Close
Menu

ਭਾਰਤ-ਅਮਰੀਕਾ ਨੇ ਅੱਤਵਾਦ ਨੂੰ ਖਤਮ ਕਰਨ ਲਈ ਲਿਆ ਸੰਕਲਪ

-- 28 September,2013

obama-manmohan1-600x360ਵਾਸ਼ਿੰਗਟਨ,28 ਸਤੰਬਰ (ਦੇਸ ਪ੍ਰਦੇਸ ਟਾਈਮਜ਼)- ਅਮਰੀਕਾ ਨੇ ਭਾਰਤ ਨਾਲ ਮਿਲ ਕੇ ਜੰਮੂ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੋਹਾਂ ਦੇਸ਼ਾਂ ਨੇ ਅਲਕਾਇਦਾ ਅਤੇ ਲਸ਼ਕਰ-ਏ-ਤੋਇਬਾ ਵਰਗੇ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਲਈ ਮਿਲ ਕੇ ਕੋਸ਼ਿਸ਼ ਕਰਨ ਦਾ ਸੰਕਲਪ ਲਿਆ ਹੈ। ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਸਾਲ 2008 ‘ਚ ਹੋਏ ਮੁੰਬਈ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚਣ ਵਾਲਿਆਂ ਨੂੰ ਨਿਆਂ ਦੇ ਕਟਹਿਰੇ ‘ਚ ਖੜ੍ਹਾ ਕਰਨ ਲਈ ਵੀ ਕਿਹਾ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੀ ਮੁਲਾਕਾਤ ਤੋਂ ਬਾਅਦ ਭਾਰਤ ਅਤੇ ਅਮਰੀਕਾ ਨੇ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਹਰ ਤਰ੍ਹਾਂ ਦੇ ਅੱਤਵਾਦ ਦੀ ਇਕ ਵਾਰ ਫਿਰ ਨਿੰਦਾ ਕੀਤੀ ਅਤੇ ਅਲਕਾਇਦਾ ਅਤੇ ਲਸ਼ਕਰ-ਏ-ਤੋਇਬਾ ਸਮੇਤ ਹੋਰ ਅੱਤਵਾਦੀ ਨੈਟੱਵਰਕਾਂ ਨੂੰ ਖਤਮ ਕਰਨ ਲਈ ਅੱਤਵਾਦੀਆਂ ਦੇ ਸੁਰੱਖਿਅਤ ਸਥਾਨਾਂ ਨੂੰ ਮਿਟਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਬਿਆਨ ‘ਚ ਕਿਹਾ ਗਿਆ ਕਿ ਓਬਾਮਾ ਅਤੇ ਸਿੰਘ ਨੇ ਜੰਮੂ-ਕਸ਼ਮੀਰ ਦੇ ਸਾਂਬਾ ‘ਚ 26 ਸਤੰਬਰ ਨੂੰ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ। ਇਸ ਤੋਂ ਸੰਕੇਤ ਮਿਲਦਾ ਹੈ ਕਿ ਵਾਈਟ ਹਾਊਸ ‘ਚ ਦੋਹਾਂ ਨੇਤਾਵਾਂ ਵਿਚਕਾਰ ਇਕ ਘੰਟੇ ਤੋਂ ਵਧੇਰੇ ਸਮੇਂ ਤੱਕ ਚੱਲੀ ਬੈਠਕ ‘ਚ ਅੱਤਵਾਦ ਦੇ ਮੁੱਦਿਆਂ ‘ਤੇ ਮੁੱਖ ਚਰਚਾ ਹੋਈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ‘ਚ ਹੋਏ ਦੋ ਅੱਤਵਾਦੀ ਹਮਲਿਆਂ ‘ਚ ਇਕ ਲੈਫਟੀਨੈਂਟ ਕਰਨਲ ਸਮੇਤ 10 ਲੋਕ ਮਾਰੇ ਗਏ ਸਨ।

Facebook Comment
Project by : XtremeStudioz