Close
Menu

ਮੁਸ਼ੱਰਫ ਦੇ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ

-- 24 December,2013

2013_12image_16_30_563824908musharff-llਇਸਲਾਮਾਬਾਦ,24 ਦਸੰਬਰ (ਦੇਸ ਪ੍ਰਦੇਸ ਟਾਈਮਜ਼)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਖਿਲਾਫ ਚਲਾਏ ਜਾ ਰਹੇ ਦੇਸ਼ਧ੍ਰੋਹ ਦੇ ਮਾਮਲੇ ਦੀ ਸੁਣਵਾਈ ਦੌਰਾਨ ਸ਼ਾਮਲ ਨਾ ਹੋਣ ‘ਤੇ ਇਸਤਗਾਸਾ ਪੱਖ ਦੇ ਵਕੀਲ ਨੇ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ। ਅਦਾਲਤ ਨੇ  ਮੁਕੱਦਮੇ ਦੀ ਅਗਲੀ ਸੁਣਵਾਈ 1 ਜਨਵਰੀ ਤੱਕ ਮੁਲਤਵੀ ਕਰ ਦਿੱਤੀ।
ਜਸਟਿਸ ਫੈਜ਼ਲ ਅਰਬ ਦੀ ਅਗਵਾਈ ਵਾਲੀ 3 ਜੱਜਾਂ ਦੀ ਵਿਸੇਸ਼ ਅਦਾਲਤ ਨੇ ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਪੁਲਸ ਨੇ ਅਦਾਲਤ ਨੂੰ ਸੂਚਤ ਕੀਤਾ ਕਿ ਮੁਸ਼ੱਰਫ ਦੇ ਅਦਾਲਤ ਆਉਣ ਦੇ ਰਸਤੇ ਵਿਚ ਇਕ ਬੰਬ ਦੇ ਨਾਲ 11 ਪੌਂਡ ਦੀ ਧਮਾਕਾਖੇਜ਼ ਸਮੱਗਰੀ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ। ਮੁਸ਼ੱਰਫ ਦੇ ਵਕੀਲ ਅਨਵਰ ਮੰਸੂਰ ਖਾਨ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਮੁਸ਼ੱਰਫ ਆਪਣੀ ਜਾਨ ਦੇ ਖਤਰੇ ਦੇ ਕਾਰਨ ਅਦਾਲਤ ਵਿਚ ਹਾਜ਼ਰ ਨਹੀਂ ਹੋ ਸਕੇ।
ਜਸਟਿਸ ਫੈਜ਼ਲ ਅਰਬ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਮੁਅੱਕਲ ਦੀ ਸੁਰੱਖਿਆ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਵੱਖ ਤੋਂ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਅਨਵਰ ਮੰਸੂਰ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਅਦਾਲਤ ਦੇ ਅਧਿਕਾਰ ਨੂੰ ਚੁਣੌਤੀ ਦਿੰਦੇ ਹੋਏ ਅਤੇ ਇਸਤਗਾਸਾ ਪੱਖ ਦੀ ਨਿਯੁਕਤੀ ਦਾ ਵਿਰੋਧ ਕਰਦੇ ਹੋਏ ਰਿਟ ਪਟੀਸ਼ਨ ਦਾਖਲ ਕੀਤੀ ਹੈ। ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਇਹ ਇਕ ਅਪਰਾਧਕ ਮਾਮਲਾ ਹੈ ਇਸ ਲਈ ਜਨਰਲ ਮੁਸ਼ੱਰਫ ਦੀ ਅਦਾਲਤ ਵਿਚ ਹਾਜ਼ਰੀ ਜ਼ਰੂਰੀ ਹੈ।

Facebook Comment
Project by : XtremeStudioz