Close
Menu

ਮੁੰਬਈ ਹਮਲਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅਮਰੀਕਾ ਭਾਰਤ ਨਾਲ: ਟਰੰਪ

-- 28 November,2018

ਵਾਸ਼ਿੰਗਟਨ, 28 ਨਵੰਬਰ
ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਦੇ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਨਸਾਫ਼ ਹਾਸਲ ਕਰਨ ਲਈ ਭਾਰਤ ਦੇ ਲੋਕਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਅਤਿਵਾਦੀਆਂ ਨੂੰ ਕਦੇ ਵੀ ਜਿੱਤਣ ਨਹੀਂ ਦਿੱਤਾ ਜਾਵੇਗਾ। ਇਜ਼ਰਾਈਲ ਨੇ ਪਾਕਿਸਤਾਨ ਕੋਲੋਂ ਮੰਗ ਕੀਤੀ ਹੈ ਕਿ ਉਹ ਮੁੰਬਈ ਹਮਲੇ ਦੇ ਪੀੜਤਾਂ ਨੂੰ ਪੂਰਾ ਇਨਸਾਫ਼ ਦੇਣਾ ਯਕੀਨੀ ਬਣਾਏ। ਜ਼ਿਕਰਯੋਗ ਹੈ ਕਿ ਮੁੰਬਈ ਵਿਚ 26 ਨਵੰਬਰ, 2008 ਨੂੰ ਛੇ ਅਮਰੀਕੀ ਨਾਗਰਿਕਾਂ ਅਤੇ ਛੇ ਇਜ਼ਰਾਈਲੀ ਨਾਗਰਿਕਾਂ ਸਮੇਤ 166 ਲੋਕ ਮਾਰੇ ਗਏ ਸਨ। ਇਹ ਹਮਲਾ ਲਸ਼ਕਰ ਏ ਤੋਇਬਾ ਦੇ ਦਸ ਅਤਿਵਾਦੀਆਂ ਵੱਲੋਂ ਕੀਤਾ ਗਿਆ ਸੀ ਅਤੇ ਕਰੀਬ ਤਿੰਨ ਦਿਨ ਚੱਲਿਆ ਸੀ। ਹਮਲੇ ’ਚ ਸ਼ਾਮਲ 9 ਅਤਿਵਾਦੀ ਸੁਰੱਖਿਆ ਬਲਾਂ ਹੱਥੋਂ ਮਾਰੇ ਗਏ ਸਨ ਅਤੇ ਇਕ ਅਜ਼ਮਲ ਕਸਾਬ ਨਾਂਅ ਦਾ ਅਤਿਵਾਦੀ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਨੂੰ ਫਾਂਸੀ ਦੇ ਦਿੱਤੀ ਗਈ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੰਬਈ ਅਤਿਵਾਦੀ ਹਮਲਿਆਂ ਦੀ 10ਵੀ ਵਰ੍ਹੇਗੰਢ ਮੌਕੇ ਟਵੀਟ ਕਰਕੇ ਕਿਹਾ ਹੈ ਕਿ ਅਮਰੀਕਾ, ਭਾਰਤ ਦੇ ਲੋਕਾਂ ਦੀ ਇਨਸਾਫ਼ ਹਾਸਲ ਕਰਨ ਦੀ ਚਾਹਤ ਦਾ ਹਮਾਇਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਅਤਿਵਾਦੀਆਂ ਨੂੰ ਕਦੇ ਵੀ ਜਿੱਤਣ ਨਹੀਂ ਦੇਵਾਂਗੇ। ਰਾਸ਼ਟਰਪਤੀ ਦਾ ਇਹ ਬਿਆਨ ਅਮਰੀਕੀ ਪ੍ਰਸ਼ਾਸਨ ਵੱਲੋਂ ਪਾਕਿਸਤਾਨ ਦੀ ਅਤਿਵਾਦ ਵਿਰੁੱਧ ਲੜਾਈ ਵਿਚ ਕੀਤੀ ਜਾ ਰਹੀ ਅਰਬਾਂ ਰੁਪਏ ਦੀ ਆਰਥਿਕ ਮੱਦਦ ਰੋਕਣ ਤੋਂ ਬਾਅਦ ਆਇਆ ਹੈ।

Facebook Comment
Project by : XtremeStudioz