Close
Menu

ਮੁੱਖ ਮੰਤਰੀ ਵੱਲੋਂ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਲਈ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

-- 25 September,2018

• ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਮੁਹਿੰਮ
ਚੰਡੀਗੜ•, 25 ਸਤੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਸਤੰਬਰ, 2019 ਤੱਕ ਸੂਬੇ ਦੇ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਲਈ ਉਨ•ਾਂ ਦੀ ਸਰਕਾਰ ਵੱਲੋਂ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। 
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹੋਰ ਬੂਟੇ ਲਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਉਨ•ਾਂ ਨੇ ਇਸ ਮੁਹਿੰਮ ਨੂੰ ਸਫਲਤਾ ਦੇ ਸਿਖਰ ਤੱਕ ਲਿਜਾਣ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਕਿਉਂਕਿ ਉਨ•ਾਂ ਦੇ ਸਹਿਯੋਗ ਅਤੇ ਭਾਈਵਾਲੀ ਦੇ ਬਿਨਾ ਇਸ ਮਹਾਨ ਕਾਰਜ ਨੂੰ ਨੇਪਰੇ ਨਹੀਂ ਚਾੜਿ•ਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ 12700 ਪਿੰਡਾਂ ਵਿੱਚ 66 ਲੱਖ ਮੌਸਮੀ ਬੂਟੇ ਲਾਏ ਜਾਣਗੇ ਅਤੇ ਇਹ ਬੂਟੇ ਬਿਲਕੁਲ ਮੁਫਤ ਮੁਹੱਈਆ ਕਰਵਾਏ ਜਾਣਗੇ। 
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਜੰਗਲਾਤ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੋਡਲ ਵਿਭਾਗ ਬਣਾਏ ਗਏ ਹਨ ਜੋ ਇਸ 30 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਇਕ ਸਾਲਾ ਮੁਹਿੰਮ ਤਹਿਤ ਹਰੇਕ ਪਿੰਡ ਨੂੰ 550 ਬੂਟੇ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ। ਉਨ•ਾਂ ਕਿਹਾ ਕਿ ਇਨ•ਾਂ ਦੋਵੇਂ ਵਿਭਾਗਾਂ ਨੂੰ ਇਸ ਵਾਤਾਵਰਨ ਪੱਖੀ ਪ੍ਰੋਗਰਾਮ ਦੇ ਪ੍ਰਬੰਧਾਂ ਦੀ ਦੇਖ-ਰੇਖ  ਕਰਨ ਅਤੇ ਇਸ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਵਾਸਤੇ ਨਿਗਰਾਨੀ ਰੱਖਣ ਲਈ ਹਦਾਇਤ ਕਰ ਦਿੱਤੀ ਗਈ ਹੈ। 
ਮੁੱਖ ਮੰਤਰੀ ਨੇ ਇਸ ਨੇਕ ਕਾਰਜ ਲਈ ਪੰਚਾਇਤਾਂ, ਯੂਥ ਕਲੱਬਾਂ ਅਤੇ ਸਕੂਲਾਂ ਤੋਂ ਇਲਾਵਾ ਸਮਾਜਿਕ, ਧਾਰਮਿਕ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੱਧ-ਚੜ• ਕੇ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। 

Facebook Comment
Project by : XtremeStudioz