Close
Menu

ਮਾਲਟਨ ‘ਚ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ

-- 03 September,2013

275111__si

ਟੋਰਾਂਟੋ, 3 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਅੱਜ ਇਥੋਂ ਦੇ ਨੇੜਲੇ ਸ਼ਹਿਰ ਮਾਲਟਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਸੰਗਤਾਂ ਨੇ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਗੁਰਦੁਆਰਾ ਮਾਲਟਨ ਵਿਖੇ ਸਵੇਰੇ ਸ਼ੁਰੂ ਹੋਏ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਗੀ ਜਥਿਆਂ, ਕਥਾ ਵਾਚਕਾਂ ਤੋਂ ਇਲਾਵਾ ਪ੍ਰਮੁੱਖ ਧਾਰਮਿਕ ਅਤੇ ਰਾਜਸੀ ਆਗੂਆਂ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਦੁਪਹਿਰ ਬਾਅਦ 1.30 ਵਜੇ ਕੇਸਰੀ ਚੋਲਿਆਂ ‘ਚ ਸਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ | ਮਨਮੋਹਕ ਪੋਸ਼ਾਕਾਂ ‘ਚ ਸਜੇ ਸਕੂਲੀ ਬੱਚਿਆਂ ਦੇ ਬੈਂਡ ਅਤੇ ਖ਼ਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ ਪਾਰਟੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਿਚ ਪ੍ਰਭਾਵਸ਼ਾਲੀ ਵਾਧਾ ਕੀਤਾ | ਨਗਰ ਕੀਰਤਨ ਦੇ ਸਾਰੇ ਰਸਤੇ ਸ਼ਰਧਾਲੂਆਂ ਨੇ ਆਪਣੀ ਸੇਵਾ-ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਸੰਗਤਾਂ ਦੀ ਸੇਵਾ ਲਈ ਥਾਂ-ਥਾਂ ‘ਤੇ ਲੰਗਰ ਲਗਾਏ ਹੋਏ ਸਨ | ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਸ਼ਾਮ 4 ਵਜੇ ਦੇ ਕਰੀਬ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਵਲੰਟੀਅਰਾਂ, ਸਹਿਯੋਗੀ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ |

Facebook Comment
Project by : XtremeStudioz