Close
Menu

ਮਾਇਆਵਤੀ ਨੇ ਕੇਂਦਰ ‘ਤੇ ਸੀ.ਬੀ.ਆਈ. ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼

-- 23 September,2015

ਨਵੀਂ ਦਿੱਲੀ,  ਬਹੁਜਨ ਸਮਾਜ ਪਾਰਟੀ ਮਾਇਆਵਤੀ ਨੇ ਅੱਜ ਕਰੋੜਾਂ ਰੁਪਏ ਦੇ ਐਨ.ਆਰ.ਐਚ.ਐਮ. ਘੁਟਾਲੇ ‘ਤੇ ਉਨ੍ਹਾਂ ਨਾਲ ਪੁੱਛਗਿਛ ਕਰਨ ਦੇ ਸੀ.ਬੀ.ਆਈ. ਦੇ ਫੈਸਲੇ ਨੂੰ ਲੈ ਕੇ ਭਾਜਪਾ ਅਗਵਾਈ ਵਾਲੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਤੇ ਦਾਅਵਾ ਕੀਤਾ ਕਿ ਇਸ ਮਾਮਲੇ ਨਾਲ ਉਨ੍ਹਾਂ ਦੀ ਕੋਈ ਸਬੰਧ ਨਹੀਂ ਸੀ ਤੇ ਕੇਂਦਰ ਸਰਕਾਰ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਫ਼ਾਇਦੇ ਦੇ ਲਈ ਸੀ.ਬੀ.ਆਈ. ਦੀ ਦੁਰਵਰਤੋਂ ਕਰ ਰਹੀ ਹੈ। ਮਾਇਆਵਤੀ ਨੇ ਉਨ੍ਹਾਂ ਦੇ ਖਿਲਾਫ ਸੀ.ਬੀ.ਆਈ. ਦੀ ਜਾਂਚ ਦੇ ਸਮੇਂ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਸਾਰਾ ਉਨ੍ਹਾਂ ਦੀ ਪਾਰਟੀ ਨੂੰ ਨਿਰਉਤਸ਼ਾਹਿਤ ਕਰਨ ਤੇ ਜਨਤਾ ਨਾਲ ਕੀਤੇ ਗਏ ਆਪਣੇ ਵਾਅਦੇ ਨੂੰ ਨਾ ਪੂਰਾ ਕਰਨ ‘ਚ ਸਰਕਾਰ ਦੀ ਅਸਫਲਤਾ ਤੋਂ ਧਿਆਨ ਹਟਾਉਣ ਦਾ ਯਤਨ ਹੈ।

Facebook Comment
Project by : XtremeStudioz