Close
Menu

ਮੁੰਬਈ ਹਮਲੇ ਦਾ ਦੋਸ਼ੀ ਲਖਵੀ ਰਾਵਲਪਿੰਡੀ ਜੇਲ੍ਹ ‘ਚੋਂ ਰਿਹਾਅ

-- 11 April,2015

ਲਾਹੌਰ, ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਅਤੇ 2008 ਮੁੰਬਈ ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਜ਼ਕੀਉਰ ਰਹਿਮਾਨ ਲਖਵੀ ਅੱਜ 6 ਸਾਲਾਂ ਬਾਅਦ ਪਾਕਿਸਤਾਨੀ ਜੇਲ੍ਹ ‘ਚੋਂ ਰਿਹਾਅ ਹੋ ਗਿਆ | ਜਾਣਕਾਰੀ ਅਨੁਸਾਰ ਲਖਵੀ ਨੂੰ ਅੱਜ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ‘ਚੋਂ ਰਿਹਾਅ ਕੀਤਾ ਗਿਆ | ਲਾਹੌਰ ਹਾਈਕੋਰਟ ਨੇ ਕੱਲ੍ਹ ਲਖਵੀ ਦੀ ਰਿਹਾਈ ਦਾ ਆਦੇਸ਼ ਦਿੱਤਾ ਸੀ | ਜਮਾਤ ਉਦ ਦਾਅਵਾ ਦੇ ਸਮਰਥਕ 55 ਸਾਲਾ ਲਖਵੀ ਨੂੰ ਲੈਣ ਲਈ ਜੇਲ੍ਹ ਦੇ ਬਾਹਰ ਮੌਜੂਦ ਸਨ | ਲਾਹੌਰ ਹਾਈਕੋਰਟ ਨੇ ਕੱਲ੍ਹ ਪੰਜਾਬ ਸਰਕਾਰ ਦੇ ਲਖਵੀ ਨੂੰ ਹਿਰਾਸਤ ‘ਚ ਰੱਖਣ ਦੇ ਹੁਕਮ ਰੱਦ ਕਰ
ਦਿੱਤੇ ਸਨ ਅਤੇ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ | ਭਾਰਤ ਨੇ ਲਖਵੀ ਦੀ ਰਿਹਾਈ ‘ਤੇ ਸਖਤ ਵਿਰੋਧ ਪ੍ਰਗਟ ਕੀਤਾ ਸੀ ਇਸ ਦੇ ਬਾਵਜੂਦ ਅੱਜ ਉਸ ਨੂੰ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ | ਇਸ ਤੋਂ ਪਹਿਲਾਂ ਲਖਵੀ ਦੇ ਵਕੀਲ ਰਾਜਾ ਰਿਜ਼ਵਾਨ ਅੱਬਾਸੀ ਨੇ ਕਿਹਾ ਸੀ ਕਿ ਸਰਕਾਰ ਕੋਲ ਲਖਵੀ ਨੂੰ ਛੱਡਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ | ਉਸ ਨੇ ਕਿਹਾ ਕਿ ਇਸ ਸਮੇਂ ਸਰਕਾਰ ਅਤੇ ਅਡਿਆਲਾ ਜੇਲ੍ਹ ਦੇ ਅਧਿਕਾਰੀ ਲਾਹੌਰ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਕਰ ਸਕਦੇ | ਲਖਵੀ ਅਤੇ ਛੇ ਹੋਰ 2008 ‘ਚ ਹੋਏ ਮੁੰਬਈ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚਣ ਅਤੇ ਹਮਲਾ ਕਰਨ ਦੇ ਦੋਸ਼ੀ ਹਨ |

Facebook Comment
Project by : XtremeStudioz