Close
Menu

ਮੁੱਖ ਮੰਤਰੀ ਨੇ ਉਨ•ਾਂ ਦੀ ਰਿਹਾਇਸ਼ ਦੇ ਸਾਹਮਣੇ ਵਾਪਰੀ ਘਟਨਾ ‘ਤੇ ਗਹਿਰਾ ਦੁੱਖ ਜ਼ਾਹਰ ਕੀਤਾ

-- 12 December,2014

ਚੰਡੀਗੜ•, ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਨੇ ਚੰਡੀਗੜ• ਵਿਖੇ ਉਨ•ਾਂ ਦੀ ਸਰਕਾਰੀ ਰਿਹਾਇਸ਼ ਦੇ ਸਾਹਮਣੇ ਵਾਪਰੀ ਘਟਨਾ ‘ਤੇ ਗਹਿਰਾ ਦੁੱਖ ਜ਼ਾਹਰ ਕੀਤਾ ਹੈ।
ਬੁਲਾਰੇ ਨੇ ਉਸ ਘਟਨਾ ਦਾ ਜ਼ਿਕਰ ਕੀਤਾ ਜਿਸ ਵਿੱਚ ਇਕ ਲੜਕੀ ਨੇ ਅੱਜ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਬੁਲਾਰੇ ਨੇ ਆਖਿਆ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇਹ ਲੜਕੀ ਮੁੱਖ ਮੰਤਰੀ ਨੂੰ ਉਸ ਵੇਲੇ ਮਿਲਣ ਆਈ ਜਦੋਂ ਉਹ ਨਾ ਆਪਣੀ ਰਿਹਾਇਸ਼ ‘ਤੇ ਸਨ ਅਤੇ ਨਾ ਹੀ ਸ਼ਹਿਰ ਵਿੱਚ ਸਨ ਅਤੇ ਮੁੱਖ ਮੰਤਰੀ ਦਾ ਟੂਰ ਪ੍ਰੋਗਰਾਮ ਅਤੇ ਹੋਰ ਰੁਝੇਵਿਆਂ ਬਾਰੇ ਬਕਾਇਦਾ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਸੂਚਿਤ ਕੀਤਾ ਜਾਂਦਾ ਹੈ। ਬੁਲਾਰੇ ਨੇ ਆਖਿਆ ਕਿ ਸ. ਬਾਦਲ ਨੂੰ ਹਰੇਕ ਵਿਅਕਤੀ ਸੌਖਿਆ ਹੀ ਮਿਲ ਸਕਦਾ ਹੈ ਅਤੇ ਉਹ ਇਹ ਵੀ ਯਕੀਨੀ ਬਣਾਉਂਦੇ ਹਨ ਕਿ ਜਿਹੜਾ ਵਿਅਕਤੀ ਉਨ•ਾਂ ਨੂੰ ਚੰਡੀਗੜ• ਵਿਖੇ ਨਹੀਂ ਮਿਲ ਸਕਿਆ, ਉਹ ਸਬੰਧਤ ਖੇਤਰਾਂ ਵਿੱਚ ਹੁੰਦੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਉਨ•ਾਂ ਨੂੰ ਮਿਲ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਇਤਫਾਕਵੱਸ ਮੁੱਖ ਮੰਤਰੀ ਨੇ 11 ਤੋਂ 12 ਦਸੰਬਰ ਤੱਕ ਅੰਮ੍ਰਿਤਸਰ ਇਲਾਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ।

Facebook Comment
Project by : XtremeStudioz