Close
Menu

ਮਿੱਟੀ ਦੀ ਚਿੜੀ ਬਣ ਕੇ ਰਹਿ ਗਿਆ ਸੋਨੇ ਦੀ ਚਿੜੀ : ਕੈਪਟਨ

-- 12 April,2015

ਫਤਿਹਗੜ੍ਹ ਸਾਹਿਬ, ਆਲ ਇੰਡੀਆ ਜੱਟ ਮਹਾ ਸਭਾ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੈਂਬਰ ਲੋਕ ਸਭਾ ਨੂੰ ਦਮਨਜੀਤ ਸਿੰਘ ਭੱਲਮਾਜਰਾ ਮੀਤ ਪ੍ਰਧਾਨ ਜੱਟ ਮਹਾ ਸਭਾ ਜ਼ਿਲਾ ਫਤਿਹਗੜ੍ਹ ਸਾਹਿਬ ਵਲੋਂ ਜ਼ਿਲੇ ਵਿਚ ਵਰਕਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਭੱਲਮਾਜਰਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਦੇ ਸੋਨੇ ਦੀ ਚਿੜੀ ਕਿਹਾ ਜਾਣਾ ਵਾਲਾ ਪੰਜਾਬ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਮਿੱਟੀ ਦੀ ਚਿੜੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬਾਦਲ ਦੀ ਭਾਈਵਾਲ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਅਤੇ ਕਿਸਾਨਾਂ ਦਾ ਉਜਾੜਾ ਕਰਨ ‘ਤੇ ਲੱਗੀ ਹੋਈ ਹੈ, ਦੂਜੇ ਪਾਸੇ ਬਾਦਲ ਸਰਕਾਰ ਕਿਸਾਨਾਂ ਦੇ ਮਾਮਲਿਆਂ ‘ਤੇ ਚੁੱਪੀ ਧਾਰੀ ਬੈਠੀ ਹੈ।
ਇਸ ਮੌਕੇ ਦਮਨਜੀਤ ਸਿੰਘ ਭੱਲਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਜੱਟ ਮਹਾ ਸਭਾ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਦੀ ਲੜਾਈ ਲੜ ਰਹੀ ਹੈ ਜੇਕਰ ਸਰਕਾਰ ਨੇ ਖ੍ਰੀਦ ਪ੍ਰਬੰਧਾਂ ਵਿਚ ਕੋਈ ਢਿੱਲ ਵਰਤੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੋਲਿਆ ਤਾਂ ਜੱਟ ਮਹਾ ਸਭਾ ਕਿਸਾਨਾਂ ਨੂੰ ਨਾਲ ਲੈ ਕੇ ਬਾਦਲ ਸਰਕਾਰ ਖਿਲਾਫ ਸੰਘਰਸ਼ ਛੇੜੇਗੀ।

Facebook Comment
Project by : XtremeStudioz