Close
Menu

ਮੁੱਖ ਚੋਣ ਅਫ਼ਸਰ, ਪੰਜਾਬ ਦੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

-- 29 March,2019

ਚੰਡੀਗੜ, 29 ਮਾਰਚ: ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਅਤੇ ਐਡੀਸ਼ਨਲ ਸੀ.ਓ. ਸੀ. ਸੀਬਨ ਹਾਜ਼ਿਰ ਸਨ। ਮੀਟਿੰਗ ਦੌਰਾਨ ਅਦਰਸ਼ ਚੋਣ ਜਾਬਤੇ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਨੇ ਦੱਸਿਆ ਕਿ ਸਟਾਰ ਪ੍ਰਚਾਰਕ ਦੀਆਂ ਗੱਡੀਆਂ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਗੱਡੀਆਂ ਸਬੰਧੀ ਆਗਿਆ ਲੈਣ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਵੱਲੋਂ ਜੇਕਰ ਚੋਣ ਪ੍ਰਚਾਰ ਨਾਲ ਸਬੰਧਤ ਸਮੱਗਰੀ ਵੰਡਣ ਲਈ ਕਿਸੇ ਗੱਡੀ ਨੂੰ ਲਾਉਣ ਹੈ ਤਾਂ ਉਸ ਸਬੰਧੀ ਕਮਿਸ਼ਨ ਵੱਲੋਂ ਨਿਯਮ ਤੈਅ ਕੀਤੇ ਗਏ ਹਨ। ਜਿਸ ਅਨੁਸਾਰ 25 ਵਿਧਾਨ ਸਭਾ ਹਲਕਿਆਂ ਲਈ ਇੱਕ ਗੱਡੀ ਦੀ ਵਰਤੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵੱਲੋਂ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਸੇ ਤਰ•ਾਂ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਦੀ ਵਰਤੋਂ ਲਈ 5 ਗੱਡੀਆਂ ਸਬੰਧੀ ਵੀ ਆਗਿਆ ਸੀ.ਓ. ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਅਤੇ ਉਮੀਦਵਾਰ ਦੇ ਪ੍ਰਚਾਰ ਲਈ ਵੀਡੀਓ ਵੈਨਜ਼ ਦੀ ਵਰਤੋਂ ਸਬੰਧੀ ਆਗਿਆ ਵੀ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵੱਲੋਂ ਦਿੱਤੀ ਜਾਵੇਗੀ, ਪ੍ਰੰਤੂ ਇਸ ਸਬੰਧੀ ਉਸ ਗੱਡੀ ਨੂੰ ਹੀ ਪ੍ਰਵਾਨਗੀ ਦਿੱਤੀ ਜਾਵੇਗੀ ਜੋ ਕਿ ਰਾਜ ਵਿੱਚ ਲਾਗੂ ਸਟੇਟ ਟਰਾਂਸਪੋਰਟ ਨਿਯਮਾਂ ਨੂੰ ਪੂਰੀ ਤਰ•ਾਂ ਪੂਰਾ ਕਰਦੀ ਹੋਵੇਗੀ। ਉਹਨਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਂ ਚੋਣ ਅਮਲ ਵਿੱਚ ਲਗਾਈ ਜਾਣ ਵਾਲੇ ਹਰ ਵਾਹਨ ਲਈ ਪ੍ਰਵਾਨਗੀ ਲੈਣੀ ਅਤਿ ਜ਼ਰੂਰੀ ਹੈ।
ਸ਼੍ਰੀਮਤੀ ਸਿੰਘ ਨੇ ਦੱਸਿਆ ਕਿ 10 ਤੋਂ ਵੱਧ 2 ਵੀਲਰ ਦੀ ਵਰਤੋਂ ਲਈ ਵੀ ਪ੍ਰਵਾਨਗੀ ਲੈਣੀ ਅਤਿ ਜ਼ਰੂਰੀ ਹੈ। ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਮੀਦਵਾਰਾਂ ਦੀਆਂ 2 ਹਾਲ-ਹੀ ਵਿੱਚ ਖਿੱਚੀਆਂ ਫੋਟੋਆਂ ਰਿਟਰਨਿੰਗ ਅਫ਼ਸਰ ਨੂੰ ਜ਼ਮ•ਾਂ ਕਰਵਾਉਣ ਤਾਂ ਜੋ ਇਹਨਾਂ ਦੀ ਵਰਤੋਂ ਬੈਲਟ ਪੇਪਰ ਤੇ ਕੀਤੀ ਜਾ ਸਕੇ।
ਇਸ ਮੌਕੇ ਬੋਲਦਿਆਂ ਐਡੀਸ਼ਨ ਮੁੱਖ ਚੋਣ ਅਫ਼ਸਰ ਸੀ.ਸਿਬਨ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਚੋਣ ਖਰਚਿਆਂ ਲਈ ਵੱਖਰਾ ਖਾਤਾ ਖੁਲਵਾਉਣ ਲਈ ਅਗਾਊ ਸੂਚਿਤ ਕਰ ਦੇਣ। ਕਿਉਂਕਿ ਇਹ ਖਾਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇੱਕ ਦਿਨ ਪਹਿਲਾਂ ਜ਼ਰੂਰੀ ਹੈ ਅਤੇ ਇਸ ਖਾਤੇ ਸਬੰਧੀ ਆਰ.ਓ. ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਸੂਚਿਤ ਕਰਨਾ ਹੁੰਦਾ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਚੋਣ ਨਿਯਮਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਰ ਵਰਗ ਦੇ ਵੋਟਰਾਂ ਦੀ ਸ਼ਮੂਲੀਅਤ ਬਣਾਉਣ ਲਈ ਉਚੇਚੇ ਤੌਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੀ.ਡਬਲਯੂ.ਡੀ. (ਪੀਪਲ ਵਿਧ ਡਿਸਆਬਿਲਟੀ) ਅਤੇ ਬਜ਼ੁਰਗਾਂ ਲਈ ਕਈ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਹਰੇਕ ਪੂਲਿੰਗ ਬੂਥ ਉੱਤੇ ਟੈਂਟ ਲਗਾ ਕੇ 30 ਕੁਰਸੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪੀਣ ਲਈ ਪਾਣੀ ਅਤੇ ਪੱਖੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੀਟਿੰਗ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਦੇ ਨੁਮਾਇੰਦਿਆਂ ਨੇ ਭਾਗ ਲਿਆ।

Facebook Comment
Project by : XtremeStudioz