Close
Menu

ਮੁੱਖ ਮੰਤਰੀ ਵਲੋਂ ਸੂਬਾ ਭਰ ਦੀਆਂ ਵਾਲਮੀਕਿ ਧਰਮਸ਼ਾਲਾਵਾਂ ਵਿੱਚ ਹੁਨਰ ਸਿਖਲਾਈ ਕੇਂਦਰ ਖੋਲ•ਣ ਦਾ ਐਲਾਨ

-- 01 July,2015

• ਕਮਜ਼ੋਰ ਵਰਗਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ

ਚੰਡੀਗੜ•,1 ਜੁਲਾਈ: ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਭਰ ਦੀਆਂ ਵਾਲਮੀਕਿ ਧਰਮਸ਼ਾਲਾਵਾਂ ਵਿੱਚ ਹੁਨਰ ਸਿਖਲਾਈ ਕੇਂਦਰ ਖੋਲ•ਣ ਦਾ ਐਲਾਨ ਕੀਤਾ ਹੈ।

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵਾਲਮੀਕਿ ਭਾਈਚਾਰੇ ਦੇ ਵਫ਼ਦ ਨਾਲ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। ਇਹ ਵਫ਼ਦ ਅੱਜ ਸ਼ਾਮ ਦਲਿਤ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਵਿਜੈ ਦਾਨਵ ਦੀ ਅਗਵਾਈ ਵਿੱਚ ਪੰਜਾਬ ਭਵਨ ਵਿਖੇ ਸ. ਬਾਦਲ ਨੂੰ ਮਿਲਣ ਆਇਆ ਸੀ।
ਮੁੱਖ ਮੰਤਰੀ ਨੇ ਸੂਬੇ ਦੇ ਕਮਜ਼ੋਰ ਵਰਗਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਕਿਹਾ ਕਿ ਇਸ ਨਾਲ ਸਮਾਜ ਦਾ ਇਹ ਵਰਗ ਮਾਨ ਅਤੇ ਸਨਮਾਨ ਵਾਲੀ ਜ਼ਿੰਦਗੀ ਜਿਊਣ ਦੇ ਯੋਗ ਹੋ ਜਾਵੇਗਾ। ਉਨ•ਾਂ ਕਿਹਾ ਕਿ ਇਹ ਕੇਂਦਰ ਕੰਪਿਊਟਰ ਸਾਇੰਸ ਦੇ ਵੱਖ-ਵੱਖ ਖੇਤਰਾਂ ਵਿਚ ਮੁਫਤ ਸਿਖਲਾਈ ਮੁਹੱਈਆ ਕਰਵਾਉਣਗੇ ਤਾਂ ਜੋ ਇਨ•ਾਂ ਵਰਗਾਂ ਖਾਸ ਕਰ ਨੌਜਵਾਨਾਂ ਫਾਇਦੇਮੰਦ ਰੋਜ਼ਗਾਰ ਪ੍ਰਾਪਤ ਕਰਨ ਲਈ ਸਫਲ ਹੋ ਸਕਣ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਉਨ•ਾਂ ਦੇ ਹੁਨਰ ਵਿੱਚ ਵਾਧਾ ਸਮੁੱਚੇ ਵਿਕਾਸ ਅਤੇ ਪ੍ਰਗਤੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਉਨ•ਾਂ ਦਾ ਹੁਨਰ ਵਿਕਾਸ ਉਨ•ਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਉਹ ਵਧੀਆ ਰੁਜ਼ਗਾਰ ਪ੍ਰਾਪਤ ਕਰ ਸਕਣਗੇ।
ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਅੰਮ੍ਰਿਤਸਰ ਤੋਂ ਭਗਵਾਨ ਵਾਲਮੀਕਿ ਤੀਰਥ ਆਸ਼ਰਮ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ ਸਹਿਮਤੀ ਦੇ ਦਿੱਤੀ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਇਸ ਇਤਿਹਾਸਕ ਸਥਾਨ ਦੇ ਵਿਕਾਸ ਲਈ ਪੂਰੀ ਤਰ•ਾਂ ਵਚਨਬੱਧ ਹੈ ਜਿਥੇ ਕਿ ਅਤਿਆਧੁਨਿਕ ਯਾਦਗਾਰ-ਕਮ-ਮੰਦਰ ਦੇ ਨਿਰਮਾਣ ਦਾ ਕੰਮ ਪੂਰੇ ਜੋਰ-ਸ਼ੋਰ ਨਾਲ ਚਲ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਇਸ ਸਥਾਨ ਦੇ ਵਿਕਾਸ ਦੇ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਇਸ ਇਤਿਹਾਸਕ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੈ।
ਮੁੱਖ ਮੰਤਰੀ ਨੇ ਜਲੰਧਰ, ਹੁਸ਼ਿਆਰਪੁਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਭਗਵਾਨ ਵਾਲਮੀਕਿ ਭਵਨ ਉਸਾਰਨ ਲਈ ਥਾਵਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਅਧਿਕਾਰੀਆਂ ਨੂੰ ਆਖਿਆ। ਸ. ਬਾਦਲ ਨੇ ਲੁਧਿਆਣਾ ਵਿਖੇ ਡਾ. ਬੀ.ਆਰ.ਅੰਬੇਡਕਰ ਭਵਨ ਦੇ ਨਿਰਮਾਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਵੀ ਅਧਿਕਾਰੀਆਂ ਨੂੰ ਆਖਿਆ। ਉਨ•ਾਂ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਭਾਈਚਾਰੇ ਨੇ ਸ੍ਰੋਮਣੀ ਅਕਾਲੀ ਦਲ ਅਤੇ ਸੂਬਾ ਸਰਕਾਰ ਵਿਚ ਢੁੱਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ। ਸ. ਬਾਦਲ ਨੇ ਆਪਣੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਨੂੰ ਆਖਿਆ ਕਿ ਉਹ ਇਸ ਭਾਈਚਾਰੇ ਦੇ ਮੈਂਬਰਾਂ ਨੂੰ ਜ਼ਿਲ•ਾ ਸ਼ਿਕਾਇਤ ਨਿਵਾਰਨ ਕਮੇਟੀਆਂ ਵਿਚ ਨੁਮਾਇੰਦਗੀ ਦੇਣ ਦਾ ਮੁੱਦਾ ਡਿਪਟੀ ਕਮਿਸ਼ਨਰਾਂ ਕੋਲ ਉਠਾਉਣ। ਪੈਨਸ਼ਨ, ਸਿਹਤ ਬੀਮਾ ਅਤੇ ਸਥਾਨਕ ਸਰਕਾਰ ਹੇਠ ਮਿਉਂਸੀਪਲ ਕਮੇਟੀਆਂ/ਮਿਉਂਸੀਪਲ ਕਾਉਂਸਲਾਂ/ਮਿਉਂਸੀਪਲ ਕਾਰਪੋਰੇਸ਼ਨਾਂ ਵਿਚ ਮੁਲਾਜ਼ਮਾਂ ਦੇ ਵੱਖ-ਵੱਖ ਕਾਡਰ ਨੂੰ ਪੱਕੇ ਕਰਨ ਨਾਲ ਸਬੰਧਤ ਹੋਰ ਮੁੱਦਿਆਂ ਅਤੇ ਤਨਖਾਹ ਤਰੁਟੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਾਮਲਿਆਂ ਦਾ ਹਮਦਰਦੀਪੂਰਨ ਜਾਇਜਾ ਲੈਣ ਲਈ ਡਾਇਰੈਕਟਰ ਸਥਾਨਕ ਸਰਕਾਰ ਨੂੰ ਆਖਿਆ।
ਪੰਜਾਬ ਰਾਜ ਵਿਮੁਕਤੀ ਜਾਤੀਆਂ ਸੰਗਠਨ ਦੇ ਪ੍ਰਧਾਨ ਡਾ. ਤਰਸੇਮ ਸਿੰਘ ਮਾਹਲਾ ਦੀ ਅਗਵਾਈ ਵਿੱਚ ਆਏ ਇੱਕ ਵਫ਼ਦ ਨਾਲ ਇੱਕ ਹੋਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ•ਾਂ ਦੀ ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੀ ਅਗਵਾਈ ਵਿੱਚ ਸਲਾਹਕਾਰੀ ਬੋਰਡ ਮੁੜ ਗਠਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਸ. ਬਾਦਲ ਨੇ ਸਕੱਤਰ ਭਲਾਈ ਨੂੰ ਆਖਿਆ ਕਿ ਉਹ ਵਿਮੁਕਤੀ ਜਾਤੀਆਂ ਨੂੰ ਅਨੁਸੂਚਿਤ ਕਬੀਲਿਆਂ ਦੀ ਸੂਚੀ ਵਿਚ ਸ਼ਾਮਲ ਕਰਨ ਦੇ ਮੁੱਦੇ ਨੂੰ ਭਾਰਤ ਸਰਕਾਰ ਕੋਲ ਫਿਰ ਉਠਾਉਣ ਕਿਉਂਕਿ ਇਸ ਮੁੱਦੇ ਦੇ ਸਬੰਧ ਵਿਚ ਸਿਰਫ ਇਹ ਹੀ ਇਕ ਯੋਗ ਅਥਾਰਟੀ ਹੈ। ਉਨ•ਾਂ ਦੇ ਭਾਈਚਾਰੇ ਦੇ ਇੱਕ ਮੈਂਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਿਚ ਨੁਮਾਇੰਦਗੀ ਦੇਣ ਦੀ ਇੱਕ ਹੋਰ ਮੰਗ ਨੂੰ ਮੁੱਖ ਮੰਤਰੀ ਨੇ ਪ੍ਰਵਾਨ ਕਰ ਲਿਆ ਤਾਂ ਜੋ ਭਾਈਚਾਰੇ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਸੁਰੱਖਿਆ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬਾ ਸਰਕਾਰ ਦੀ ਰਾਖਵੇਂਕਰਨ ਦੀ ਨੀਤੀ ਦੇ ਘੇਰੇ ਵਿੱਚ ਇਸ ਭਾਈਚਾਰੇ ਨੂੰ 2 ਫੀਸਦੀ ਵਿਸ਼ੇਸ਼ ਰਾਖਵਾਂਕਰਨ ਦੇਣ ਦੀ ਮੰਗ ਦਾ ਜਾਇਜ਼ਾ ਲੈਣ।
ਇਸ ਮੌਕੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਟੀਨੂ ਅਤੇ ਸ੍ਰੀ ਸੋਮ ਪ੍ਰਕਾਸ਼, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਸ਼ਹਿਰੀ ਵਿਕਾਸ ਸ੍ਰੀ ਵਿਸ਼ਵਾਜੀਤ ਖੰਨਾ, ਸਕੱਤ ਭਲਾਈ ਸ੍ਰੀਮਤੀ ਸੀਮਾ ਜੈਨ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪ੍ਰਿਅੰਕ ਭਾਰਤੀ, ਡਾਇਰੈਕਟਰ ਭਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਆਈ.ਜੀ. ਅਰਪਿਤ ਸ਼ੁਕਲਾ ਹਾਜਰ ਸਨ।
ਇਸ ਮੌਕੇ ਸ੍ਰੀ ਲਕਸ਼ਮਣ ਦ੍ਰਾਵਿੜ, ਸ੍ਰੀ ਬਿਸ਼ਨ ਦਾਸ ਸਹੋਤਾ, ਚੌਧਰੀ ਯਸ਼ਪਾਲ, ਸ੍ਰੀ ਨਰੇਸ਼ ਧੀਂਗਾਨ, ਸ੍ਰੀ ਸੁਭਾਸ਼ ਸੌਂਧੀ, ਸ੍ਰੀ ਰਜਿੰਦਰ ਗੁੱਡੂ ਤੇ ਸ੍ਰੀ ਰਾਜੇਸ਼ ਸ਼ਾਹ ਵੀ ਸ਼ਾਮਲ ਸਨ।

Facebook Comment
Project by : XtremeStudioz