Close
Menu

ਭਾਰਤੀ ਰਿਜਰਵ ਬੈਂਕ ਵਲੋਂ 18972 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਮਨਜ਼ੂਰੀ

-- 02 October,2015

ਚੰਡੀਗੜ੍ਹ, 2 ਅਕਤੂਬਰ: ਭਾਰਤੀ ਰਿਜਰਵ ਬੈਂਕ ਵਲੋਂ ਅੱਜ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਲਈ 18972 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਜਿਸ ਨਾਲ ਕਿ ਸਾਲ 2015 ਦੇ ਸਾਉਣੀ ਦੇ ਮੌਸਮ ਲਈ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ।
ਅੱਜ ਇੱਥੇ ਇਹ ਜਾਣਕਾਰ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਤੋਂ ਪੂਰੇ ਪੰਜਾਬ ਵਿੱਚ ਖਰੀਦ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਬੁਲਾਰੇ ਅਨੁਸਾਰ ਇਸ ਵਰ੍ਹੇ ਪੰਜਾਬ ਵਲੋਂ 137 ਲੱਖ ਮੀਟਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਮਿੱਿਥਆ ਗਿਆ ਹੈ ਜਦੋਂ ਕਿ ਬੀਦੇ ਵਰ੍ਰ੍ਹੇ 118 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਪੂਰੇ ਸੂਬੇ ਵਿੱਚ 1820 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।
ਸਾਲ 2015-2016 ਦੇ ਸਾਉਣੀ ਦੇ ਮੌਸਮ ਲਈ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਝੋਨੇ ਦੀ ਖ਼ਰੀਦ ਨੂੰ ਆਸਾਨ ਅਤੇ ਤੁਰਤ-ਫੁਰਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਉਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਬਣਦੀ ਅਦਾਇਗੀ ਸਮੇਂ ਸਿਰ ਕੀਤੇ ਜਾਣ ਨੂੰ ਵੀ ਸੁਖਾਲੀ ਬਣਾਇਆ ਜਾਵੇਗਾ।
ਉਨ੍ਹਾਂ ਸਪਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਦੀ ਵਿਕਰੀ ਮੰਡੀਆਂ ਵਿੱਚ ਕਰਨ ਸਬੰਧੀ ਕੋਈ ਵੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਇਹ ਵੀ ਸਾਫ਼ ਤੌਰ ‘ਤੇ ਕਿਹਾ ਕਿ ਚੰਗੀ ਗੁਣਵੱਤਾ ਤੇ ਸਹੀ ਵਜ਼ਨ ਵਾਲਾ ਬਾਰਦਾਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਪਜ ਦੀ ਪੈਕਿੰਗ ਢੁਕਵੇਂ ਢੰਗ ਨਾਲ ਹੋ ਸਕੇ। Àਨ੍ਹਾਂ ਇਹ ਵੀ ਕਿਹਾ ਕਿ ਖ਼ਰੀਦ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਝੋਨੇ ਦੀ ਮੁਸ਼ਕਿਲ ਰਹਿਤ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰੀ ਅਮਲਾ ਸ਼ਨੀਵਾਰ, ਐਤਵਾਰ ਅਤੇ ਇੱਥੋਂ ਤੱਕ ਕਿ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਤਨਦੇਹੀ ਨਾਲ ਕੰਮ ਕਰੇਗਾ ਤਾਂ ਜੋ ਸਟਾਕ ਦੀ ਖ਼ਰੀਦ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਖ਼ੁਰਾਕ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਅਨਾਜ ਦੀ ਸਟੋਰੇਜ ਲਈ ਬਾਰਦਾਨੇ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਕਰਮਚਾਰੀਆਂ ਨੂੰ ਮੰਡੀਆਂ ਵਿੱਚ ਸਭ ਲੋੜੀਂਦੇ ਪ੍ਰਬੰਧ ਕਰਨ ਅਤੇ ਸਫਾਈ ਦਾ ਸੁਚੱਜਾ ਇੰਤਜਾਮ ਰੱਖਣ ਲਈ ਵੀ ਕਿਹਾ ਤਾਂ ਜੋ ਕਿਸਾਨਾਂ ਦੀ ਉਪਜ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਇਆ ਜਾ ਸਕੇ। ਸਾਰੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ ਅਤੇ ਜ਼ਿਲ੍ਹਾ ਮੰਡੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਬਿਜਲੀ ਦੇ ਲੋੜੀਂਦੇ ਇੰਤਜ਼ਾਮ, ਕਿਸਾਨਾਂ ਲਈ ਸ਼ੈਡ, ਸਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਅਤੇ ਹਰੇਕ ਖ਼ਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਪਰਖਣ ਲਈ ਉਪਕਰਣ ਰੱਖੇ ਜਾਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜੋ ਕਿ ਸਾਰੇ ਖ਼ਰੀਦ ਕੇਂਦਰਾਂ ਨਾਲ ਜੁੜਿਆ ਹੋਇਆ ਹੈ ਤਾਂ ਜੋ ਝੋਨੇ ਦੀ ਖ਼ਰੀਦ ਸਬੰਧੀ ਹਰ ਪਲ ਸੂਚਨਾ ਦਾ ਆਦਾਨ-ਪ੍ਰਦਾਨ ਹੋ ਸਕੇ।

Facebook Comment
Project by : XtremeStudioz