Close
Menu

ਭਾਰਤੀ ਫੌਜ ਦੇ ਮੁਖੀ ਜਨਰਲ ਬਿਕਰਮ ਸਿੰਘ ਵਲੋਂ ਮੁੱਖ ਮੰਤਰੀ ਸ. ਬਾਦਲ ਨਾਲ ਮੁਲਾਕਾਤ

-- 18 September,2013

cm4

ਚੰਡੀਗੜ੍ਹ, 18 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਮੁੱਖ ਮੰਤਰੀ ਸ਼ ਪਰਕਾਸ਼ ਸਿੰਘ ਬਾਦਲ ਨੇ ਭਾਰਤੀ ਫੌਜ ਦੇ ਮੁਖੀ ਜਨਰਲ ਬਿਕਰਮ ਸਿੰਘ ਤੋਂ ਰੋਪੜ ਵਿਖੇ ਸਰਵਿਸ ਸਲੈਕਸ਼ਨ ਸੈਂਟਰ (ਉਤਰ) ਸਥਾਪਤ ਕਰਨ ਵਿੱਚ ਤੇਜ਼ੀ ਲਿਆਉਣ ਲਈ ਮਦਦ ਮੰਗੀ। ਜਨਰਲ ਬਿਕਰਮ ਸਿੰਘ ਮੁੱਖ ਮੰਤਰੀ ਨੂੰ ਅੱਜ ਸਵੇਰੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਮਿਲੇ। ਸ਼ ਬਾਦਲ ਨੇ ਜਨਰਲ ਬਿਕਰਮ ਸਿੰਘ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਐਸ਼ਐਸ਼ਸੀ ਲਈ 200 ਏਕੜ ਜ਼ਮੀਨ ਪਹਿਲਾਂ ਹੀ ਫੌਜ ਦੇ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਅਗਲੀ ਕਾਰਵਾਈ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦੀ ਖੜਗ ਭੁਜਾ ਹੈ ਜਿਸ ਕਰਕੇ ਉਹ ਐਸ਼ਐਸ਼ਸੀ ਰਾਹੀਂ ਭਾਰਤੀ ਫੌਜ ਵਿੱਚ ਵੱਡੀ ਪੱਧਰ ਉਤੇ ਭਰਤੀ ਹੁੰਦੇ ਇਥੋਂ ਦੇ ਨੌਜਵਾਨਾਂ ਨੂੰ ਵੇਖਣਾ ਚਾਹੁੰਦੇ ਹਨ ਕਿਉਂਕਿ ਰਾਜ ਦੇ ਲੋਕਾਂ ਵਿੱਚ ਸਦੀਆਂ ਪੁਰਾਣੀ ਬਹਾਦਰੀ ਦੀ ਭਾਵਨਾ ਹੈ। ਅੰਮ੍ਰਿਤਸਰ ਵਿੱਚ ਪੈਂਦੇ ਇਸਲਾਮਾਬਾਦ ਵਿੱਚ ਦੋ ਫੌਜੀ ਟਿਕਾਣਿਆਂ ਰਾਹੀਂ ਸਿਵਲੀਅਨਾਂ ਨੂੰ ਲਾਂਘਾ ਦੇਣ ਲਈ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।

ਸ਼ ਬਾਦਲ ਨੇ ਫੌਜ ਦੇ ਉਚ ਅਧਿਕਾਰੀਆਂ ਤੋਂ ਪੰਜਾਬ ਵਿੱਚ ਉਨ੍ਹਾਂ ਦੇ ਵੱਡੇ ਤਜਰਬੇ ਅਤੇ ਮੁਹਾਰਤ ਦੇ ਰਾਹੀਂ ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੁੜ ਸੁਰਜੀਤੀ ਦੀਆਂ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਤੇ੧ ਕਰਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਫੌਰ ਦੇ ਕੁਝ ਸੇਵਾ ਮੁਕਤ ਅਧਿਕਾਰੀ ਪਹਿਲਾਂ ਹੀ ਰਾਜ ਸਰਕਾਰ ਨੂੰ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰਾਂ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਸ਼ ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਅੰਮ੍ਰਿਤਸਰ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਵਿਸ਼ਵ ਪੱਧਰੀ ਜੰਗੀ ਯਾਦਗਾਰ_ਕਮ_ਮਿਊਜ਼ੀਅਮ ਲਈ ਆਪਣਾ ਵਡਮੁੱਲਾ ਯੋਗਦਾਨ ਦੇਣ।

ਸ਼ ਬਾਦਲ ਨੇ ਜਨਰਲ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਮੁਹਾਲੀ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪਰੈਪਰੇਟਰੀ ਇੰਸਟੀਚਿਊਸ਼ਨਜ਼, ਰੋਪੜ ਅਤੇ ਮਲੋਟ ਵਿੱਚ ਦੋ ਐਨæਸੀæਸੀæ ਅਕੈਡਮੀਆਂ ਤੋਂ ਇਲਾਵਾ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਦਸ਼ਮੇਸ਼ ਅਕੈਡਮੀ ਦੀ ਪੁਨਰ ਸੁਰਜੀਤੀ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ ਤਾਂ ਜੋ ਰਾਜ ਦੇ ਨੌਜਵਾਨਾਂ ਨੂੰ ਹਥਿਆਰਬੰਦ ਫੌਜਾਂ ਵਿੱਚ ਭਰਤੀ ਹੋਣ ਲਈ ਅਨੁਸ਼ਾਸ਼ਤ ਅਤੇ ਸਰੀਰਕ ਤੌਰ Ûਤੇ ਤੰਦਰੁਸਤ ਕੀਤਾ ਜਾ ਸਕੇ।

ਇਸ ਮੌਕੇ ਫੌਜ ਦੇ ਮੁਖੀ ਨੇ ਸ਼ ਬਾਦਲ ਨੂੰ ਰੋਪੜ ਵਿਖੇ ਐਸ਼ਐਸ਼ਸੀæ ਦੀ ਸਥਾਪਤੀ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਸਰਹੱਦੀ ਇਲਾਕਿਆਂ ਵਿੱਚ ਸੜਕਾਂ ਦੀ ਮੁਰੰਮਤ ਸਮੇਂ ਸਿਰ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪਰੈਪਰੇਟਰੀ ਇੰਸਟੀਚਿਊਸ਼ਨ ਦਾ ਦੌਰਾ ਕਰਨ Ûਚ ਵੀ ਦਿਲਚਸਪੀ ਪ੍ਰਗਟਾਈ।

ਮੁੱਖ ਮੰਤਰੀ ਦੇ ਮੀਡੀਆ ਅਤੇ ਰਾਸ਼ਟਰੀ ਮਾਮਲੇ ਸਲਾਹਕਾਰ ਸ਼੍ਰੀ ਹਰਚਰਨ ਬੈਂਸ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ਼੍ਰੀ ਕੇæਜੇæਐਸ਼ ਚੀਮਾ ਵੀ ਇਸ ਮੌਕੇ ਹਾਜ਼ਰ ਸਨ।

Facebook Comment
Project by : XtremeStudioz