Close
Menu

ਭਾਰਤ ਦੇ ਉਪ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ

-- 21 December,2018

ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਵੀਡੀਓ ਕਾਨਫਰੰਸਿੰਗ
ਚੰਡੀਗੜ•, 21 ਦਸੰਬਰ
ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਹਾਜ਼ਰ ਸਨ।
ਇਸ ਮੌਕੇ ਸ੍ਰੀ ਸਕਸੈਨਾ ਨੇ ਕਿਹਾ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ•ਾਂ ਆਖਿਆ ਕਿ ਕਈ ਥਾਈਂ ਉਨ•ਾਂ ਦੇ ਧਿਆਨ ਵਿੱਚ ਆਇਆ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਗਲਤ ਤਰੀਕੇ ਨਾਲ ਕੱਟੇ ਗਏ। ਉਨ•ਾਂ ਹਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਸਥਾਈ ਤੌਰ ਉਤੇ ਸਿਰਨਾਵੇਂ ਬਦਲਣ ਵਾਲੇ ਵੋਟਰਾਂ ਦੇ ਦੋ-ਦੋ ਦਰਜ ਇੰਦਰਾਜਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ। ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਕੱਟਣਾ ਯਕੀਨੀ ਬਣਾਇਆ ਜਾਵੇ।
ਸ੍ਰੀ ਸਕਸੈਨਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਾਮ ਮਿਲਦੇ-ਜੁਲਦੇ ਹੋਣ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਵੋਟਰ ਸੂਚੀਆਂ ਵਿੱਚ ਦਰਜ ਤਸਵੀਰਾਂ ਦੀ ਮਦਦ ਲਈ ਜਾਵੇ। ਉਨ•ਾਂ ਖ਼ਾਸ ਤੌਰ ‘ਤੇ ਆਖਿਆ ਕਿ ਤਸਵੀਰਾਂ ਬਿਲਕੁਲ ਸਾਫ਼ ਹੋਣੀਆਂ ਚਾਹੀਦੀਆਂ ਹਨ ਅਤੇ ਦੋਹਰੇ ਇੰਦਰਾਜਾਂ ਨੂੰ ਕੱਟਿਆ ਜਾਣਾ ਚਾਹੀਦਾ ਹੈ। ਉਨ•ਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਕਿਸੇ ਵੀ ਪਿੰਡ ਵਿੱਚ ਜਾ ਕੇ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕਰ ਕੇ ਉਥੋਂ ਦੀ ਸਥਿਤੀ ਦੇਖਣ, ਜਿਸ ਤੋਂ ਉਨ•ਾਂ ਨੂੰ ਸਾਰੇ ਜ਼ਿਲ•ੇ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ। ਉਪ ਚੋਣ ਕਮਿਸ਼ਨਰ ਨੇ ਕਿਹਾ ਕਿ ਕਈ ਥਾਈਂ ਇਕ ਪਰਿਵਾਰਕ ਮੈਂਬਰ ਦੀ ਵੋਟ ਕਿਸੇ ਇਕ ਪੋਲਿੰਗ ਬੂਥ ਉਤੇ ਹੈ, ਜਦੋਂ ਕਿ ਦੂਜੇ ਮੈਂਬਰ ਦੀ ਵੋਟ ਕਿਸੇ ਹੋਰ ਪੋਲਿੰਗ ਬੂਥ ਵਿੱਚ ਹੈ, ਜਿਸ ਨੂੰ ਤਰਕਸੰਗਤ ਬਣਾਉਣ ਦੀ ਲੋੜ ਹੈ। ਇਸ ਮੌਕੇ ਉਪ ਚੋਣ ਕਮਿਸ਼ਨਰ ਅਲੋਕ ਸ਼ੁਕਲਾ ਨੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ।
ਇਸ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨ•ਾਂ ਦੇ ਜ਼ਿਲਿ•ਆਂ ਦੀਆਂ ਸਮੱਸਿਆਵਾਂ ਦੀ ਰਿਪੋਰਟ ਲਈ ਗਈ ਅਤੇ ਹੋਏ ਕੰਮਾਂ ਬਾਬਤ ਪੁੱਛਿਆ ਗਿਆ। ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਪ੍ਰਗਟਾਉਣ ਤੋਂ ਬਾਅਦ ਉਨ•ਾਂ ਨੂੰ ਕੁੱਝ ਸੁਝਾਅ ਵੀ ਦਿੱਤੇ ਗਏ। 

Facebook Comment
Project by : XtremeStudioz