Close
Menu

ਮੁੱਖ ਮੰਤਰੀ ਸ਼ਹੀਦ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ

-- 30 July,2015

*ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜੀ-ਬਾਦਲ
*ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ
*ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਪ੍ਰਗਟਾਵਾ
ਕਪੂਰਥਲਾ,30 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਸ਼ਹੀਦ ਬਲਜੀਤ ਸਿੰਘ ਐÎੱਸ. ਪੀ. (ਡੀ) ਦੀ ਸ਼ਹੀਦੀ ਨੂੰ ਦੇਸ਼ ਦੀ ਅਮਨ ਸ਼ਾਂਤੀ, ਭਾਈਚਾਰਕ ਏਕਤਾ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਬੇਸ਼ਕੀਮਤੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਸ਼ਹੀਦੀ ਦਾ ਹਰੇਕ ਦੇਸ਼ ਵਾਸੀ ਹਮੇਸ਼ਾਂ ਕਰਜ਼ਦਾਰ ਰਹੇਗਾ। ਉਨ•ਾਂ ਪੰਜਾਬ ਸਰਕਾਰ ਵੱਲੋਂ ਭਰੋਸਾ ਦਿਵਾਇਆ ਕਿ ਸ਼ਹੀਦ ਬਲਜੀਤ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਵਿੱਚ ਕਿਸੇ ਵੀ ਤਰ•ਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਮੁੱਖ ਮੰਤਰੀ, ਜੋ ਕਿ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ•ਾਂ ਦੇ ਗ੍ਰਹਿ ਵਿਖੇ ਪੁੱਜੇ ਸਨ, ਨੇ ਕਿਹਾ ਕਿ ਬਲਜੀਤ ਸਿੰਘ ਆਪਣੀ ਕੁਰਬਾਨੀ ਦੇ ਕੇ ਦੇਸ਼ ਨੂੰ ਵੱਡੇ ਨੁਕਸਾਨ ਹੋਣ ਤੋਂ ਬਚਾਅ ਗਿਆ। ਉਨ•ਾਂ ਕਿਹਾ ਕਿ ਪਰਿਵਾਰ ਨੂੰ ਬਲਜੀਤ ਸਿੰਘ ‘ਤੇ ਮਾਣ ਕਰਨਾ ਚਾਹੀਦਾ ਹੈ, ਜਿਸ ਨੇ ਆਮ ਮੌਤ ਨਾਲੋਂ ਵਧਕੇ ਸ਼ਹੀਦੀ ਪ੍ਰਾਪਤ ਕਰਨ ਨੂੰ ਤਰਜੀਹ ਦਿੱਤੀ। ਸ੍ਰ. ਬਾਦਲ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਪਰ ਇਸ ਮੌਤ ‘ਤੇ ਰੋਣ ਦੀ ਬਿਜਾਏ ਪਰਿਵਾਰ ਨੂੰ ਬਲਜੀਤ ਸਿੰਘ ਦੇ ਉਸ ਸਾਹਸ ਅਤੇ ਹਿੰਮਤ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ, ਜਿਸ ਦੇ ਸਿਰ ‘ਤੇ ਉਸ ਨੇ ਹਜ਼ਾਰਾਂ ਜਾਨਾਂ ਨੂੰ ਬਚਾਅ ਲਿਆ।
ਪਰਿਵਾਰ ਦੇ ਸ਼ਹੀਦੀ ਪਿਛੋਕੜ ਨੂੰ ਯਾਦ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੀਆਂ ਕੁਰਬਾਨੀਆਂ ਕਰਕੇ ਹੀ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਹੈ। ਉਨ•ਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਦੇਸ਼ ਦਾ ਹਰ ਨਾਗਰਿਕ ਪਰਿਵਾਰ ਦੇ ਨਾਲ ਖੜ•ਾ ਹੈ। ਸ੍ਰ. ਬਾਦਲ ਨੇ ਬਲਜੀਤ ਸਿੰਘ ਦੇ ਬੱਚਿਆਂ ਨੂੰ ਨਸੀਹਤ ਦਿੱਤੀ ਕਿ ਉਹ ਵੀ ਆਪਣੇ ਬਾਪ ਦੀ ਉੱਚੀ ਵਿਚਾਰਧਾਰਾ ਨੂੰ ਅਪਣਾ ਕੇ ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਲਈ ਅੱਗੇ ਆਉਣ। ਉਨ•ਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ•ਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਇਸ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵੱਲੋਂ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਨੇ ਦਿਖਾ ਦਿੱਤਾ ਹੈ ਕਿ ਉਹ ਕਿਸੇ ਵੀ ਵੇਲੇ ਕਿਸੇ ਵੀ ਘਟਨਾ ਨਾਲ ਨਜਿੱਠਣ ਦੇ ਕਾਬਿਲ ਹੈ। ਸ੍ਰ. ਬਾਦਲ ਨੇ ਕਿਹਾ ਕਿ ਫੌਜ ਅਤੇ ਅਰਧ ਸੈਨਿਕ ਬਲਾਂ ਵੱਡੇ ਆਪਰੇਸ਼ਨਾਂ ਲਈ ਹੁੰਦੇ ਹਨ। ਜੇਕਰ ਕਿਤੇ ਵੀ ਅਜਿਹੀ ਸਥਿਤੀ ਉਤਪੰਨ ਹੁੰਦੀ ਹੈ ਤਾਂ ਪੰਜਾਬ ਸਰਕਾਰ ਇਸ ਦਾ ਮੁਕਾਬਲਾ ਕਰਨ ਲਈ ਫੌਜ ਨੂੰ ਕਮਾਂਡ ਸੌਂਪਣ ਤੋਂ ਕਦੇ ਵੀ ਹਿਚਕਿਚਾਹਟ ਨਹੀਂ ਦਿਖਾਏਗੀ। ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਸ਼ਾਂਤੀ ਵਾਲਾ ਸੂਬਾ ਚਲਿਆ ਆ ਰਿਹਾ ਹੈ ਅਤੇ ਪਿਛਲੇ ਸਮੇਂ ਦੌਰਾਨ ਮੰਦਭਾਗੀ ਘਟਨਾ ਨਹੀਂ ਵਾਪਰੀ। ਉਨ•ਾਂ ਕਿਹਾ ਕਿ ਇਸ ਘਟਨਾ ਨਾਲ ਸਾਨੂੰ ਸਥਿਤੀ ਨੂੰ ਘੋਖਣ ਅਤੇ ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਦਾ ਮੌਕਾ ਮਿਲ ਗਿਆ ਹੈ। ਪੰਜਾਬ ਸਰਕਾਰ ਨਿਰਸੰਦੇਹ ਮੌਜੂਦਾ ਸਥਿਤੀ ਦੀ ਘੋਖ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਪੁਲਿਸ ਦੀ ਆਧੁਨਿਕੀਕਰਨ ਲਈ ਯਤਨ ਕੀਤੇ ਜਾਣਗੇ।
ਸ੍ਰ. ਬਾਦਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਅਤੇ ਸੂਬੇ ਦੇ ਵਿਕਾਸ ਨੂੰ ਢਾਹ ਲਾਉਣ ਵਾਲੇ ਗੈਰ ਸਮਾਜੀ ਤੱਤਾਂ ਦਾ ਖਾਤਮਾ ਕਰਨ ਲਈ ਸਾਡੀਆਂ ਸੁਰੱਖਿਆ ਫੋਰਸਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਹ ਹਰੇਕ ਦੇਸ਼ ਵਾਸੀ ਦੀ ਡਿਊਟੀ ਬਣਦੀ ਹੈ ਕਿ ਦੇਸ਼ ‘ਤੇ ਆਉਣ ਵਾਲੇ ਹਰ ਖ਼ਤਰੇ ਦਾ ਜਵਾਬ ਦਿੱਤਾ ਜਾਵੇ। ਉਨ•ਾਂ ਮੁੜ ਦੁਹਰਾਇਆ ਕਿ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਲਿਆਂਦੀ ਗਈ ਸ਼ਾਂਤੀ ਨੂੰ ਕਿਸੇ ਵੀ ਹੀਲੇ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰ. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਵਿਰੋਧੀ ਤਾਕਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ। ਉਨ•ਾਂ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲਾ ਮਾਹੌਲ ਬਰਕਰਾਰ ਰੱਖਣ ਵਿੱਚ ਮੀਡੀਆ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਸਹਿਯੋਗ ਦੀ ਮੰਗ ਕੀਤੀ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਹਨ ਅਤੇ ਆਮ ਲੋਕਾਂ ਦੀ ਸੁਰੱਖਿਆ ਸੰਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਫੀਲਡ ਵਿੱਚ ਵਧੇਰੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਯਕੀਨੀ ਬਣਾਉਣ ਲਈ ਵੀ. ਆਈ. ਪੀ. ਸੁਰੱਖਿਆ ਕਵਰ ਵਿੱਚ ਕਮੀ ਕੀਤੀ ਹੈ। ਇਸ ਮੌਕੇ ਸ੍ਰ. ਬਾਦਲ ਦੇ ਨਾਲ ਵਿਧਾਇਕਾ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰ ਜੀਤ ਕੌਰ, ਵਧੀਕ ਪੁਲਿਸ ਮੁਖੀ ਸ੍ਰ. ਹਰਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸ਼ਰਮਾ, ਆਈ. ਜੀ.  ਲੋਕ ਨਾਥ ਆਂਗਰਾ, ਡੀ. ਆਈ. ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਅਤੇ ਡਿਪਟੀ ਕਮਿਸ਼ਨਰ ਸ੍ਰ. ਡੀ. ਐੱਸ. ਮਾਂਗਟ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਹੀਦ ਦੇ ਘਰ ਪੁੱਜ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਸ਼ਹੀਦ ਬਲਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਇਸ ਤੋਂ ਉਪਰੰਤ ਸਥਾਨਕ ਸਮਸ਼ਾਨ ਘਾਟ (ਸ਼ਾਲਾਮਾਰ ਬਾਗ) ਵਿਖੇ ਸ਼ਹੀਦ ਬਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਅਜੀਤ ਸਿੰਘ ਕੋਹਾੜ ਨੇ ਪੰਜਾਬ ਸਰਕਾਰ ਵੱਲੋਂ ਫੁੱਲ ਮਲਾਵਾਂ/ਰੀਥ ਚੜਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼ ਕੈਂਥ, ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ, ਮੁੱਖ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਰਾਜ ਕੁਮਾਰ ਵੇਰਕਾ, ਪੰਜਾਬ ਪੁਲਿਸ ਮੁਖੀ ਸ੍ਰੀ ਸੁਮੇਧ ਸਿੰਘ ਸੈਣੀ, ਵਿਧਾਇਕਾ ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ, ਸਾਬਕਾ ਕੈਬਨਿਟ ਮੰਤਰੀ ਸ੍ਰੀ ਮੋਹਨ ਲਾਲ, ਸਾਬਕਾ ਕੈਬਨਿਟ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਆਈ. ਜੀ. ਸ੍ਰੀ ਲੋਕ ਨਾਥ ਆਂਗਰਾ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਆਰ. ਵੈਂਕਟਰਤਨਮ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰ. ਡੀ. ਐੱਸ. ਮਾਂਗਟ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੇ. ਕੇ. ਯਾਦਵ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz