬਾਦਲ ਨੇ ਆਖਿਆ ਕਿ ਜਗਰਾਓਂ ਇਲਾਕੇ ਦੇ ਲੋਕਾਂ ਨੂੰ ਇਸ ਰੈਲੀ ਤੋਂ ਵੱਡੀਆਂ ਉਮੀਦਾਂ ਸਨ ਪਰ ਮੁੱਖ ਮੰਤਰੀ ਨੇ ਸਿਵਾਏ ਲਾਰਿਆਂ ਦੇ ਕੁਝ ਨਹੀਂ ਦਿੱਤਾ ਤੇ ਲਾਰਿਆਂ ਨਾਲ ਢਿੱਡ ਨਹੀਂ ਭਰਦਾ। ਉਨ੍ਹਾਂ ਕਿਹਾ ਕਿ ਪੀ. ਪੀ. ਪੀ. ਲੋਕ ਸਭਾ ਚੋਣਾਂ ‘ਚ ਵੀ ਹਿੱਸਾ ਲਵੇਗੀ ਪਰ ਪਾਰਟੀ ਦਾ ਅਸਲ ਨਿਸ਼ਾਨਾ ਅਗਲੀਆਂ ਵਿਧਾਨ ਸਭਾ ਚੋਣਾਂ ਹਨ। ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਤੋਂ ਕੋਰਾ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਉਨ੍ਹਾਂ ਦੀ ਅਤੇ ਪੀ. ਪੀ. ਪੀ. ਦੀ ਸਾਖ ਨੂੰ ਢਾਹ ਲਾਉਣ ਲਈ ਜਾਣਬੁੱਝ ਕੇ ਸਾਜ਼ਿਸ਼ ਤਹਿਤ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦਾ ਜਾਗਰੂਕ ਵਰਗ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਇਸ ਵਰਗ ਨੂੰ ਭਲੀਭਾਂਤ ਗਿਆਨ ਹੋ ਗਿਆ ਹੈ ਕਿ ਵਾਰੋ-ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਉਨ੍ਹਾਂ ਦਾ ਅਤੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ। ਇਸ ਸਮੇਂ ਪੀ. ਪੀ. ਪੀ. ਦੇ ਮੀਤ ਪ੍ਰਧਾਨ ਇੰਜੀਨੀਅਰ ਜਗਦੀਪ ਸਿੰਘ, ਹਰੀ ਓਮ, ਮਾਸਟਰ ਸ਼ਿੰਗਾਰਾ ਸਿੰਘ, ਸੁੱਖਾ ਭੁੱਲਰ, ਜਗਦੀਪ ਸਿੰਘ ਤਿਹਾੜਾ, ਮਨਜੀਤ ਸਿੰਘ ਖਹਿਰਾ, ਕੁਲਤਰਨ ਸਿੰਘ, ਰਜਿੰਦਰ ਸਿੰਘ ਰਸੂਲਪੁਰ ਆਦਿ ਮੌਜੂਦ ਸਨ।

Facebook Comment
Project by : XtremeStudioz