Close
Menu

ਮਹਿਲਾ ਰਾਖਵਾਂਕਰਨ ਬਿੱਲ ‘ਤੇ ਆਮ ਰਾਇ ਦੀ ਕੋਈ ਤਰੱਕੀ ਨਹੀਂ : ਮੀਰਾ

-- 02 October,2013

ਕੋਯੰਬਟੂਰ- ਲੋਕ ਸਭਾ ਪ੍ਰਧਾਨ ਮੀਰਾ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਕਾਫੀ ਸਮੇਂ ਤੋਂ ਪੈਡਿੰਗ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਾਉਣ ਲਈ ਆਮ ਰਾਇ ਬਣਾਉਣ ਦੀ ਕੋਸ਼ਿਸ਼ ਵਿਚ ਕੋਈ ਤਰੱਕੀ ਨਹੀਂ ਹੋ ਸਕੀ ਹੈ। ਮੀਰਾ ਨੇ ਦੱਸਿਆ ਕਿ ਉਨ੍ਹਾਂ ਨੇ ਬਿੱਲ ਦੇ ਬਾਰੇ ਵਿਚ ਚਰਚਾ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਵਿਸ਼ੇਸ਼ ਬੈਠਕਾਂ ਕੀਤੀ ਹਨ। ਇਸ ਬਿੱਲ ਦਾ ਉਦੇਸ਼ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨਾ ਹੈ। ਸਪੀਕਰ ਮੀਰਾ ਕੁਮਾਰ ਨੇ ਅਵੀਨਾਸ਼ੀਲਿੰਗਮ ਮਹਿਲਾ ਯੂਨੀਵਰਸਿਟੀ ਦੇ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਂ ਇਕ ਆਮ ਰਾਇ  ਤੱਕ ਪਹੁੰਚਣ ਲਈ ਮੰਚ ਦਾ ਮੁਹੱਈਆ ਕੀਤਾ ਹੈ। ਪਰ ਅਸੀਂ ਕੋਈ ਤਰੱਕੀ ਨਹੀਂ ਕੀਤੀ ਹੈ।”
ਇਹ ਪੁੱਛੇ ਜਾਣ ‘ਤੇ ਕੀ ਉਨ੍ਹਾਂ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਠੀਕ ਢੰਗ ਨਾਲ ਚਲਾਉਣ ਦੀ ਉਮੀਦ ਹੈ, ਇਸ ‘ਤੇ ਉਨ੍ਹਾਂ ਨੇ ਕਿਹਾ ਕਿ ਮੈਂ ਇਕ ਕਟੜ ਆਸ਼ਾਵਾਦੀ ਹਾਂ।” ਮੀਰਾ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿਚ ਇਸ ਤਰ੍ਹਾਂ ਦੀਆਂ ਚੀਜ਼ਾਂ ਹੋਇਆ ਕਰਦੀਆਂ ਹਨ ਅਤੇ ਇਸ ਲਈ ਲੋਕਤੰਤਰ ਵਿਚ ਗੱਲਬਾਤ ਹੀ ਇਕ ਮਾਤਰ ਬਦਲ ਹੈ।

Facebook Comment
Project by : XtremeStudioz