Close
Menu

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

-- 16 April,2019

ਸੀਵੀਜ਼ਲ ਐਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ

ਚੰਡੀਗੜ, 16 ਅਪ੍ਰੈਲ :

ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਹਨਾਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਕਿਉਂਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਲਾਇਸੈਂਸੀ ਹਥਿਆਰ, ਜੋ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਸੂਬੇ ਭਰ ਵਿੱਚ ਜ਼ਮ੍ਹਾਂ ਹੋ ਚੁੱਕੇ ਹਨ, ਜੋ ਬਾਕੀ ਰਹਿੰਦੇ ਹਨ ਉਹਨਾਂ ਨੂੰ ਵੀ ਜ਼ਮ੍ਹਾਂ ਕਰਵਾਉਣ ਦੇ ਅਮਲ ਨੂੰ ਤੇਜ਼ ਕੀਤਾ ਜਾਵੇ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਰਾਜ ਵਿੱਚ ਸਥਾਪਿਤ ਹੋਣ ਵਾਲੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਡਿਊਟੀ ਨਿਭਾਉਣ ਵਾਲੇ ਪੋਲਿੰਗ ਪਾਰਟੀ ਲਈ ਖਾਣੇ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇ ਕੋਈ ਵੀ ਰਾਜਨੀਤਿਕ ਵਿਅਕਤੀ ਪੋਲਿੰਗ ਪਾਰਟੀ ਨੂੰ ਖਾਣਾ ਉਪਲੱਬਧ ਨਾ ਕਰਵਾਏ।

ਡਾ. ਰਾਜੂ ਨੇ ਕਿਹਾ ਕਿ ਚੋਣਾਂ ਨੂੰ ਵੋਟਰ ਪੱਖੀ ਬਣਾਉਣ ਲਈ ਲਏ ਗਏ ਫੈਸਲਿਆਂ ਤਹਿਤ ਵੋਟ ਪਾਉਣ ਲਈ ਆਉਣ ਵਾਲੇ ਵੋਟਰਾਂ ਦੀ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਉਚਿਤ ਪ੍ਰਬੰਧ ਕੀਤਾ ਜਾਵੇ। ਇਸਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿੱਥੇ ਵੀ ਸ਼ਰਾਬ ਦੇ ਵੱਡੇ ਗੋਦਾਮ ਹਨ, ਉਹਨਾਂ ਦੀ ਨਿਗਰਾਨੀ ਲਈ ਸੀਸੀਟੀ ਕੈਮਰੇ ਲਗਵਾਏ ਜਾਣ ਤਾਂ ਜੋ ਸ਼ਰਾਬ ਦੀ ਮੂਵਮੈਂਟ ਉੱਤੇ ਨਜਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਵੀ ਯਕੀਨੀ ਬਣਾਵੇ ਕਿ ਕੋਈ ਵੀ ਠੇਕਾ ਤੈਅ ਸਮੇਂ ਤੋਂ ਪਹਿਲਾਂ ਜਾਂ ਬੰਦ ਕਰਨ ਦੇ ਸਮੇਂ ਤੋਂ ਬਾਅਦ ਖੁੱਲਾ ਰੱਖਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਜਿੰਨਾਂ ਜ਼ਿਲ੍ਹਿਆਂ ਵਿੱਚ ਦਾਰੂ ਦੀਆਂ ਫੈਕਟਰੀਆਂ ਹਨ, ਉਨ੍ਹਾਂ ਦੀ ਨਿਗਰਾਨੀ ਵੀ ਨਿਰੰਤਰ ਕੀਤੀ ਜਾਵੇ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਚੋਣਾਂ ਦੌਰਾਨ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ ਅਤੇ ਹਰੇਕ ਜ਼ਿਲ੍ਹਾ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਰਾਹੀਂ ਲੋੜੀਂਦੇ ਕਦਮ ਪੁੱਟਣ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਾਇਸੈਂਸੀ ਹਥਿਆਰਾਂ ਦੀ ਵੱਡੀ ਗਿਣਤੀ ਵਿੱਚ ਜ਼ਮ੍ਹਾਂਬੰਦੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਜਿੰਨਾਂ ਥਾਵਾਂ ‘ਤੇ ਜ਼ਮ੍ਹਾਂ ਹੋਏ ਲਾਇਸੈਂਸੀ ਹਥਿਆਰਾਂ ਰੱਖੇ ਗਏ ਹਨ, ਉਹਨਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਵੇ।

ਇਸ ਮੌਕੇ ਏ.ਡੀ.ਜੀ.ਪੀ-ਕਮ-ਨੋਡਲ ਅਫ਼ਸਰ (ਇਲੈਕਸ਼ਨ) ਸ਼੍ਰੀ ਆਰ.ਐੱਨ. ਢੋਕੇ, ਆਈਪੀਐਸ, ਸ਼੍ਰੀਮਤੀ ਕਵਿਤਾ ਸਿੰਘ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ, ਸ਼੍ਰੀ ਸਿਬਨ ਸੀ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ, ਸ਼੍ਰੀ ਗੁਰਪਾਲ ਸਿੰਘ ਚਾਹਲ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਸ਼੍ਰੀ ਭੁਪਿੰਦਰ ਸਿੰਘ ਰਾਏ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ ਵੀ ਹਾਜ਼ਰ ਸਨ।

Facebook Comment
Project by : XtremeStudioz