Close
Menu

ਭੁੱਕੀ ਦੇ ਠੇਕੇ ਖੋਲ੍ਹਣ ਦੀ ਆਗਿਆ ਕਦੇ ਨਹੀਂ ਦੇਵਾਂਗੇ: ਕੈਪਟਨ

-- 19 September,2015

ਅੰਮ੍ਰਿਤਸਰ, 19 ਸਤੰਬਰ
ਲੋਕ ਸਭਾ ਵਿੱਚ ਕਾਂਗਰਸ ਧਿਰ ਦੇ ੳੁਪ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ’ਤੇ ਭੁੱਕੀ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਮਰਕੋਟ ਵਿੱਚ ਰੈਲੀ ਦੌਰਾਨ ਕੁਝ ਪਾਰਟੀ ਆਗੂਆਂ ਵੱਲੋਂ ਕਾਂਗਰਸ ਸਰਕਾਰ ਆਉਣ ’ਤੇ ਸੂਬੇ ਵਿੱਚ ਭੁੱਕੀ ਤੇ ਅਫੀਮ ਦੇ ਠੇਕੇ ਖੋਲ੍ਹੇ ਜਾਣ ਅਤੇ ਘਰ ਦੀ ਸ਼ਰਾਬ ਕੱਢਣ ਲਈ ਗੁੜ ਦਾ ਕੋਟਾ ਮੁਹੱਈਆ ਕੀਤੇ ਜਾਣ ਬਾਰੇ ਦਿੱਤੇ ਗੲੇ ਬਿਆਨ ਖ਼ਿਲਾਫ਼ ਸਖ਼ਤ ਪ੍ਰਤੀਕਰਮ ਸਾਹਮਣੇ ਆਇਆ ਸੀ। ਇਸੇ ਬਾਰੇ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਇਸ ਮੁੱਦੇ ’ਤੇ ਸਪੱਸ਼ਟ ਪੱਖ ਹੈ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ’ਤੇ ਕਿਸੇ ਵੀ ਨਸ਼ੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਸ਼ਾ ਪੀੜਤਾਂ ਦੇ ਇਲਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੈਡੀਕਲ ਅਤੇ ਵਿਗਿਆਨਿਕ ਤਰੀਕਿਆਂ ਰਾਹੀਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।

Facebook Comment
Project by : XtremeStudioz