Close
Menu

ਬਿਲਾਵਲ ਨੇ ਤਾਲਿਬਾਨ ਖਿਲਾਫ ਕਾਰਵਾਈ ਕਰਨ ਦਾ ਸੱਦਾ ਦਿੱਤਾ

-- 28 January,2014

ਇਸਲਾਮਾਬਾਦ—ਪਾਕਿਸਤਾਨ ਪੀਪੁਲਜ਼ ਪਾਰਟੀ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਮੰਗਲਵਾਰ ਨੂੰ ਤਾਲਿਬਾਨ ਦੇ ਖਿਲਾਫ ਫੌਜੀ ਕਾਰਵਾਈ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਸਰਕਾਰ ਅੱਤਵਾਦ ਨਾਲ ਨਜਿੱਠਣ ਦੇ ਦੂਜੇ ਬਦਲਾਂ ‘ਤੇ ਵਿਚਾਰ ਕਰ ਰਹੀ ਹੈ। ਬਿਲਾਵਲ ਦਾ ਕਹਿਣਾ ਹੈ ਕਿ ਉਹ ਅੱਤਵਾਦ ਦੇ ਖਿਲਾਫ ਹੋਣ ਵਾਲੀ ਗੱਲਬਾਤ ਦੇ ਬਦਲ ਤੋਂ ਪਰੇਸ਼ਾਨ ਹੋ ਚੁੱਕਾ ਹੈ ਅਤੇ ਹੁਣ ਫੌਜੀ ਕਾਰਵਾਈ ਦੀ ਲੋੜ ਹੈ। ਬਿਲਾਵਲ ਨੇ ਕਿਹਾ ਕਿ ਗੱਲਬਾਤ ਦਾ ਬਦਲ ਹਮੇਸ਼ਾ ਉਪਲੱਬਧ ਰਿਹਾ ਹੈ ਪਰ ਇਸ ਤੋਂ ਪਹਿਲਾਂ ਸਾਨੂੰ ਮਜ਼ਬੂਤ ਸਥਿਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨੀ ਅੱਤਵਾਦੀ ਸਾਡੇ ਨਾਲ ਲੜ ਰਹੇ ਹਨ ਅਤੇ ਸਾਨੂੰ ਉਨ੍ਹਾਂ ਨੂੰ ਉਸ ਲੜਾਈ ਵਿਚ ਹਰਾਉਣਾ ਪਵੇਗਾ ਤਾਂ ਹੀ ਅਸੀਂ ਆਪਣੀ ਸਥਿਤੀ  ਮਜ਼ਬੂਤ ਬਣਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਅੱਤਵਾਦੀ ਸਮੂਹਾਂ ਵੱਲੋਂ ਪੇਸ਼ ਕੀਤੀਆਂ ਗਈਆਂ ਚੁਣੌਤੀਆਂ ਦੇ ਖਿਲਾਫ ਖੜੇ ਹੋਣ ਦਾ ਹੈ। ਬਿਲਾਵਲ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ‘ਚ ਅੱਤਵਾਦੀਆਂ ਖਿਲਾਫ ਫੌਜੀ ਕਾਰਵਾਈਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪਾਕਿਸਤਾਨੀ ਹਵਾਈ ਫੌਜ ਨੇ ਪਿਛਲੇ ਹਫਤੇ ਉੱਤਰੀ ਵਜ਼ੀਰਿਸਤਾਨ ਵਿਚ ਸ਼ੱਕੀ ਅੱਤਵਾਦੀ ਟਿਕਾਣਿਆਂ ‘ਤੇ ਬੰਬਾਰੀ ਕੀਤੀ ਸੀ ਜੋ ਤਾਲਿਬਾਨ ਅਤੇ ਅਲ ਕਾਇਦਾ ਤੱਤਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਹਵਾਈ ਫੌਜ ਨੇ ਇਨ੍ਹਾਂ ਹਮਲਿਆਂ ਨੇ ਬਹੁਤੇ ਲੋਕਾਂ ਨੂੰ ਹੈਰਾਨੀ ਵਿਚ ਪਾ ਦਿੱਤਾ ਸੀ।

Facebook Comment
Project by : XtremeStudioz