Close
Menu

ਬਾਸਮਤੀ ਉਤਪਾਦਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ: ਕੈਪਟਨ ਅਮਰਿੰਦਰ; ਵਿਰੋਧ ਦੀ ਦਿੱਤੀ ਚੇਤਾਵਨੀ

-- 01 October,2015

ਚੰਡੀਗੜ੍ਹ, ਲੋਕ ਸਭਾ ‘ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਾਸਮਤੀ ਉਤਪਾਦਕਾਂ ਨੂੰ ਉਚਿਤ ਮੁਆਵਜ਼ਾ ਦੇਣ ਲਈ ਕਿਹਾ ਹੈ, ਜਿਨ੍ਹਾਂ ਨੂੰ ਮਜ਼ਬੂਰਨ ਸਸਤੇ ‘ਚ ਆਪਣੀ ਫਸਲ ਬੇਚਣੀ ਪਈ ਹੈ। ਅਜਿਹੇ ‘ਚ ਜੇ ਸਰਕਾਰ ਬਾਸਮਤੀ ਉਤਪਾਦਕਾਂ ਨੂੰ ਉਚਿਤ ਮੁਆਵਜ਼ਾ ਦੇਣ ਦਾ ਐਲਾਨ ਨਹੀਂ ਕਰਦੀ, ਤਾਂ ਉਹ ਸੂਬੇ ਭਰ ‘ਚ ਵੱਡੇ ਪੱਧਰ ‘ਤੇ ਪ੍ਰਦਰਸ਼ਨਾਂ ਦੀ ਅਗਵਾਈ ਕਰਨਗੇ।

ਇਥੇ ਜ਼ਾਰੀ ਬਿਆਨ ‘ਚ ਸਾਬਕਾ ਮੁੱਖ ਮੰਤਰੀ ਨੇ ਹਿਕਾ ਕਿ ਬੀਤੇ ਸਾਲ ਬਾਸਮਤੀ ਕਰੀਬ 3200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚੀ ਗਈ ਸੀ। ਪਰ ਇਸ ਸਾਲ ਬਾਸਮਤੀ ਨੂੰ 1200 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਨਹੀਂ ਮਿਲ ਰਿਹਾ ਹੈ। ਜਿਸ ਨਾਲ ਕਿਸਾਨਾਂ ਦੀ ਲਾਗਤ ਵੀ ਨਹੀਂ ਪੂਰੀ ਪੈ ਰਹੀ ਹੈ। ਜਦਕਿ ਝੌਨੇ ਦੀਆਂ ਹੋਰਨਾਂ ਕਿਸਮਾਂ ਮੁਕਾਬਲੇ ਬਾਸਮਤੀ ਦਾ ਉਤਪਾਦਨ ਘੱਟ ਹੋਇਆ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਦਿਆਂ ਇਸ ਸਮੱਸਿਆ ਦਾ ਸਮਾਧਾਨ ਕਰਨ ਲਈ ਕਹਿੰਦੇ ਰਹੇ ਹਨ।

ਪਰ ਬਾਦਲ ਬਿਨ੍ਹਾਂ ਕੋਈ ਗੱਲ ਕੀਤੇ ਪ੍ਰਧਾਨ ਮੰਤਰੀ ਨੂੰ ਸਿਰਫ ਗੁਲਦਸਤਾ ਭੇਂਟ ਕਰਨ ਤੋਂ ਬਾਅਦ ਵਾਪਿਸ ਪਰਤ ਆਏ, ਹਾਲਾਂਕਿ ਇਸਦਾ ਕਾਰਨ ਵੀ ਸੱਭ ਚੰਗੀ ਤਰ੍ਹਾਂ ਜਾਣਦੇ ਹਨ।

ਸਾਬਕਾ ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਆਪਣੇ ਉਤਪਾਦਨ ਦਾ ਸਹੀ ਮੁੱਲ ਨਾ ਮਿੱਲਿਆ, ਤਾਂ ਇਸ ਨਾਲ ਸੂਬੇ ‘ਚ ਕਾਨੂੰਨ ਤੇ ਵਿਵਸਥਾ ਦੀ ਪ੍ਰੇਸ਼ਾਨੀ ਖੜ੍ਹੀ ਹੋ ਸਕਦੀ ਹੈ। ਇਸ ਲੜੀ ਹੇਠ ਕਿਸਾਨ ਪਹਿਲਾਂ ਹੀ ਸੜਕਾਂ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਦੀ ਹਾਲੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੀਂਦ ਨਹੀਂ ਖੁੱਲ੍ਹੀ ਹੈ।

ਉਨ੍ਹਾਂ ਨੇ ਬਾਦਲ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਬੇਹਤਰ ਹੋਵੇਗਾ ਜੇ ਤੁਸੀਂ ਹਾਲਾਤ ਹੱਥੋਂ ਨਿਕਲਣ ਤੋਂ ਪਹਿਲਾਂ ਇਨ੍ਹਾਂ ਦਾ ਹੱਲ ਕੱਢ ਲਓ, ਕਿਉਂਕਿ ਸੂਬੇ ‘ਚ ਸਰਕਾਰ ਖਿਲਾਫ ਰੋਸ ਤੇ ਕਿਸਾਨਾਂ ਦਾ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕੱਢਣ ‘ਚ ਨਾਕਾਮ ਰਹੀ, ਤਾਂ ਉਹ ਵਿਅਕਤੀਗਤ ਤੌਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨਾਂ ਦੀ ਅਗਵਾਈ ਕਰਨਗੇ।

Facebook Comment
Project by : XtremeStudioz