Close
Menu

ਮਨਪ੍ਰੀਤ ਬਾਦਲ ਵੱਲੋਂ ਭਗਤਾਂਵਾਲਾ ਡੰਪ ਦਾ ਦੌਰਾ

-- 27 September,2015

ਅੰਮ੍ਰਿਤਸਰ, 27 ਸਤੰਬਰ
ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਮੁਖੀ ਤੇ ਸਾਬਕਾ ਅਕਾਲੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ ਅਤੇ ਇਸ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪਾਰਟੀ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਦੱਸਣਯੋਗ ਹੈ ਕਿ ਇਨ੍ਹਾਂ ਕਲੋਨੀਆਂ ਦੇ ਲੋਕ ਡੰਪ ਖ਼ਿਲਾਫ਼ ਅਤੇ ਡੰਪ ਵਿੱਚ ਕੂੜਾ ਕਰਕਟ ਪ੍ਰਬੰਧ ਪਲਾਂਟ ਲਾਉਣ ਦੇ ਵਿਰੋਧ ਵਿੱਚ ਪਿਛਲੇ ਕਈ ਦਿਨਾਂ ਤੋਂ ਰੋਸ ਧਰਨਾ ਦੇ ਰਹੇ ਹਨ।  ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਬਾਦਲ ਨੇ ਆਖਿਆ ਕਿ ਇਸ ਮਾਮਲੇ ਵਿਚ ਪੀਪੀਪੀ ਦੇ ਆਗੂਆਂ ਦਾ ਵਫ਼ਦ ਜਲਦੀ ਹੀ ਸੂਬੇ ਦੇ ਰਾਜਪਾਲ ਨੂੰ ਮਿਲੇਗਾ ਅਤੇ ਇਸ ਮਾਮਲੇ ’ਤੇ ਵਿਚਾਰ ਕਰਨ ਦੀ ਅਪੀਲ ਕਰੇਗਾ। ਰਾਜਪਾਲ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਇਸ ਮਾਮਲੇ ਵਿੱਚ ਸਰਕਾਰ ਨਾਲ ਗੱਲਬਾਤ ਕਰਨ । ਇਹ ਵਫ਼ਦ ਲੋਕਾਂ ਦੀਆਂ ਰੋਸ ਭਾਵਨਾਵਾਂ ਦਾ ਵੀ ਇਜ਼ਹਾਰ ਕਰੇਗਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਇਸ ਮਾਮਲੇ ਵਿੱਚ ਹਰ ਸੰਭਵ ਸਹਿਯੋਗ ਮੁਹੱਈਆ ਕਰੇਗੀ। ਉਨ੍ਹਾਂ ਇਹ ਵੀ ਆਖਿਆ ਕਿ ਉਹ ਇਥੇ ਸਿਆਸੀ ਲਾਹਾ ਲੈਣ ਲਈ ਨਹੀਂ ਆਏ ਸਗੋਂ ਲੋਕਾਂ ਦੀ ਹੱਕੀ ਮੰਗ ਦਾ ਸਮਰਥਨ ਕਰਨ ਲਈ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਰੋਸ ਧਰਨੇ ਨੂੰ ਹੁਕਮਰਾਨ ਧਿਰ ਦੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਵੀ ਸਮਰਥਨ ਦੇ ਰਹੇ ਹਨ।

Facebook Comment
Project by : XtremeStudioz